ਜਲੰਧਰ, 26 ਅਕਤੂਬਰ (ਵਿਸ਼ਵ ਵਾਰਤਾ) – ਡੀ.ਏ.ਵੀ.ਇੰਜੀਨੀਅਰਿੰਗ ਕਾਲਜ ਵਿਖੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਵਲੋਂ ਐਲਾਨੀ ਗਈ ਈ-ਸੇਵਾ ਦੀ ਸ਼ੁਰੂਆਤ ਬਹੁਤ ਜਲਦੀ ਕੀਤੀ ਜਾਵੇਗੀ ਜਿਸ ਤਹਿਤ ਲੋਕ ਰਿਹਾਇਸ਼ੀ ਅਤੇ ਵਪਾਰਕ ਜਾਇਦਾਦਾਂ ਦੇ ਨਕਸ਼ੇ ਅਤੇ ਲੇਅ ਆਊਟ ਪਲਾਨ ਆਨ ਲਾਈਨ ਅਪਲਾਈ ਕਰਕੇ ਪ੍ਰਾਪਤ ਕਰ ਸਕਣਗੇ।
ਅਕਾਲੀ ਆਗੂਆਂ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ‘ਤੇ ਵਰ੍ਹਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਦੋਵਾਂ ਵਲੋਂ ਬੇਤੁਕੇ ਬਿਆਨ ਜਾਰੀ ਕੀਤੇ ਜਾ ਰਹੇ ਹਨ। ਅਪਣੇ ਆਪ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਵਫ਼ਾਦਾਰ ਸਿਪਾਹੀ ਦਸਦਿਆਂ ਉਨ੍ਹਾਂ ਕਿਹਾ ਕਿ ” ਜਦ ਤੱਕ ਉਨ੍ਹਾਂ ਦੀਆਂ ਧਮਣੀਆਂ ਵਿੱਚ ਖੂਨ ਵਹਿੰਦਾ ਹੈ ਤਦ ਤੱਕ ਉਹ ਕੈਪਟਨ ਅਮਰਿੰਦਰ ਸਿੰਘ ਪ੍ਰਤੀ ਵਫ਼ਾਦਾਰ ਰਹਿਣਗੇ।” ਉਨ੍ਹਾਂ ਕਿਹਾ ਕਿ ਅਕਾਲੀਆਂ ਵਲੋਂ ਉਨ੍ਹਾਂ ਅਤੇ ਮੁੱਖ ਮੰਤਰੀ ਦਰਮਿਆਨ ਵੱਖਰੇਵਾਂ ਹੋਣ ਸਬੰਧੀ ਗੁੰਮਰਾਹਕੁੰਨ ਬਿਆਨਬਾਜ਼ੀ ਕਰਕੇ ਆਪਣੇ ਸਿਆਸੀ ਹਿੱਤਾਂ ਦੀ ਪੂਰਤੀ ਕੀਤੀ ਜਾ ਰਹੀ ਹੈ।
Fazilka : ਜ਼ਿਲ੍ਹਾ ਮੈਜਿਸਟਰੇਟ ਵੱਲੋਂ ਕਿਸੇ ਵੀ ਕਿਸਮ ਦਾ ਲਾਇਸੰਸੀ ਅਸਲਾ, ਵਿਸਫੋਟਕ ਸਮੱਗਰੀ ਤੇ ਮਾਰੂ ਹਥਿਆਰ ਚੁੱਕ ਕੇ ਚੱਲਣ ’ਤੇ ਪੂਰਨ ਤੌਰ ’ਤੇ ਪਾਬੰਦੀ
Fazilka : ਜ਼ਿਲ੍ਹਾ ਮੈਜਿਸਟਰੇਟ ਵੱਲੋਂ ਕਿਸੇ ਵੀ ਕਿਸਮ ਦਾ ਲਾਇਸੰਸੀ ਅਸਲਾ, ਵਿਸਫੋਟਕ ਸਮੱਗਰੀ ਤੇ ਮਾਰੂ ਹਥਿਆਰ ਚੁੱਕ ਕੇ ਚੱਲਣ ’ਤੇ...