ਮੋਦੀ ਕੈਬਨਿਟ ਦੀ ਮੀਟਿੰਗ ਹੋਈ ਰੱਦ

ਨਵੀਂ ਦਿੱਲੀ, 7ਜੁਲਾਈ(ਵਿਸ਼ਵ ਵਾਰਤਾ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅੱਜ ਸਵੇਰੇ 11 ਵਜੇ ਹੋਣ ਵਾਲੀ ਕੈਬਨਿਟ ਵਿਸਥਾਰ ਮੀਟਿੰਗ ਰੱਦ ਕਰ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਵੀ ਇਹ ਮੁਲਾਕਾਤ ਰੱਦ ਕਰ ਦਿੱਤੀ ਗਈ ਸੀ। ਇਹ ਅੰਦਾਜ਼ਾ ਲਗਾਇਆ ਜਾ ਰਿਹਾ ਸੀ ਕਿ ਭਾਜਪਾ ਦੇ ਮੁਖੀ ਜੇ ਪੀ ਨੱਡਾ ਸਮੇਤ ਕਈ ਸੀਨੀਅਰ ਮੰਤਰੀ ਇਸ ਬੈਠਕ ਵਿਚ ਸ਼ਾਮਲ ਹੋਣਗੇ। ਅਜਿਹੀ ਸਥਿਤੀ ਵਿਚ ਇਹ ਮੰਨਿਆ ਜਾ ਰਿਹਾ ਸੀ ਕਿ ਅੱਜ ਕੈਬਨਿਟ ਦੀ ਬੈਠਕ ਵਿਚ ਇਸ ਬਾਰੇ ਕੋਈ ਵੱਡਾ ਫੈਸਲਾ ਲਿਆ ਜਾ ਸਕਦਾ ਹੈ, ਪਰ ਮੀਟਿੰਗ ਰੱਦ ਹੋਣ ਕਾਰਨ ਸਰਕਾਰੀ ਕਰਮਚਾਰੀ ਨਿਰਾਸ਼ ਹੋ ਗਏ ਹਨ।






















