
ਚੰਡੀਗੜ੍ਹ/ਮੋਗਾ, 3 ਅਗਸਤ – ਮੋਗਾ ਵਿਚ ਅੱਜ ਦਿਲ ਦਹਿਲਾਅ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿਥੇ 27 ਸਾਲਾ ਸੰਦੀਪ ਨਾਮਕ ਨੌਜਵਾਨ ਨੇ ਆਪਣੇ ਪਰਿਵਾਰ ਦੇ 5 ਜੀਆਂ ਨੂੰ ਕਤਲ ਕਰਨ ਮਗਰੋਂ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ।
ਇਹ ਘਟਨਾ ਪਿੰਡ ਨਥੂਵਾਲਾ ਗਰਮੀ ਦੀ ਹੈ, ਜਿਥੇ ਇੱਕ 27 ਸਾਲਾ ਨੌਜਵਾਨ ਨੇ ਆਪਣੇ ਮਾਤਾ-ਪਿਤਾ, ਦਾਦੀ, ਭੈਣ, ਭਾਣਜੀ ਨੂੰ ਗੋਲੀ ਮਾਰਨ ਤੋਂ ਬਾਅਦ ਖੁਦ ਨੂੰ ਗੋਲੀ ਮਾਰ ਲਈ।
ਦੱਸਿਆ ਜਾ ਰਿਹਾ ਹੈ ਕਿ ਇਹ ਨੌਜਵਾਨ ਵਿਆਹ ਨਹੀਂ ਕਰਾਉਣਾ ਚਾਹੁੰਦਾ ਸੀ, ਪਰ ਪਰਿਵਾਰ ਵਲੋਂ ਜਬਰਦਸਤੀ ਉਸ ਦੀ ਸ਼ਾਦੀ ਤੈਅ ਕਰ ਦਿੱਤੀ ਸੀ। ਇਸ ਤੋਂ ਨਾਰਾਜ਼ ਹੋ ਕੇ ਉਸ ਨੇ ਇਸ ਕਤਲ ਕਾਂਡ ਨੂੰ ਅੰਜਾਮ ਦਿੱਤਾ।
ਪੁਲਿਸ ਨੂੰ ਇਹਨਾਂ ਲਾਸ਼ਾਂ ਦੇ ਨੇੜਿਓਂ ਇੱਕ ਸੁਸਾਈਡ ਨੋਟ ਵੀ ਮਿਲਿਆ ਹੈ।





















