ਮੋਹਾਲੀ ਇੰਟੈਲੀਜੈਂਸ ਦੇ ਹੈੱਡਕੁਆਰਟਰਜ ਤੇ ਆਰਪੀਜੀ ਅਟੈਕ ਦਾ ਮਾਸਟਰਮਾਈਂਡ ਗ੍ਰਿਫਤਾਰ
ਚੰਡੀਗੜ੍ਹ,7ਅਕਤੂਬਰ(ਵਿਸ਼ਵ ਵਾਰਤਾ)- 9 ਮਈ ਨੂੰ ਮੋਹਾਲੀ ਇੰਟੈਲੀਜੈਂਸ ਹੈੱਡਕੁਆਰਟਰ ਤੇ ਹੋਏ ਆਰਪੀਜੀ ਹਮਲੇ ਨਾਲ ਸੰਬੰਧਿਤ ਇੱਕ ਹਮਲਾਵਰ ਨੂੰ ਦਿੱਲੀ ਪੁਲਿਸ ਦੇ ਸਪੈਸ਼ਨ ਸੈੱਲ ਨੇ ਗ੍ਰਿਫਤਾਰ ਕਰ ਲਿਆ ਹੈ। ਜਾਣਕਾਰੀ ਅਨੁਸਾਰ ਫੜਿਆ ਗਿਆ ਹਮਲਾਵਰ ਨਾਬਾਲਿਗ ਹੈ। ਹੋਰ ਜਾਣਕਾਰੀ ਅਨੁਸਾਰ ਮੁਲਜ਼ਮ ਉੱਤਰ ਪ੍ਰਦੇਸ਼ ਦੇ ਫੈਜਾਬਾਦ ਦਾ ਰਹਿਣ ਵਾਲਾ ਹੈ ਅਤੇ ਇਸਦੇ ਪਾਕਿਸਤਾਨ ਦੀ ਏਜੰਸੀ ਆਈਐਸਆਈ ਅਤੇ ਅੱਤਵਾਦੀਆਂ ਲਖਬੀਰ ਲੰਡਾ ਅਤੇ ਰਿੰਦਾ ਦੇ ਨਾਲ ਨਾਲ ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਵੀ ਸੰਬੰਧ ਹਨ। ਦੱਸ ਦਈਏ ਕਿ ਇਸ ਮਾਮਲੇ ਵਿੱਚ ਹਮਲਾਵਰਾਂ ਨੂੰ ਸੁਰੱਖਿਆ ਮੁਹੱਈਆ ਕਰਵਾਉਣ ਅਤੇ ਹੋਰ ਅਸਲਾ ਮੁਹੱਈਆ ਕਰਵਾਉਣ ਵਾਲੇ 6 ਨੂੰ ਪਹਿਲਾਂ ਹੀ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ।
























