ਮੋਹਾਲੀ ‘ਚ ਸੱਤ ਹਜ਼ਾਰ ਨਸ਼ੀਲੇ ਕੈਪਸੂਲਾਂ ਸਮੇਤ 2 ਗ੍ਰਿਫਤਾਰ
ਚੰਡੀਗੜ੍ਹਿ 29 ਦਸੰਬਰ(ਵਿਸ਼ਵ ਵਾਰਤਾ)- ਮੋਹਾਲੀ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੇ 2 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਕੋਲੋਂ ਸੱਤ ਹਜ਼ਾਰ ਪਾਬੰਦੀਸ਼ੁਦਾ ਕੈਪਸੂਲ ਬਰਾਮਦ ਹੋਏ ਹਨ। ਇਨ੍ਹਾਂ ਖ਼ਿਲਾਫ਼ ਨਾਰਕੋਟਿਕਸ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ (ਐਨਡੀਪੀਐਸ) ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਹੰਸ ਰਾਜ ਅਤੇ ਅਨਿਲ ਕੁਮਾਰ ਵਜੋਂ ਹੋਈ ਹੈ। ਇਨ੍ਹਾਂ ਨੂੰ ਮੁਹਾਲੀ ਜ਼ਿਲ੍ਹੇ ਦੇ ਹੰਡੇਸਰਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ।
ਇਹ ਕੈਪਸੂਲ ਪ੍ਰੌਕਸੀਬ੍ਰੈਂਡ ਸਪਾਸ ਦੇ ਸਨ। ਪੁਲਿਸ ਨੇ ਦੱਸਿਆ ਕਿ ਮੁਲਜ਼ਮ ਕੈਪਸੂਲ ਲੈ ਜਾਣ ਲਈ ਕੋਈ ਦਸਤਾਵੇਜ਼ ਪੇਸ਼ ਨਹੀਂ ਕਰ ਸਕਿਆ। ਅਜਿਹੇ ‘ਚ ਉਨ੍ਹਾਂ ਖਿਲਾਫ NPDS ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।