ਮੋਗਾ ਦੇ ਪਿੰਡ ਮਾੜੀ ਮੁਸਤਫਾ ਵਿੱਚ ਸ਼ਰੇਆਮ ਚੱਲੀਆਂ ਗੋਲੀਆਂ,ਇੱਕ ਦਾ ਕਤਲ,ਇੱਕ ਜ਼ਖਮੀ
ਚੰਡੀਗੜ੍ਹ,2 ਅਪ੍ਰੈਲ(ਵਿਸ਼ਵ ਵਾਰਤ)-ਪੰਜਾਬ ਵਿੱਚ ਕਾਨੂੰਨ ਵਿਵਸਥਾ ਵਿਗੜਦੀ ਹੋਈ ਨਜ਼ਰ ਆ ਰਹੀ ਹੈੈ। ਅੱਜ ਮੋਗਾ ਜ਼ਿਲ੍ਹੇ ਦੇ ਪਿੰਡ ਮਾੜੀ ਮੁਸਤਫਾ ਵਿਖੇ ਮੇਲੇ ਵਿੱਚ ਇਕ ਨੌਜਵਾਨ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਪਿੰਡ ਮਾੜੀ ਮੁਸਤਫਾ ਵਿੱਚ ਇਕ ਮੇਲਾ ਚਲ ਰਿਹਾ ਸੀ। ਇਸ ਦੌਰਾਨ ਇਕ ਨਿੱਜੀ ਰੰਜਿਸ਼ ਦੇ ਚਲਦਿਆਂ ਇਕ ਧੜੇ ਨੇ ਦੂਜੇ ਧੜੇ ਦੇ ਨੌਜਵਾਨਾਂ ਉਤੇ ਗੋਲੀਆਂ ਚਲਾ ਦਿੱਤੀਆਂ ਜਿਸ ਦੌਰਾਨ ਹਰਜੀਤ ਸਿੰਘ ਪਿੰਟਾ ਨਾਮਕ ਵਿਅਕਤੀ ਦੀ ਮੌਤ ਹੋ ਗਈ ,ਜਦੋਂ ਕਿ ਇਕ ਹੋਰ ਗੁਰਪ੍ਰੀਤ ਸਿੰਘ ਜ਼ਖਮੀ ਹੋ ਗਿਆ। ਇਸ ਘਟਨਾ ਦਾ ਪਤਾ ਲੱਗਦਿਆਂ ਪੁਲਿਸ ਮੌਕੇ ਉਤੇ ਪਹੁੰਚ ਗਈ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।