
ਮਾਨਸਾ, 16 ਜੁਲਾਈ (ਵਿਸ਼ਵ ਵਾਰਤਾ)-ਮਾਨਸਾ ਪੁਲੀਸ ਨੇ ਝਪਟ ਮਾਰਕੇ ਮੋਬਾਇਲ ਫੋਨ ਖੋਹਣ ਵਾਲੇ 3 ਵਿਅਕਤੀਆਂ ਜਸਵਿੰਦਰ ਸਿੰਘ,ਅਰਸ਼ਦੀਪ ਸਿੰਘ ਅਤੇ ਦਵਿੰਦਰ ਸਿੰਘ ਉਰਫ ਬਿੰਦਰੀ ਵਾਸੀ ਜਵਾਹਰਕੇ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ ਇੱਕ ਮੋਬਾਇਲ ਫੋਨ (ਰੈਡਮੀ ਨੋਟ-7 ਪ੍ਰੋ) ਬਰਾਮਦ ਕਰਨ ਦਾ ਦਾਅਵਾ ਕੀਤਾ ਹੈ।ਪੁਲੀਸ ਨੇ ਦੱਸਿਆ ਕਿ ਵਾਰਦਾਤ ਵਿੱਚ ਵਰਤੇ ਗਏ ਮੋਟਰਸਾਈਕਲ (ਨੰਬਰੀ ਪੀਬੀ.31ਵੀ-7286) ਨੂੰ ਪੁਲੀਸ ਨੇ ਕਬਜੇ ਵਿੱਚ ਲੈ ਲਿਆ ਹੈ।
ਮਾਨਸਾ ਦੇ ਸੀਨੀਅਰ ਕਪਤਾਨ ਪੁਲੀਸ ਡਾ.ਨਰਿੰਦਰ ਭਾਰਗਵ ਨੇ ਦੱਸਿਆ ਕਿ ਮੁਦੱਈ ਅਸ਼ੋਕ ਕੁਮਾਰ ਪੁੱਤਰ ਸੂਰਜ ਭਾਨ ਵਾਸੀ ਵਾਰਡ ਨੰਬਰ 21 ਵਾਟਰ ਵਰਕਸ ਰੋਡ, ਮਾਨਸਾ ਨੇ ਥਾਣਾ ਸਿਟੀ-1 ਮਾਨਸਾ ਵਿਖੇ ਆਪਣਾ ਬਿਆਨ ਲਿਖਵਾਇਆ ਕਿ 14 ਜੁਲਾਈ 2020 ਦੀ ਸ਼ਾਮ ਨੂੰ ਉਹ ਆਪਣੇ ਘਰ ਦੇ ਬਾਹਰ ਮੋਬਾਇਲ ਫੋਨ ‘ਤੇ ਗਾਣੇ ਸੁਣ ਰਿਹਾ ਸੀ ਤਾਂ ਮੋਟਰਸਾਈਕਲ ੋਤੇ ਸਵਾਰ 3 ਨੌਜਵਾਨਾਂ ਨੇ ਪਿੱਛੋਂ ਝਪਟ ਮਾਰਕੇ ਉਸਦਾ ਮੋਬਾਇਲ ਫੋਨ (ਰੈਡਮੀ ਨੋਟ-7 ਪ੍ਰੋ) ਖੋਹ ਲਿਆ ਅਤੇ ਮੌਕੇ ਤੋਂ ਫਰਾਰ ਹੋ ਗਏ।ਉਨ੍ਹਾਂ ਦੱਸਿਆ ਕਿ ਪੁਲੀਸ ਨੇ ਮੋਬਾਇਲ ਖੋਹਣ ਵਾਲੇ ਨੌਜਵਾਨਾਂ ਵਿਰੁੱਧ ਅਧੀਨ ਧਾਰਾ 379-ਬੀ. ਹਿੰ:ਦੰ: ਤਹਿਤ ਮਾਮਲਾ ਦਰਜ ਕਰ ਲਿਆ।
ਐਸਐਸਪੀ ਨੇ ਦੱਸਿਆ ਕਿ ਪੁਲੀਸ ਪਾਰਟੀ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਖੋਹ ਕਰਨ ਵਾਲੇ ਨੌਜਵਾਨਾਂ ਦਾ ਸੁਰਾਗ ਲਗਾਕੇ ਜਸਵਿੰਦਰ ਸਿੰਘ,ਅਰਸ਼ਦੀਪ ਸਿੰਘ ਅਤੇ ਦਵਿੰਦਰ ਸਿੰਘ ਨੂੰ ਕਾਬੂ ਕਰਕੇ ਖੋਹ ਕੀਤਾ ਮੋਬਾਇਲ ਫੋਨ (ਰੈਡਮੀ ਨੋਟ-7 ਪ੍ਰੋ) ਬਰਾਮਦ ਕਰ ਲਿਆ ਗਿਆ ਹੈ।ਉਨ੍ਹਾਂ ਦੱਸਿਆ ਕਿ ਇਹ ਫੜੇ ਗਏ ਵਿਅਕਤੀ ਨਸ਼ਿਆਂ ਦੇ ਆਦੀ ਹਨ ਅਤੇ ਨਸ਼ੇ ਦੀ ਪੂਰਤੀ ਲਈ ਹੀ ਇਹਨਾਂ ਨੇ ਮੋਬਾਇਲ ਫੋਨ ਖੋਹਣ ਦੀ ਘਟਨਾ ਨੂੰ ਅੰਜਾਮ ਦਿੱਤਾ ਸੀ।
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 18 ਨਵੰਬਰ...






















