ਮੋਰਿੰਡਾ ਬੇਅਦਬੀ ਮਾਮਲੇ ਨਾਲ ਜੁੜੀ ਵੱਡੀ ਖ਼ਬਰ
ਗੁਰਦੁਆਰਾ ਕੋਤਵਾਲੀ ਸਾਹਿਬ ‘ਚ ਬੇਅਦਬੀ ਕਰਨ ਵਾਲੇ ਮੁਲਜ਼ਮ ਦੀ ਮੌਤ
ਚੰਡੀਗੜ੍ਹ, 1ਮਈ(ਵਿਸ਼ਵ ਵਾਰਤਾ)- ਇਸ ਵੇਲੇ ਇਹ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਗੁਰੂਦੁਆਰਾ ਕੋਤਵਾਲੀ ਸਾਹਿਬ ਮੋਰਿੰਡਾ ‘ਚ ਬੇਅਦਬੀ ਕਰਨ ਵਾਲੇ ਮੁਲਜ਼ਮ ਜਸਵੀਰ ਸਿੰਘ ਦੀ ਮੌਤ ਹੋ ਗਈ ਹੈ। ਦੱਸ ਦਈਏ ਕਿ ਉਸ ਦੀ ਮੌਤ ਮਾਨਸਾ ਦੇ ਹਸਪਤਾਲ ਵਿੱਚ ਹੋਈ ਹੈ। ਇਹ ਜਾਣਕਾਰੀ ਸਾਹਮਣੇ ਆਈ ਹੈ ਕਿ ਮੁਲਜ਼ਮ ਜਸਵੀਰ ਸਿੰਘ ਨੂੰ ਸਾਹ ਲੈਣ ਵਿੱਚ ਦਿੱਕਤ ਹੋ ਰਹੀ ਸੀ, ਜਿਸ ਕਾਰਨ ਉਸਦੀ ਮੌਤ ਹੋ ਗਈ।