
ਮੋਹਾਲੀ 6 ਫ਼ਰਵਰੀ ( ਵਿਸ਼ਵ ਵਾਰਤਾ)- ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਾਰਡ ਨੰਬਰ 48 ਤੋਂ ਆਜ਼ਾਦ ਗਰੁੱਪ ਦੇ ਉਮੀਦਵਾਰ ਆਰਪੀ ਸ਼ਰਮਾ ਨੇ ਦੱਸਿਆ ਕਿ ਜਦੋਂ ਉਹ ਦੇਰ ਸ਼ਾਮ ਆਪਣੇ ਵਾਰਡ ਵਿੱਚ ਚੋਣ ਪ੍ਰਚਾਰ ਕਰ ਰਹੇ ਸਨ ਤਾਂ ਵਾਰਡ ਨੰਬਰ 48 ਤੋਂ ਅਕਾਲੀ ਦਲ
ਦੇ ਉਮੀਦਵਾਰ ਇਕਬਾਲਪ੍ਰੀਤ ਪ੍ਰਿੰਸ ਨੇ ਨ ਉਸ ਨਾਲ ਬਦਸਲੂਕੀ ਅਤੇ ਧੱਕਮੁੱਕੀ ਕੀਤੀ।
ਆਰਪੀ ਸ਼ਰਮਾ ਨੇ ਦੋਸ਼ ਲਾਇਆ ਕਿ ਇਹ ਸਭ ਅਕਾਲੀ ਦਲ ਦੇ ਸੀਨੀਅਰ ਨੇਤਾਵਾਂ ਦੇ ਇਸ਼ਾਰੇ ’ਤੇ ਕੀਤਾ ਜਾ ਰਿਹਾ ਹੈ।
ਓਹਨਾਂ ਕਿਹਾ ਕਿ ਜਦੋਂ ਇਸ ਘਟਨਾ ਬਾਰੇ ਉਹਨਾਂ ਪੁਲਿਸ ਨੂੰ ਸ਼ਿਕਾਇਤ ਕੀਤੀ ਤਾਂ ਪੁਲਿਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਉਹ ਇਸ ਸਬੰਧੀ ਚੋਣ ਕਮਿਸ਼ਨ ਨੂੰ ਵੀ ਸ਼ਿਕਾਇਤ ਕਰਨਗੇ ਅਤੇ ਉਹਨਾਂ ਅਕਾਲੀ ਦਲ ਦੇ ਉਮੀਦਵਾਰ ਕੋਲੋਂ ਆਪਣੀ ਜਾਨ ਨੂੰ ਖਤਰਾ ਦੱਸਿਆ ਅਤੇ ਆਉਣ ਵਾਲੀਆਂ ਕਾਰਪੋਰੇਸ਼ਨ ਚੋਣਾਂ ‘ਚ ਸਰੇਆਮ ਧੱਕੇਸ਼ਾਹੀ ਅਤੇ ਗੁੰਡਾਗਰਦੀ ਹੋਣ ਦੀ ਆਸ਼ੰਕਾ ਵੀ ਜ਼ਾਹਿਰ ਕੀਤੀ।






















