ਮੋਹਾਲੀ, 15 ਮਾਰਚ – ਮੋਹਾਲੀ ਦੇ ਉਦਯੋਗਿਕ ਖੇਤਰ ਦੇ ਫੇਜ – 7 ਵਿਚ ਅੱਜ ਕੈਮੀਕਲ ਵਾਲੀ ਫੈਕਟਰੀ ਨੂੰ ਭਿਆਨਕ ਅੱਗ ਲੱਗ ਗਈ। ਇਸ ਦੌਰਾਨ 10 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ਤੇ ਪਹੁੰਚ ਚੁਕੀਆਂ ਹਨ, ਜਿਹਨਾਂ ਨੂੰ ਇਹ ਅੱਗ ਬੁਝਾਉਣ ਵਿਚ ਕਾਫੀ ਮੁਸ਼ਕਿਲ ਆ ਰਹੀ ਹੈ।
ਇਸ ਦੌਰਾਨ ਇਸ ਘਟਨਾ ਵਿਚ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ ਤੇ ਨਾ ਹੀ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ ਹੈ।