ਮੋਦੀ ਸਰਕਾਰ ਨੇ ਕੇਂਦਰ ਸਰਕਾਰ ਦੇ ਕਰਮਚਾਰੀਆਂ ਲਈ ਮਹਿੰਗਾਈ ਭੱਤੇ ਅਤੇ ਪੈਨਸ਼ਨਰਾਂ ਲਈ ਮਹਿੰਗਾਈ ਰਾਹਤ ਦੀ ਵਾਧੂ ਕਿਸ਼ਤ ਜਾਰੀ ਕਰਨ ਨੂੰ ਦਿੱਤੀ ਮਨਜ਼ੂਰੀ
ਜੈਤੋ, 30 ਮਾਰਚ (ਵਿਸ਼ਵ ਵਾਰਤਾ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਕੇਂਦਰੀ ਮੰਤਰੀ ਮੰਡਲ ਨੇ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਲਈ ਮਹਿੰਗਾਈ ਭੱਤੇ (ਡੀ.ਏ.) ਅਤੇ ਪੈਨਸ਼ਨਰਾਂ ਲਈ ਮਹਿੰਗਾਈ ਰਾਹਤ (ਡੀ.ਆਰ.) ਦੀ ਵਾਧੂ ਕਿਸ਼ਤ ਜਾਰੀ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਜੋ ਕਿ 1 ਜਨਵਰੀ 2022 ਤੋਂ ਲਾਗੂ ਹੋਵੇਗੀ ਅਤੇ ਜਿਸ ਵਿੱਚ ਮੂਲ ਤਨਖ਼ਾਹ/ਪੈਨਸ਼ਨ ਦੇ 31 ਪ੍ਰਤੀਸ਼ਤ ਦੀ ਮੌਜੂਦਾ ਦਰ ਵਿੱਚ ਮੁੱਲ ਵਿੱਚ ਵਾਧੇ ਦੀ ਭਰਪਾਈ ਲਈ 3 ਪ੍ਰਤੀਸ਼ਤ ਦਾ ਵਾਧਾ ਕੀਤਾ ਗਿਆ ਹੈ। ਇਹ ਵਾਧਾ ਪ੍ਰਵਾਨਿਤ ਮਾਪਦੰਡਾਂ ਅਨੁਸਾਰ ਹੈ, ਜੋ ਕਿ 7ਵੇਂ ਕੇਂਦਰੀ ਤਨਖਾਹ ਕਮਿਸ਼ਨ ਦੀਆਂ ਸਿਫਾਰਿਸ਼ਾਂ ‘ਤੇ ਆਧਾਰਿਤ ਹੈ।ਖਜ਼ਾਨੇ ‘ਤੇ ਸਾਲਾਨਾ 9,544.50 ਕਰੋੜ ਰੁਪਏ ਦਾ ਸੰਯੁਕਤ ਪ੍ਰਭਾਵ ਮਹਿੰਗਾਈ ਭੱਤੇ ਅਤੇ ਮਹਿੰਗਾਈ ਰਾਹਤ ਕਾਰਨ ਪਵੇਗਾ। ਇਸ ਨਾਲ ਕੇਂਦਰ ਸਰਕਾਰ ਦੇ 47.68 ਲੱਖ ਮੁਲਾਜ਼ਮਾਂ ਅਤੇ 68.62 ਲੱਖ ਪੈਨਸ਼ਨਰਾਂ ਨੂੰ ਲਾਭ ਹੋਵੇਗਾ।























