ਮੋਗਾ ਦੇ ਪਿੰਡ ਮਲਕਾ ਵਿਖੇ ਹੋਈ ਬੇਅਦਬੀ ਦੇ ਮਾਮਲੇ ਵਿੱਚ ਅਦਾਲਤ ਨੇ 3 ਡੇਰਾ ਪ੍ਰੇਮੀਆਂ ਨੂੰ ਸੁਣਾਈ ਸਜਾ
ਚੰਡੀਗੜ੍ਹ,7 ਜੁਲਾਈ(ਵਿਸ਼ਵ ਵਾਰਤਾ)- ਇਸ ਸਮੇਂ ਦੀ ਵੱਡੀ ਖਬਰ ਬੇਅਦਬੀ ਮਾਮਲਿਆਂ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਮੋਗਾ ਦੇ ਪਿੰਡ ਮਲਕਾ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਦੇ ਮਾਮਲੇ ਵਿੱਚ ਅਦਾਲਤ ਨੇ ਤਿੰਨ ਡੇਰਾ ਪ੍ਰੇਮੀਆਂ ਨੂੰ ਤਿੰਨ ਤਿੰਨ ਸਾਲ ਦੀ ਸਜਾ ਸੁਣਾਈ ਹੈ।ਇਸ ਦੇ ਨਾਲ ਹੀ ਪੰਜ ਪੰਜ ਹਜਾਰ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। ਇਸ ਤੋਂ ਇਲਾਵਾ ਦੋ ਹੋਰ ਦੋਸ਼ੀਆਂ ਨੂੰ ਅਦਾਲਤ ਵੱਲੋਂ ਬਰੀ ਕਰ ਦਿੱਤਾ ਗਿਆ ਹੈ।