ਮੋਗਾ ਵਿਖੇ ਸੁਖਬੀਰ ਬਾਦਲ ਦਾ ਕਿਸਾਨਾਂ ਨੇ ਕੀਤਾ ਜਬਰਦਸਤ ਵਿਰੋਧ
ਪੁਲਿਸ ਤੇ ਕਿਸਾਨਾਂ ਵਿਚਾਲੇ ਹੋਈ ਝੜਪ ਦੌਰਾਨ ਕਈ ਹੋਏ ਜਖਮੀ
ਚੰਡੀਗੜ੍ਹ,2 ਸਤੰਬਰ (ਵਿਸ਼ਵ ਵਾਰਤਾ) ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਰੈਲੀ ਦੌਰਾਨ ਮੋਗਾ ਵਿਖੇ ਕਿਸਾਨ ਜੱਥੇਬੰਦੀਆਂ ਨੇ ਉਹਨਾਂ ਖਿਲਾਫ ਜਬਰਦਸਤ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪੁਲਿਸ ਅਤੇ ਕਿਸਾਨਾਂ ਵਿਚਾਲੇ ਜਬਰਦਸਤ ਝੜਪ ਦੇਖਣ ਨੂੰ ਮਿਲੀ। ਜਾਣਕਾਰੀ ਅਨੁਸਾਰ ਕਿਸਾਨਾਂ ਨੇ ਪੁਲਿਸ ਤੇ ਪੱਥਰਬਾਜੀ ਵੀ ਕੀਤੀ ਹੈ ,ਜਿਸ ਤੋਂ ਬਾਅਦ ਪੁਲਿਸ ਨੇ ਵਾਟਰ ਕੈਨਨ ਦਾ ਇਸਤੇਮਾਲ ਕਰਕੇ ਕਿਸਾਨਾਂ ਨੂੰ ਉੱਥੋਂ ਖਦੇੜ ਦਿੱਤਾ ।ਇਸ ਝੜਪ ਵਿੱਚ ਕਈ ਪੁਲਿਸ ਵਾਲਿਆਂ ਅਤੇ ਕਿਸਾਨਾਂ ਦੇ ਜਖਮੀ ਹੋਣ ਦੀਆਂ ਵੀ ਖਬਰਾਂ ਹਨ।