ਮੋਦੀ ਦੀ ਹੈਟ੍ਰਿਕ ਜਾਂ ਇੰਡੀਆ ਗਠਜੋੜ ਦੀ ਸਰਕਾਰ! ਫੈਸਲਾ ਅੱਜ
ਲੋਕ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਸ਼ੁਰੂ
ਚੰਡੀਗੜ੍ਹ, 4ਜੂਨ(ਵਿਸ਼ਵ ਵਾਰਤਾ)- ਲੋਕ ਸਭਾ ਦੀਆਂ 542 ਸੀਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਪਹਿਲੇ ਪੋਸਟਲ ਬੈਲਟ ਦੀ ਗਿਣਤੀ ਕੀਤੀ ਜਾ ਰਹੀ ਹੈ। ਇਸ ਤੋਂ ਬਾਅਦ ਈਵੀਐਮ ਨੂੰ ਖੋਲ੍ਹਿਆ ਜਾਵੇਗਾ। ਕੀ ਭਾਜਪਾ ਲਗਾਤਾਰ ਤੀਜੀ ਵਾਰ ਜਿੱਤੇਗੀ ਜਾਂ ਇੰਡੀਆ ਗਠਜੋੜ ਦੀ ਸਰਕਾਰ ਹੋਵੇਗੀ, ਇਸ ਦਾ ਫੈਸਲਾ ਅੱਜ ਹੋ ਜਾਵੇਗਾ। ਜ਼ਿਕਰਯੋਗ ਹੈ ਕਿ ਚੋਣ ਕਮਿਸ਼ਨ ਨੇ 16 ਮਾਰਚ ਨੂੰ 7 ਗੇੜਾਂ ਵਿੱਚ 543 ਲੋਕ ਸਭਾ ਸੀਟਾਂ ਲਈ ਵੋਟਿੰਗ ਦੀਆਂ ਤਰੀਕਾਂ ਦਾ ਐਲਾਨ ਕੀਤਾ ਸੀ। 19 ਅਪ੍ਰੈਲ ਤੋਂ ਵੋਟਿੰਗ ਸ਼ੁਰੂ ਹੋਈ ਸੀ, ਜੋ 1 ਜੂਨ ਨੂੰ ਖਤਮ ਹੋ ਗਈ ਸੀ। ਜਿਸ ਦੇ ਨਤੀਜੇ ਅੱਜ ਐਲਾਨੇ ਜਾਣਗੇ।