ਮੋਗਾ ਸੜਕ ਹਾਦਸੇ ਦੇ ਮ੍ਰਿਤਕਾਂ ਲਈ ਮੁੱਖ ਮੰਤਰੀ ਵੱਲੋਂ 5 ਲੱਖ ਦੀ ਸਹਾਇਤਾ ਦਾ ਐਲਾਨ
ਜਖਮੀਆਂ ਲਈ ਵੀ 50,000 ਦੇਣ ਦੇ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਦਿੱਤੇ ਨਿਰਦੇਸ਼
ਚੰਡੀਗੜ੍ਹ,23 ਜੁਲਾਈ(ਵਿਸ਼ਵ ਵਾਰਤਾ) ਅੱਜ ਸਵੇਰੇ ਮੋਗਾ ਨੇੜੇੇ ਭਿਆਨਕ ਬੱਸ ਹਾਦਸੇ ਵਿੱਚ ਜਾਨ ਗਵਾਉਣ ਵਾਲਿਆਂ ਨੂੰ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ 5 ਲੱਖ ਅਤੇ ਜਖਮੀਆਂ ਨੂੰ ਪੰਜਾਹ ਹਜ਼ਾਰ ਦੀ ਮਦਦ ਦੇਣ ਦਾ ਐਲਾਨ ਕੀਤਾ ਹੈ ਇਸ ਦੇ ਨਾਲ ਹੀ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਇਹ ਵੀ ਹਿਦਾਇਤ ਦਿੱਤੀ ਗਈ ਹੈ ਕਿ ਜਖਮੀਆਂ ਦਾ ਇਲਾਜ ਵੀ ਮੁਫਤ ਕੀਤਾ ਜਾਵੇ।