ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਦੂਜਾ ਟੀ-20 ਮੈਚ ਅੱਜ,
ਮੈਚ ਤੋਂ ਪਹਿਲਾਂ ਭਾਰਤੀ ਟੀਮ ਨੂੰ ਝਟਕਾ,ਜ਼ਖਮੀ ਸੰਜੂ ਸੈਮਸਨ ਟੀ-20 ਸੀਰੀਜ਼ ਤੋਂ ਬਾਹਰ
ਚੰਡੀਗੜ੍ਹ 5 ਜਨਵਰੀ(ਵਿਸ਼ਵ ਵਾਰਤਾ)-ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਤਿੰਨ ਟੀ-20 ਮੈਚਾਂ ਦੀ ਸੀਰੀਜ਼ ਦਾ ਦੂਜਾ ਮੈਚ ਅੱਜ ਸ਼ਾਮ 7 ਵਜੇ ਤੋਂ ਪੁਣੇ ‘ਚ ਖੇਡਿਆ ਜਾਵੇਗਾ। ਟੀਮ ਇੰਡੀਆ ਪਹਿਲਾ ਮੈਚ ਜਿੱਤ ਕੇ ਸੀਰੀਜ਼ ‘ਚ 1-0 ਨਾਲ ਅੱਗੇ ਹੈ। ਜੇਕਰ ਭਾਰਤ ਦੂਜਾ ਮੈਚ ਜਿੱਤਦਾ ਹੈ ਤਾਂ ਇਹ ਸ਼੍ਰੀਲੰਕਾ ‘ਤੇ ਉਸ ਦੀ ਚੌਥੀ ਦੁਵੱਲੀ ਸੀਰੀਜ਼ ਜਿੱਤ ਹੋਵੇਗੀ। ਇਸ ਦੇ ਨਾਲ ਹੀ ਸ਼੍ਰੀਲੰਕਾਈ ਟੀਮ ਇਹ ਮੈਚ ਜਿੱਤ ਕੇ ਸੀਰੀਜ਼ 1-1 ਨਾਲ ਆਪਣੇ ਨਾਂ ਕਰਨਾ ਚਾਹੇਗੀ। ਮੁੰਬਈ ‘ਚ ਖੇਡੇ ਗਏ ਪਹਿਲੇ ਮੈਚ ‘ਚ ਫੀਲਡਿੰਗ ਦੌਰਾਨ ਜ਼ਖਮੀ ਹੋਏ ਸੰਜੂ ਸੈਮਸਨ ਦੀ ਜਗ੍ਹਾ ਪੰਜਾਬ ਕਿੰਗਜ਼ ਦੇ ਵਿਕਟਕੀਪਰ ਜਿਤੇਸ਼ ਸ਼ਰਮਾ ਨੂੰ ਟੀਮ ‘ਚ ਸ਼ਾਮਲ ਕੀਤਾ ਗਿਆ ਹੈ।