ਸਾਬਕਾ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਦਾ ਵੱਡਾ ਬਿਆਨ
ਮੈਨੂੰ ਮੁੱਖ ਮੰਤਰੀ ਬਣਾਉਣ ਦੇ ਹੱਕ ਵਿੱਚ ਸਨ ਕਾਂਗਰਸ ਦੇ ਜਿਆਦਾ ਵਿਧਾਇਕ -ਜਾਖੜ
ਪੜ੍ਹੋ,ਮੁੱਖ ਮੰਤਰੀ ਚੰਨੀ ਨੂੰ ਮਿਲਿਆ ਸੀ ਕਿੰਨੇ ਵਿਧਾਇਕਾਂ ਦਾ ਸਮਰਥਨ
ਚੰਡੀਗੜ੍ਹ,2 ਫਰਵਰੀ(ਵਿਸ਼ਵ ਵਾਰਤਾ)-ਪੰਜਾਬ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀਆਂ ਦਾ ਦੌਰ ਪੂਰਾ ਹੋ ਚੁੱਕ ਹੈ। ਇਸ ਵਿਚਾਲੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਇੱਕ ਵੱਡਾ ਬਿਆਨ ਦਿੱਤਾ ਹੈ। ਉਹਨਾਂ ਕਿਹਾ ਕਿ ਸਤੰਬਰ 2021 ਵਿੱਚ ਕੈਪਟਨ ਅਮਰਿੰਦਰ ਸਿੰਘ ਨੂੰ ਹਟਾਉਣ ਤੋਂ ਬਾਅਦ ਮੁੱਖ ਮੰਤਰੀ ਦੇ ਅਹੁਦੇ ਲਈ ਕਾਂਗਰਸੀ ਵਿਧਾਇਕਾਂ ਦੀ ਵੋਟਿੰਗ ਹੋਈ ਸੀ। ਜਿਸ ਵਿੱਚ 79 ਵਿੱਚੋਂ 42 ਵਿਧਾਇਕਾਂ ਨੇ ਉਹਨਾਂ ਨੂੰ ਸਮਰਥਨ ਦਿੱਤਾ ਸੀ । ਇਸ ਦੇ ਨਾਲ ਹੀ ਉਹਨਾਂ ਕਿਹਾ ਕਿ 16 ਵਿਧਾਇਕਾਂ ਨੇ ਸੁਖਜਿੰਦਰ ਰੰਧਾਵਾ, 12 ਵਿਧਾਇਕਾਂ ਨੇ ਕੈਪਟਨ ਦੀ ਪਤਨੀ ਮਹਾਰਾਣੀ ਪ੍ਰਨੀਤ ਕੌਰ ਅਤੇ 6 ਨੇ ਨਵਜੋਤ ਸਿੱਧੂ ਦਾ ਨਾਂ ਲਿਆ ਸੀ। ਉਹਨਾਂ ਇਹ ਵੀ ਕਿਹਾ ਕਿ ਮੁੱਖ ਮੰਤਰੀ ਚੰਨੀ ਦਾ ਨਾਮ ਸਿਰਫ ਦੋ ਵਿਧਾਇਕਾਂ ਨੇ ਲਿਆ ਸੀ। ਇਸ ਬਿਆਨ ਤੋਂ ਬਾਅਦ ਇਕ ਵਾਰ ਫਿਰ ਤੋਂ ਕਾਂਗਰਸ ਦਾ ਮੁੱਖ ਮੰਤਰੀ ਉਮੀਦਵਾਰ ਐਲਾਨਣ ਵਾਲਾ ਕਲੇਸ਼ ਸਾਹਮਣੇ ਆ ਗਿਆ ਹੈ। ਜਿਕਰਯੋਗ ਹੈ ਕਿ ਕਾਂਗਰਸ ਪਾਰਟੀ 2022 ਦੀਆਂ ਚੋਣਾਂ ਲਈ ਥੋੜੇ ਦਿਨਾਂ ਵਿੱਚ ਹੀ ਮੁੱਖ ਮੰਤਰੀ ਚਿਹਰਾ ਐਲਾਨਣ ਜਾ ਰਹੀ ਹੈ।