ਮੋਦੀ ਦੀ ਅੱਜ ਪਹਿਲੀ ਕੈਬਨਿਟ ਮੀਟਿੰਗ, ਗਰੀਬਾਂ ਲਈ ਵੱਡੇ ਫੈਸਲਿਆਂ ਦਾ ਹੋ ਸਕਦਾ ਹੈ ਐਲਾਨ
ਦਿੱਲੀ ,10 ਜੂਨ (ਵਿਸ਼ਵ ਵਾਰਤਾ): ਮੋਦੀ ਦੀ ਪਹਿਲੀ ਕੈਬਨਿਟ ਮੀਟਿੰਗ ਅੱਜ ਹੋਣ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਬੈਠਕ ‘ਚ ਗਰੀਬਾਂ ਲਈ ਵੱਡੇ ਫੈਸਲਿਆਂ ਦਾ ਐਲਾਨ ਕੀਤਾ ਜਾ ਸਕਦਾ ਹੈ। ਪ੍ਰਧਾਨ ਮੰਤਰੀ ਮੋਦੀ ਸਹੁੰ ਚੁੱਕਦੇ ਹੀ ਐਕਸ਼ਨ ‘ਚ ਨਜ਼ਰ ਆ ਰਹੇ ਹਨ। ਦਰਅਸਲ, ਅੱਜ ਮੋਦੀ 3.0 ਦੀ ਪਹਿਲੀ ਕੈਬਨਿਟ ਮੀਟਿੰਗ ਹੋਣ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਬੈਠਕ ‘ਚ ਗਰੀਬਾਂ ਲਈ ਵੱਡੇ ਫੈਸਲਿਆਂ ਦਾ ਐਲਾਨ ਕੀਤਾ ਜਾ ਸਕਦਾ ਹੈ। ਅੱਜ ਮੋਦੀ ਕੈਬਨਿਟ ਦੀ ਪਹਿਲੀ ਬੈਠਕ ‘ਚ ਗਰੀਬਾਂ ਲਈ 2 ਕਰੋੜ ਨਵੇਂ ਮਕਾਨਾਂ ਨੂੰ ਮਨਜ਼ੂਰੀ ਮਿਲ ਸਕਦੀ ਹੈ। ਐਤਵਾਰ ਨੂੰ ਰਾਸ਼ਟਰਪਤੀ ਭਵਨ ਦੇ ਪਰਿਸਰ ‘ਚ ਸਹੁੰ ਚੁੱਕਣ ਵਾਲੀ ਨਰਿੰਦਰ ਮੋਦੀ ਸਰਕਾਰ ਦੀ ਕੈਬਨਿਟ ਦੀ ਪਹਿਲੀ ਬੈਠਕ ਸੋਮਵਾਰ ਸ਼ਾਮ ਨੂੰ ਲੋਕ ਕਲਿਆਣ ਮਾਰਗ ‘ਤੇ ਪ੍ਰਧਾਨ ਮੰਤਰੀ ਨਿਵਾਸ ‘ਤੇ ਹੋਣੀ ਹੈ। ਨਵੇਂ ਨਿਯੁਕਤ ਮੰਤਰੀਆਂ ਦੀ ਬੈਠਕ ਸ਼ਾਮ 5 ਵਜੇ ਪੀਐਮ ਮੋਦੀ ਦੀ ਰਿਹਾਇਸ਼ ‘ਤੇ ਹੋਵੇਗੀ। ਸੂਤਰਾਂ ਨੇ ਦੱਸਿਆ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਪ੍ਰਧਾਨ ਜੇ. ਪੀ ਨੱਡਾ ਨੇ ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਦੇ ਮੰਤਰੀ ਮੰਡਲ ਵਿੱਚ ਸ਼ਾਮਲ ਮੰਤਰੀਆਂ ਲਈ ਰਾਤ ਦੇ ਖਾਣੇ ਦਾ ਵੀ ਆਯੋਜਨ ਕੀਤਾ ਹੈ।