ਚੰਡੀਗੜ, 17 ਨਵੰਬਰ (ਵਿਸ਼ਵ ਵਾਰਤਾ)- ਮੈਂ ਕਿਸੀ ਦੇ ਕਿਸੇ ਦੇ ਦਬਾਅ ‘ਚ ਆ ਕੇ ਅਸਤੀਫਾ ਨਹੀਂ ਦਵਾਂਗਾ ਇਹ ਕਹਿਣਾ ਹੈ ਵਿਰੋਧੀ ਧਿਰ ਦੇ ਨੇਤਾ ਅਤੇ ‘ਆਪ’ ਵਿਧਾਇਕ ਸੁਖਪਾਲ ਖਹਿਰਾ ਦਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਸੰਮਨ ਮਾਮਲੇ ‘ਚ ਪਟੀਸ਼ਨ ਰੱਦ ਹੋਣ ਤੋਂ ਬਾਅਦ ਸੁਖਪਾਲ ਖਹਿਰਾ ਨੇ ਕਿਹਾ ਕਾਨੂੰਨੀ ਪਹਿਲੂ ਉਨ੍ਹਾਂ ਦੇ ਸਾਹਮਣੇ ਹਨ ਅਤੇ ਸੁਪਰੀਮ ਕੋਰਟ ਜਾਣ ਦਾ ਰਸਤਾ ਵੀ ਉਨ੍ਹਾਂ ਕੋਲ ਹੈ। ਉਹਨਾਂ ਕਿਹਾ ਕਿ 100 ਤੋਂ ਜ਼ਿਆਦਾ ਦੇਸ਼ਾਂ ਦੇ ਆਗੂਆਂ ਨੂੰ ਸੰਮਨ ਜਾਰੀ ਹੋ ਚੁੱਕੇ ਹਨ ਪਰ ਉਨ੍ਹਾਂ ਤੋਂ ਅਸਤੀਫਾ ਨਹੀਂ ਮੰਗਿਆ ਜਾਂਦਾ। ਅਕਾਲੀ ਦਲ ‘ਤੇ ਵਾਰ ਕਰਦਿਆਂ ਸੁਖਪਾਲ ਖਹਿਰਾ ਨੇ ਕਿਹਾ ਕਿ ਮੈਨੂੰ ਪਾਠ ਪੜ੍ਹਾਉਣ ਵਾਲੇ ਸੁਖਬੀਰ ਬਾਦਲ ਅਤੇ ਪ੍ਰਕਾਸ਼ ਸਿੰਘ ਬਾਦਲ ਤਾਂ ਖੁਦ ਜ਼ਮਾਨਤ ‘ਤੇ ਹਨ।