ਮੋਗਾ ਅਦਾਲਤ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਬਟਾਲਾ ਪੁਲਿਸ ਨੂੰ ਦਿੱਤਾ ਟ੍ਰਾਂਜ਼ਿਟ ਰਿਮਾਂਡ
ਚੰਡੀਗੜ੍ਹ,16 ਅਗਸਤ(ਵਿਸ਼ਵ ਵਾਰਤਾ)-ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲਕਾਂਡ ਮਾਮਲੇ ਵਿੱਚ ਪੁੱਛਗਿੱਛ ਦੇ ਲਈ ਦਿੱਲੀ ਦੀ ਜ਼ੇਲ੍ਹ ਤੋਂ ਟਰਾਂਜ਼ਿਟ ਰਿਮਾਂਡ ਤੇ ਲਿਆਂਦੇ ਗਏ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਕਸਟਡੀ ਹੁਣ ਬਟਾਲਾ ਪੁਲਿਸ ਦੇ ਹਵਾਲੇ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਅੱਜ ਉਸਨੂੰ ਮੋਗਾ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਜਿੱਥੇ ਮੋਗਾ ਅਦਾਲਤ ਨੇ ਉਸਨੂੰ ਬਟਾਲਾ ਪੁਲਿਸ ਦੇ ਟ੍ਰਾਂਜ਼ਿਟ ਰਿਮਾਂਡ ਤੇ ਭੇਜ ਦਿੱਤਾ ਹੈ। ਇੱਥੇ ਪੁਲਿਸ ਉਸ ਕੋਲੋਂ ਇੱਕ ਕਤਲ ਦੇ ਮਾਮਲੇ ਵਿੱਚ ਪੁੱਛਗਿੱਛ ਕਰੇਗੀ।