ਮੋਹਾਲੀ ਕੋਰਟ ਵਿੱਚ ਬਿਕਰਮ ਮਜੀਠੀਆ ਮਾਮਲੇ ਦੀ ਸੁਣਵਾਈ ਜਾਰੀ
ਬਿਕਰਮ ਮਜੀਠੀਆ ਨੇ ਜ਼ੇਲ੍ਹ ਵਿੱਚ ਆਪਣੀ ਜਾਨ ਨੂੰ ਦੱਸਿਆ ਖਤਰਾ
ਚੰਡੀਗੜ੍ਹ,5 ਅਪ੍ਰੈਲ(ਵਿਸ਼ਵ ਵਾਰਤਾ)- ਪੰਜਾਬ ਦੇ ਬਹੁ-ਚਰਚਿਤ ਡਰੱਗ ਰੈਕਟ ਮਾਮਲਿਆਂ ਵਿੱਚ ਨਾਮਜ਼ਦ ਕੀਤੇ ਗਏ ਅਤੇ ਪਟਿਆਲਾ ਦੀ ਕੇਂਦਰੀ ਜ਼ੇਲ੍ਹ ਵਿੱਚ ਨਿਆਂਇਕ ਹਿਰਾਸਤ ਵਿੱਚ ਭੇਜੇ ਗਏ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਮਾਮਲੇ ਵਿੱਚ ਮੋਹਾਲੀ ਦੀ ਅਦਾਲਤ ਵਿੱਚ ਸੁਣਵਾਈ ਜਾਰੀ ਹੈ। ਇਸ ਦੌਰਾਨ ਬਿਕਰਮ ਮਜੀਠੀਆ ਦੇ ਵਕੀਲ ਨੇ ਬਿਕਰਮ ਮਜੀਠੀਆ ਦੀ ਜਾਨ ਨੂੰ ਖਤਰਾ ਹੋਣ ਦਾ ਹਵਾਲਾ ਦਿੰਦੇ ਹੋਏ ਉਹਨਾਂ ਨੂੰ ਮੁੜ ਤੋਂ ਬੈਰਕ ਵਿੱਚ ਤਬਦੀਲ ਕਰਨ ਦਾ ਪੱਖ ਰੱਖਆ ਹੈ।