ਪੰਜਾਬ ਪੁਲਿਸ ਨੂੰ ਮਿਲੀ ਇੱਕ ਹੋਰ ਵੱਡੀ ਕਾਮਯਾਬੀ
ਮੋਹਾਲੀ ਆਰਪੀਜੀ ਅਟੈਕ ਦਾ ਇੱਕ ਹੋਰ ਮੁੱਖ ਮੁਲਜ਼ਮ ਮੁੰਬਈ ਤੋਂ ਕੀਤਾ ਕਾਬੂ
ਚੰਡੀਗੜ੍ਹ 13 ਅਕਤੂਬਰ(ਵਿਸ਼ਵ ਵਾਰਤਾ)- ਪੰਜਾਬ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਮੋਹਾਲੀ ਇੰਟੈਲੀਜੈਂਸ ਹੈੱਡਕੁਆਰਟਰ ਤੇ ਹੋਏ ਆਰਪੀਜੀ ਹਮਲੇ ਦੇ ਮੁੱਖ ਦੋਸ਼ੀ ਚੜਤ ਸਿੰਘ ਨੂੰ ਅੱਜ ਸਵੇਰੇ ਮੁੰਬਈ ਤੋਂ ਗ੍ਰਿਫਤਾਰ ਕੀਤਾ ਹੈ। ਇਸ ਦੀ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦਿੱਤੀ ਹੈ। ਇਸ ਦੇ ਨਾਲ ਹੀ ਉਹਨਾਂ ਦੱਸਿਆ ਕਿ ਇਹ ਕਾਰਵਾਈ ਕੇਂਦਰੀ ਏਜੰਸੀ ਅਤੇ ਏਟੀਐਸ ਮਹਾਂਰਾਸ਼ਟਰ ਦੇ ਨਾਲ ਸੰਯੁਕਤ ਆਪਰੇਸ਼ਨ ਵਿੱਚ ਕੀਤੀ ਗਈ ਹੈ। ਉਹਨਾਂ ਨਾਲ ਹੀ ਦੱਸਿਆ ਕਿ ਕਾਬੂ ਕੀਤਾ ਗਿਆ ਚੜਤ ਸਿੰਘ ਕੈਨੇਡਾ ਬੈਠੇ ਅੱਤਵਾਦੀ ਲਖਬੀਰ ਸਿੰਘ ਲੰਡਾ ਦਾ ਸਾਥੀ ਹੈ।
He is key operative & associate of #Canada-based #BKI terrorist Lakhbir Singh @ Landa. @PunjabPoliceInd will strive to make the state crime-free as per vision of CM @BhagwantMann (2/2)
— DGP Punjab Police (@DGPPunjabPolice) October 13, 2022