ਮੋਗਾ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਨੇ ਕੀਤੀ ਖੁਦਕੁਸ਼ੀ
ਚੰਡੀਗੜ੍ਹ,20 ਅਗਸਤ(ਵਿਸ਼ਵ ਵਾਰਤਾ)- ਮੋਗਾ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਗਰਮ ਆਗੂ ਯੋਗੇਸ਼ ਗੋਇਲ ਨੇ ਬੀਤੀ ਰਾਤ 12 ਵਜੇ ਦੇ ਕਰੀਬ ਆਪਣੀ ਲਾਇਸੰਸੀ ਰਿਵਾਲਵਰ ਨਾਲ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਜਾਣਕਾਰੀ ਅਨੁਸਾਰ ਪੁਲਿਸ ਨੇ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।