• Latest
  • Trending
ਹੁਣ ਓਬੀਸੀ ਅਤੇ ਆਰਥਿਕ ਤੌਰ ਤੇ ਪੱਛੜੇ ਵਿਦਿਆਰਥੀਆਂ ਨੂੰ ਵੀ ਮਿਲੇਗਾ ਰਾਖਵਾਂਕਰਨ

ਹੁਣ ਓਬੀਸੀ ਅਤੇ ਆਰਥਿਕ ਤੌਰ ਤੇ ਪੱਛੜੇ ਵਿਦਿਆਰਥੀਆਂ ਨੂੰ ਵੀ ਮਿਲੇਗਾ ਰਾਖਵਾਂਕਰਨ

5 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Asian Champions Trophy : ਭਾਰਤ 6ਵੀਂ ਵਾਰ ਬਣਿਆ ਏਸ਼ੀਆਈ ਹਾਕੀ ਚੈਂਪੀਅਨ ; ਫਾਈਨਲ ਮੁਕਾਬਲੇ ਵਿੱਚ ਜਾਪਾਨ ਨੂੰ 4-1 ਨਾਲ ਹਰਾਇਆ

Asian Champions Trophy : ਭਾਰਤ 6ਵੀਂ ਵਾਰ ਬਣਿਆ ਏਸ਼ੀਆਈ ਹਾਕੀ ਚੈਂਪੀਅਨ ; ਫਾਈਨਲ ਮੁਕਾਬਲੇ ਵਿੱਚ ਜਾਪਾਨ ਨੂੰ 4-1 ਨਾਲ ਹਰਾਇਆ

3 hours ago
ਭਾਰਤ-ਸ੍ਰੀਲੰਕਾ ਵਨਡੇ ਸੀਰੀਜ਼ ਦਾ ਪਹਿਲਾ ਮੈਚ ਦਿੱਲੀ ਤੋਂ ਵਿਸ਼ਾਖਾਪਟਨਮ ਤਬਦੀਲ

ਭਾਰਤ-ਸ੍ਰੀਲੰਕਾ ਵਨਡੇ ਸੀਰੀਜ਼ ਦਾ ਪਹਿਲਾ ਮੈਚ ਦਿੱਲੀ ਤੋਂ ਵਿਸ਼ਾਖਾਪਟਨਮ ਤਬਦੀਲ

3 hours ago
ਪੇਂਡੂ ਔਰਤਾਂ ਦੇ ਸਸ਼ਕਤੀਕਰਨ ਲਈ ਭਗਵੰਤ ਮਾਨ ਸਰਕਾਰ ਵੱਲੋਂ ਬੱਸ ਸਟੈਂਡਾਂ, ਤਹਿਸੀਲਾਂ, ਡੀ.ਸੀ. ਅਤੇ ਐਮ.ਸੀ. ਦਫ਼ਤਰਾਂ ਵਿੱਚ 100 ਐਸ.ਐਚ.ਜੀ (SHG) ਸੰਚਾਲਿਤ ਕੰਟੀਨਾਂ ਦੀ ਸ਼ੁਰੂਆਤ: ਹਰਪਾਲ ਸਿੰਘ ਚੀਮਾ

ਪੇਂਡੂ ਔਰਤਾਂ ਦੇ ਸਸ਼ਕਤੀਕਰਨ ਲਈ ਭਗਵੰਤ ਮਾਨ ਸਰਕਾਰ ਵੱਲੋਂ ਬੱਸ ਸਟੈਂਡਾਂ, ਤਹਿਸੀਲਾਂ, ਡੀ.ਸੀ. ਅਤੇ ਐਮ.ਸੀ. ਦਫ਼ਤਰਾਂ ਵਿੱਚ 100 ਐਸ.ਐਚ.ਜੀ (SHG) ਸੰਚਾਲਿਤ ਕੰਟੀਨਾਂ ਦੀ ਸ਼ੁਰੂਆਤ: ਹਰਪਾਲ ਸਿੰਘ ਚੀਮਾ

3 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ 6 ਹੋਰ ਮੌਤਾਂ; ਮ੍ਰਿਤਕਾਂ ਦੀ ਕੁੱਲ ਗਿਣਤੀ 1,269 ਤੱਕ ਪਹੁੰਚੀ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ 6 ਹੋਰ ਮੌਤਾਂ; ਮ੍ਰਿਤਕਾਂ ਦੀ ਕੁੱਲ ਗਿਣਤੀ 1,269 ਤੱਕ ਪਹੁੰਚੀ

3 hours ago
ਯੂਰਪ ਵਿੱਚ 10 ਤੋਂ ਵੱਧ ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਕਈ ਉਡਾਣਾਂ ਪ੍ਰਭਾਵਿਤ

ਯੂਰਪ ਵਿੱਚ 10 ਤੋਂ ਵੱਧ ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਕਈ ਉਡਾਣਾਂ ਪ੍ਰਭਾਵਿਤ

3 hours ago
ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਤੇ ਪ੍ਰਾਈਵੇਟ ਕਾਲਜਾਂ ਦੇ 1,000 ਵਿਦਿਆਰਥੀਆਂ ਨੂੰ ਯੂ.ਪੀ.ਐਸ.ਸੀ. ਅਤੇ ਪੀ.ਸੀ.ਐਸ. ਦੀ ਮੁਫ਼ਤ ਕੋਚਿੰਗ ਦਿੱਤੀ ਜਾਵੇਗੀ

ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਤੇ ਪ੍ਰਾਈਵੇਟ ਕਾਲਜਾਂ ਦੇ 1,000 ਵਿਦਿਆਰਥੀਆਂ ਨੂੰ ਯੂ.ਪੀ.ਐਸ.ਸੀ. ਅਤੇ ਪੀ.ਸੀ.ਐਸ. ਦੀ ਮੁਫ਼ਤ ਕੋਚਿੰਗ ਦਿੱਤੀ ਜਾਵੇਗੀ

5 hours ago
ਜੇਲ੍ਹ ਤੋਂ ਬਾਹਰ ਆਏ ਲੱਖਾ ਸਿਧਾਣਾ ਤੇ ਮੋਹਨਜੀਤ ਸ਼ੇਰੋ

ਜੇਲ੍ਹ ਤੋਂ ਬਾਹਰ ਆਏ ਲੱਖਾ ਸਿਧਾਣਾ ਤੇ ਮੋਹਨਜੀਤ ਸ਼ੇਰੋ

5 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

5 hours ago
ਪ੍ਰਧਾਨ ਮੰਤਰੀ ਮੋਦੀ ਨੇ ਪੈਰਾ ਏਸ਼ੀਆਈ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਭਾਰਤੀ ਦਲ ਨਾਲ ਕੀਤੀ ਮੁਲਾਕਾਤ

ਪ੍ਰਧਾਨ ਮੰਤਰੀ ਮੋਦੀ ਨੇ ਪੈਰਾ ਏਸ਼ੀਆਈ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਭਾਰਤੀ ਦਲ ਨਾਲ ਕੀਤੀ ਮੁਲਾਕਾਤ

6 hours ago
ਕ੍ਰਿਸਟੀਆਨੋ ਰੋਨਾਲਡੋ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਲਿਆ ਸੰਨਿਆਸ 

ਕ੍ਰਿਸਟੀਆਨੋ ਰੋਨਾਲਡੋ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਲਿਆ ਸੰਨਿਆਸ 

7 hours ago
ਪ੍ਰਸ਼ਾਸਨਿਕ ਫੇਰਬਦਲ ; 5 HCS ਅਧਿਕਾਰੀਆਂ ਨੂੰ ਸੌਂਪੀਆਂ ਗਈਆਂ ਨਵੀਆਂ ਜ਼ਿੰਮੇਵਾਰੀਆਂ

ਪ੍ਰਸ਼ਾਸਨਿਕ ਫੇਰਬਦਲ ; 5 HCS ਅਧਿਕਾਰੀਆਂ ਨੂੰ ਸੌਂਪੀਆਂ ਗਈਆਂ ਨਵੀਆਂ ਜ਼ਿੰਮੇਵਾਰੀਆਂ

8 hours ago
Hindi News
English News
Thursday, November 5, 2026
No Result
View All Result
20 °c
Chandigarh
24 ° Fri
24 ° Sat
23 ° Sun
23 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਹੁਣ ਓਬੀਸੀ ਅਤੇ ਆਰਥਿਕ ਤੌਰ ਤੇ ਪੱਛੜੇ ਵਿਦਿਆਰਥੀਆਂ ਨੂੰ ਵੀ ਮਿਲੇਗਾ ਰਾਖਵਾਂਕਰਨ

July 29, 2021
in ਸਿਆਸੀ, ਸਿਹਤ, ਸਿੱਖਿਆ, ਖਬਰਾਂ, ਦਿੱਲੀ, ਰਾਸ਼ਟਰੀ
ਹੁਣ ਓਬੀਸੀ ਅਤੇ ਆਰਥਿਕ ਤੌਰ ਤੇ ਪੱਛੜੇ ਵਿਦਿਆਰਥੀਆਂ ਨੂੰ ਵੀ ਮਿਲੇਗਾ ਰਾਖਵਾਂਕਰਨ

ਹੁਣ ਓਬੀਸੀ ਅਤੇ ਆਰਥਿਕ ਤੌਰ ਤੇ ਪੱਛੜੇ ਵਿਦਿਆਰਥੀਆਂ ਨੂੰ ਵੀ ਮਿਲੇਗਾ ਰਾਖਵਾਂਕਰਨ

ਚੰਡੀਗੜ੍ਹ,29 ਜੁਲਾਈ (ਵਿਸ਼ਵ ਵਾਰਤਾ) ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਦੱਸਿਆ ਕਿ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਮੌਜੂਦਾ ਅਕਾਦਮਿਕ ਸਾਲ 2021—22 ਤੋਂ ਅੱਗੇ ਅੰਡਰ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਮੈਡੀਕਲ / ਡੈਂਟਲ ਕੋਰਸ (ਐੱਮ ਬੀ ਬੀ ਐੱਸ / ਐੱਮ ਡੀ / ਐੱਮ ਐੱਸ / ਡਿਪਲੋਮਾ / ਬੀ ਡੀ ਐੱਸ / ਐੱਮ ਡੀ ਐੱਸ) ਲਈ ਆਲ ਇੰਡੀਆ ਕੋਟਾ ਸਕੀਮ ਵਿੱਚ ਓ ਬੀ ਸੀ ਲਈ 27% ਅਤੇ ਆਰਥਿਕ ਤੌਰ ਤੇ ਪਿਛੜੇ ਵਰਗਾਂ ਲਈ 10% ਰਾਖਵੇਂਕਰਨ ਦਾ ਇੱਕ ਇਤਿਹਾਸਕ ਤੇ ਮਹੱਤਵਪੂਰਨ ਫੈਸਲਾ ਲਿਆ ਹੈ ।

ਮਾਣਯੋਗ ਪ੍ਰਧਾਨ ਮੰਤਰੀ ਨੇ 26 ਜੁਲਾਈ (ਸੋਮਵਾਰ) 2021 ਨੂੰ ਕੀਤੀ ਗਈ ਇੱਕ ਮੀਟਿੰਗ ਵਿੱਚ ਸੰਬੰਧਿਤ ਕੇਂਦਰੀ ਮੰਤਰਾਲਿਆਂ ਨੂੰ ਦੇਰ ਤੋਂ ਲੰਬਿਤ ਇਸ ਮੁੱਦੇ ਤੇ ਪ੍ਰਭਾਵੀ ਹੱਲ ਲੱਭਣ ਲਈ ਨਿਰਦੇਸ਼ ਦਿੱਤੇ ਸਨ। ਇਸ ਫੈਸਲੇ ਨਾਲ ਹਰ  ਸਾਲ ਕਰੀਬ 1,500 ਓ ਬੀ ਸੀ ਵਿਦਿਆਰਥੀਆਂ ਨੂੰ ਐੱਮ ਬੀ ਬੀ ਐੱਸ ਅਤੇ ਢਾਈ ਹਜ਼ਾਰ ਓ ਬੀ ਸੀ ਵਿਦਿਆਰਥੀਆਂ ਨੂੰ  ਪੋਸਟ ਗ੍ਰੈਜੂਏਸ਼ਨ ਅਤੇ ਤਕਰੀਬਨ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੇ 550 ਵਿਦਿਆਰਥੀਆਂ ਨੂੰ ਵੀ ਐੱਮ ਬੀ ਬੀ  ਐੱਸ ਅਤੇ ਕਰੀਬ ਆਰਥਿਕ ਤੌਰ ਤੇ ਪਿਛੜੇ 1,000 ਵਿਦਿਆਰਥੀਆਂ ਨੂੰ ਪੋਸਟ ਗ੍ਰੈਜੂਏਸ਼ਨ ਵਿੱਚ ਫਾਇਦਾ ਹੋਵੇਗਾ ।

ਮਾਣਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਤਹਿਤ ਡੋਮੀਸਾਈਲ ਮੁਕਤ ਮੈਰਿਟ ਅਧਾਰਿਤ ਮੌਕਿਆਂ ਲਈ ਕਿਸੇ ਵੀ ਸੂਬੇ ਦੇ ਵਿਦਿਆਰਥੀਆਂ ਨੂੰ ਕਿਸੇ ਹੋਰ ਸੂਬੇ ਵਿੱਚ ਚੰਗੇ ਮੈਡੀਕਲ ਕਾਲਜ ਵਿੱਚ ਮੌਕੇ ਮੁਹੱਈਆ ਕਰਨ ਲਈ 1986 ਵਿੱਚ ਆਲ ਇੰਡੀਆ ਕੋਟਾ ਸਕੀਮ ਲਾਗੂ ਕੀਤੀ ਗਈ ਸੀ । ਆਲ ਇੰਡੀਆ ਕੋਟੇ ਵਿੱਚ ਕੁਲ ਉਪਲਬੱਧ ਯੂ ਜੀ ਸੀਟਾਂ ਦਾ 15% ਅਤੇ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਕੁਲ ਉਪਲਬੱਧ ਪੀ ਜੀ ਸੀਟਾਂ ਦਾ 50% ਆਉਂਦਾ ਹੈ । ਸ਼ੁਰੂ ਵਿੱਚ 2007 ਤੱਕ ਆਲ ਇੰਡੀਆ ਸਕੀਮ ਵਿੱਚ ਕੋਈ ਰਾਖਵਾਂਕਰਨ ਨਹੀਂ ਸੀ । 2007 ਵਿੱਚ ਸੁਪਰੀਮ ਕੋਰਟ ਨੇ ਆਲ ਇੰਡੀਆ ਕੋਟਾ ਸਕੀਮ ਵਿੱਚ ਅਨੁਸੂਚਿਤ ਜਾਤੀਆਂ ਲਈ 15% ਅਤੇ ਅਨੁਸੂਚਿਤ ਕਬੀਲਿਆਂ ਲਈ 7.5% ਰਾਖਵਾਂਕਰਨ ਲਾਗੂ ਕੀਤਾ ਸੀ । ਜਦੋਂ 2007 ਵਿੱਚ ਕੇਂਦਰੀ ਸਿੱਖਿਆ ਸੰਸਥਾਵਾਂ (ਦਾਖਲਿਆਂ ਵਿੱਚ ਰਾਖਵਾਂਕਰਨ) ਐਕਟ ਲਾਗੂ ਹੋਇਆ ਤਾਂ 27% ਰਾਖਵਾਂਕਰਨ ਓ ਬੀ ਸੀ ਵਿੱਚ ਮੁਹੱਈਆ ਕਰਨ ਲਈ ਇਸ ਨੂੰ ਕੇਂਦਰੀ ਸਿੱਖਿਆ ਸੰਸਥਾਵਾਂ ਜਿਵੇਂ ਸਫਦਰਜੰਗ ਹਸਪਤਾਲ, ਲੇਡੀ ਹਾਰਡਿੰਗ ਮੈਡੀਕਲ ਕਾਲਜ, ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਅਤੇ ਬਨਾਰਸ ਹਿੰਦੂ ਯੂਨੀਵਰਸਿਟੀ ਵਿੱਚ ਲਾਗੂ ਕੀਤਾ ਗਿਆ । ਪਰ ਇਸ ਨੂੰ ਸੂਬਾ ਮੈਡੀਕਲ ਅਤੇ ਡੈਂਟਲ ਕਾਲਜਾਂ ਵਿੱਚ ਆਲ ਇੰਡੀਆ ਕੋਟਾ ਸੀਟਾਂ ਤੱਕ ਵਧਾਇਆ ਨਹੀਂ ਗਿਆ ।

ਮੌਜੂਦਾ ਸਰਕਾਰ ਦੋਨਾਂ ਪੱਛੜੀ ਜਾਤੀ ਸ੍ਰੇਣੀ ਆਰਥਿਕ ਤੌਰ ਤੇ ਪਛੜੀ ਵਰਗ ਸ੍ਰੇਣੀ ਨੂੰ ਬਣਦਾ ਰਾਖਵਾਂਕਰਨ ਲਈ ਵਚਨਬੱਧ ਹੈ । ਕੇਂਦਰ ਸਰਕਾਰ ਨੇ ਹੁਣ ਇੱਕ ਇਤਿਹਾਸਕ ਫੈਸਲਾ ਕਰਕੇ ਆਲ ਇੰਡੀਆ ਕੋਟਾ ਸਕੀਮ ਵਿੱਚ ਓ ਬੀ ਸੀ ਲਈ 27% ਅਤੇ ਆਰਥਿਕ ਪੱਛੜੇ ਵਰਗ ਲਈ 10% ਰਾਖਵਾਂਕਰਨ ਮੁਹੱਈਆ ਕੀਤਾ ਹੈ । ਦੇਸ਼ ਭਰ ਚੋਂ ਓ ਬੀ ਸੀ ਵਿਦਿਆਰਥੀ ਹੁਣ ਆਲ ਇੰਡੀਆ ਕੋਟਾ ਸਕੀਮ ਵਿੱਚ ਕਿਸੇ ਵੀ ਸੂਬੇ ਵਿੱਚ ਸੀਟਾਂ ਲਈ ਮੁਕਾਬਲੇ ਵਿੱਚ ਇਸ ਰਾਖਵੇਂਕਰਨ ਦੇ ਫਾਇਦੇ ਨੂੰ ਲੈਣ ਦੇ ਯੋਗ ਹੋਣਗੇ । ਕੇਂਦਰੀ ਸਕੀਮ ਹੋਣ ਦੇ ਨਾਤੇ ਇਸ ਰਾਖਵਾਂਕਰਨ ਲਈ ਓ ਬੀ ਸੀ ਦੀ ਕੇਂਦਰੀ ਸੂਚੀ ਦੀ ਵਰਤੋਂ ਕੀਤੀ ਜਾਵੇਗੀ । ਇਸ ਰਾਖਵਾਂਕਰਨ ਰਾਹੀਂ ਐੱਮ ਬੀ ਬੀ ਐੱਸ ਵਿੱਚ ਕਰੀਬ 1,500 ਓ ਬੀ ਸੀ ਵਿਦਿਆਰਥੀ ਅਤੇ ਪੋਸਟ ਗ੍ਰੈਜੂਏਸ਼ਨ ਵਿੱਚ 2,500 ਵਿਦਿਆਰਥੀਆਂ ਨੂੰ ਫਾਇਦਾ ਹੋਵੇਗਾ ।

ਉੱਚ ਸਿੱਖਿਆ ਸੰਸਥਾਵਾਂ ਵਿੱਚ ਦਾਖਲੇ ਲਈ ਆਰਥਿਕ ਪੱਛੜੇ ਵਰਗ ਨਾਲ ਸੰਬੰਧਿਤ ਵਿਦਿਆਰਥੀਆਂ ਨੂੰ ਲਾਭ ਮੁਹੱਈਆ ਕਰਵਾਉਣ ਲਈ 2019 ਵਿੱਚ ਇੱਕ ਸੰਵਿਧਾਨ ਤਰਮੀਮ ਕੀਤੀ ਗਈ । ਜੋ ਆਰਥਿਕ ਪੱਛੜੇ ਵਰਗ ਸ੍ਰੇਣੀ ਲਈ 10% ਰਾਖਵੇਂਕਰਨ ਦੀ ਵਿਵਸਥਾ ਕਰਦੀ ਹੈ । ਇਸੇ ਤਰ੍ਹਾਂ ਪਿਛਲੇ ਦੋ ਸਾਲਾਂ — 2019—20 ਅਤੇ 2020—21 — ਵਿੱਚ ਮੈਡੀਕਲ/ਡੈਂਟਲ ਕਾਲਜਾਂ ਵਿੱਚ ਸੀਟਾਂ ਨੂੰ ਵਧਾਇਆ ਗਿਆ ਸੀ ਤਾਂ ਜੋ ਆਰਥਿਕ ਪੱਛੜੇ ਵਰਗ ਲਈ 10% ਵਧੇਰੇ ਰਾਖਵਾਂਕਰਨ ਦਿੱਤਾ ਜਾ ਸਕੇ ਅਤੇ ਬਿਨਾਂ ਰਾਖਵਾਂਕਰਨ ਸ੍ਰੇਣੀ ਵਿੱਚ ਉਪਲਬੱਧ ਕੁਲ ਸੀਟਾਂ ਦੀ ਗਿਣਤੀ ਵੀ ਨਾ ਘਟੇ । ਪਰ  ਆਲ ਇੰਡੀਆ ਕੋਟਾ ਸੀਟਾਂ ਵਿੱਚ ਇਹ ਫਾਇਦਾ ਹੁਣ ਤੱਕ ਨਹੀਂ ਵਧਾਇਆ ਗਿਆ ।

ਇਸ ਲਈ ਓ ਸੀ ਬੀ ਲਈ 27% ਰਾਖਵੇਂਕਰਨ ਦੇ ਨਾਲ ਨਾਲ ਆਰਥਿਕ ਪੱਛੜੇ ਵਰਗ ਲਈ 10% ਰਾਖਵਾਂਕਰਨ ਲਈ ਵੀ ਆਲ ਇੰਡੀਆ ਕੋਟਾ ਸੀਟਾਂ ਵਿੱਚ ਮੌਜੂਦਾ ਅਕਾਦਮਿਕ ਸਾਲ 2021—22 ਲਈ ਸਾਰੇ ਅੰਡਰ ਗ੍ਰੈਜੂਏਟ / ਪੋਸਟ ਗ੍ਰੈਜੂਏਟ , ਮੈਡੀਕਲ / ਡੈਂਟਲ ਕੋਰਸੇਸ ਲਈ ਵੀ ਵਧਾਇਆ ਗਿਆ ਹੈ । ਇਸ ਨਾਲ ਐੱਮ ਬੀ ਬੀ ਐੱਸ ਲਈ ਆਰਥਿਕ ਪੱਛੜੇ ਵਰਗ ਦੇ 550 ਤੋਂ ਵੱਧ ਵਿਦਿਆਰਥੀਆਂ ਅਤੇ ਪੀ ਜੀ ਮੈਡੀਕਲ ਕੋਰਸਾਂ ਲਈ ਆਰਥਿਕ ਪੱਛੜੇ ਵਰਗ ਦੇ 1,000 ਵਿਦਿਆਰਥੀਆਂ ਨੂੰ ਲਾਭ ਮਿਲੇਗਾ । ਇਹ ਫੈਸਲਾ ਸਰਕਾਰ ਦੀ ਪੱਛੜੇ ਅਤੇ ਆਰਥਿਕ ਪੱਛੜੇ ਵਰਗ ਸ੍ਰੇਣੀ ਵਿਦਿਆਰਥੀਆਂ ਲਈ ਬਣਦਾ ਰਾਖਵਾਂਕਰਨ ਮੁਹੱਈਆ ਕਰਨ ਲਈ ਵਚਨਬਧਤਾ ਨੂੰ ਦਰਸਾਉਂਦਾ ਹੈ ।

ਇਹ ਫੈਸਲਾ 2014 ਤੋਂ ਮੈਡੀਕਲ ਸਿੱਖਿਆ ਖੇਤਰ ਵਿੱਚ ਮਹੱਤਵਪੂਰਨ ਸੁਧਾਰਾਂ ਨਾਲ ਵੀ ਮੇਲ ਖਾਂਦਾ ਹੈ। ਪਿਛਲੇ 6 ਸਾਲਾਂ ਵਿੱਚ ਦੇਸ਼ ਵਿੱਚ ਐੱਮ ਬੀ ਬੀ ਐੱਸ ਸੀਟਾਂ 56% ਵਧੀਆਂ ਹਨ । ਇਹ 2014 ਵਿੱਚ 54,348 ਸੀਟਾਂ ਸਨ , ਜੋ ਵਧ ਕੇ 2020 ਵਿੱਚ 84,649 ਸੀਟਾਂ ਹੋ ਗਈਆਂ ਹਨ ਅਤੇ ਪੀ ਜੀ ਸੀਟਾਂ ਦੀ ਗਿਣਤੀ ਵੀ 80% ਤੋਂ ਵੱਧ ਕੇ 2014 ਵਿੱਚ 30,191 ਸੀਟਾਂ ਤੋਂ 2020 ਵਿੱਚ 54,275 ਸੀਟਾਂ ਹੋ ਗਈਆਂ । ਇਸੇ ਸਮੇਂ ਦੌਰਾਨ 179 ਨਵੇਂ ਮੈਡੀਕਲ ਕਾਲਜ ਸਥਾਪਤ ਕੀਤੇ ਗਏ ਹਨ ਅਤੇ ਹੁਣ ਦੇਸ਼ ਵਿੱਚ 558 (ਸਰਕਾਰੀ 289, ਪ੍ਰਾਈਵੇਟ 269) ਮੈਡੀਕਲ ਕਾਲਜ ਹਨ ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 5, 2026
0

ਚੰਡੀਗੜ੍ਹ, 5 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Asian Champions Trophy : ਭਾਰਤ 6ਵੀਂ ਵਾਰ ਬਣਿਆ ਏਸ਼ੀਆਈ ਹਾਕੀ ਚੈਂਪੀਅਨ ; ਫਾਈਨਲ ਮੁਕਾਬਲੇ ਵਿੱਚ ਜਾਪਾਨ ਨੂੰ 4-1 ਨਾਲ ਹਰਾਇਆ

Asian Champions Trophy : ਭਾਰਤ 6ਵੀਂ ਵਾਰ ਬਣਿਆ ਏਸ਼ੀਆਈ ਹਾਕੀ ਚੈਂਪੀਅਨ ; ਫਾਈਨਲ ਮੁਕਾਬਲੇ ਵਿੱਚ ਜਾਪਾਨ ਨੂੰ 4-1 ਨਾਲ ਹਰਾਇਆ

by Navjot
November 5, 2026
0

    ਚੰਡੀਗੜ੍ਹ, 5 ਨਵੰਬਰ (ਵਿਸ਼ਵ ਵਾਰਤਾ) ਭਾਰਤੀ ਹਾਕੀ ਟੀਮ ਨੇ ਫਾਈਨਲ ਵਿੱਚ ਜਾਪਾਨ 'ਤੇ 4-1 ਦੀ ਸ਼ਾਨਦਾਰ ਜਿੱਤ ਦਰਜ...

ਭਾਰਤ-ਸ੍ਰੀਲੰਕਾ ਵਨਡੇ ਸੀਰੀਜ਼ ਦਾ ਪਹਿਲਾ ਮੈਚ ਦਿੱਲੀ ਤੋਂ ਵਿਸ਼ਾਖਾਪਟਨਮ ਤਬਦੀਲ

ਭਾਰਤ-ਸ੍ਰੀਲੰਕਾ ਵਨਡੇ ਸੀਰੀਜ਼ ਦਾ ਪਹਿਲਾ ਮੈਚ ਦਿੱਲੀ ਤੋਂ ਵਿਸ਼ਾਖਾਪਟਨਮ ਤਬਦੀਲ

by Navjot
November 5, 2026
0

    ਨਵੀਂ ਦਿੱਲੀ, 5 ਨਵੰਬਰ (ਵਿਸ਼ਵ ਵਾਰਤਾ) - ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ ਵੀਰਵਾਰ ਨੂੰ ਦੱਸਿਆ ਕਿ ਭਾਰਤ...

ਪੇਂਡੂ ਔਰਤਾਂ ਦੇ ਸਸ਼ਕਤੀਕਰਨ ਲਈ ਭਗਵੰਤ ਮਾਨ ਸਰਕਾਰ ਵੱਲੋਂ ਬੱਸ ਸਟੈਂਡਾਂ, ਤਹਿਸੀਲਾਂ, ਡੀ.ਸੀ. ਅਤੇ ਐਮ.ਸੀ. ਦਫ਼ਤਰਾਂ ਵਿੱਚ 100 ਐਸ.ਐਚ.ਜੀ (SHG) ਸੰਚਾਲਿਤ ਕੰਟੀਨਾਂ ਦੀ ਸ਼ੁਰੂਆਤ: ਹਰਪਾਲ ਸਿੰਘ ਚੀਮਾ

ਪੇਂਡੂ ਔਰਤਾਂ ਦੇ ਸਸ਼ਕਤੀਕਰਨ ਲਈ ਭਗਵੰਤ ਮਾਨ ਸਰਕਾਰ ਵੱਲੋਂ ਬੱਸ ਸਟੈਂਡਾਂ, ਤਹਿਸੀਲਾਂ, ਡੀ.ਸੀ. ਅਤੇ ਐਮ.ਸੀ. ਦਫ਼ਤਰਾਂ ਵਿੱਚ 100 ਐਸ.ਐਚ.ਜੀ (SHG) ਸੰਚਾਲਿਤ ਕੰਟੀਨਾਂ ਦੀ ਸ਼ੁਰੂਆਤ: ਹਰਪਾਲ ਸਿੰਘ ਚੀਮਾ

by Ankit
November 5, 2026
0

ਪੇਂਡੂ ਔਰਤਾਂ ਦੇ ਸਸ਼ਕਤੀਕਰਨ ਲਈ ਭਗਵੰਤ ਮਾਨ ਸਰਕਾਰ ਵੱਲੋਂ ਬੱਸ ਸਟੈਂਡਾਂ, ਤਹਿਸੀਲਾਂ, ਡੀ.ਸੀ. ਅਤੇ ਐਮ.ਸੀ. ਦਫ਼ਤਰਾਂ ਵਿੱਚ 100 ਐਸ.ਐਚ.ਜੀ (SHG)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 5, 2026
0

ਚੰਡੀਗੜ੍ਹ, 5 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Cricket : ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਮੁਕਾਬਲਾ ਜਾਰੀ ; ਤਿੰਨ ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ : 50/0

Cricket : ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਮੁਕਾਬਲਾ ਜਾਰੀ ; ਤਿੰਨ ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ : 50/0

by Navjot
3 weeks ago
0

Cricket : ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਮੁਕਾਬਲਾ ਜਾਰੀ ; ਤਿੰਨ ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ : 50/0 ਅਭਿਸ਼ੇਕ ਸ਼ਰਮਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 