ਮੋਹਾਲੀ ਦੇ ਮੇਅਰ ਜੀਤੀ ਸਿੱਧੂ ਨੂੰ ਹਾਈਕੋਰਟ ਤੋਂ ਵੱਡੀ ਰਾਹਤ,ਪੰਜਾਬ ਸਰਕਾਰ ਦੇ ਫੈਸਲੇ ਤੇ ਲਾਈ ਰੋਕ,ਬਣੇ ਰਹਿਣਗੇ ਮੇਅਰ
ਮੋਹਾਲੀ,19 ਜਨਵਰੀ(ਵਿਸ਼ਵ ਵਾਰਤਾ)- ਪੰਜਾਬ ਸਰਕਾਰ ਵੱਲੋਂ ਅਹੁਦੇ ਤੋਂ ਹਟਾਏ ਗਏ ਮੋਹਾਲੀ ਦੇ ਸਾਬਕਾ ਮੇਅਰ ਅਮਰਜੀਤ ਸਿੰਘ ਉਰਫ ਜੀਤੀ ਸਿੱਧੂ ਦੀ ਕੌਂਸਲਰਸ਼ਿਪ ਰੱਦ ਕਰਨ ਦੇ ਮਾਮਲੇ ਵਿੱਚ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਹਾਈਕੋਰਟ ਵੱਲੋਂ ਜੀਤੀ ਸਿੱਧੂ ਨੂੰ ਸਟੇਅ ਦਿੱਤੀ ਗਈ ਹੈ। ਜੀਤੀ ਸਿੱਧੂ ਹੁਣ ਮੋਹਾਲੀ ਦੇ ਮੇਅਰ ਦੇ ਅਹੁਦੇ ਉੱਤੇ ਬਣੇ ਰਹਿਣਗੇ। ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪਿਛਲੇ ਦਿਨੀਂ ਫੈਸਲਾ ਰਾਖਵਾਂ ਰੱਖ ਲਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਮੋਹਾਲੀ ਦੇ ਸਾਬਕਾ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਕੌਂਸਲਰਸ਼ਿਪ ਰੱਦ ਕਰ ਦਿੱਤੀ ਗਈ ਸੀ। ਇਸ ਤੋਂ ਬਾਅਦ ਜੀਤੀ ਸਿੱਧੂ ਵੱਲੋਂ ਹਾਈਕੋਰਟ ਦਾ ਦਰਵਾਜਾ ਖੜਕਾਇਆ ਗਿਆ ਸੀ। ਜ਼ਿਕਰਯੋਗ ਹੈ ਕਿ ਦਸੰਬਰ ਮਹੀਨੇ ਦੇ ਆਖੀਰਲੇ ਦਿਨਾਂ ਵਿੱਚ ਨਿਗਮ ਮੋਹਾਲੀ ਦੇ ਸਾਬਕਾ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੂੰ ਪੰਜਾਬ ਸਰਕਾਰ ਨੇ ਕੌਂਸਲਰ ਪਦ ਤੋਂ ਹਟਾ ਦਿੱਤਾ ਸੀ। ਇਸ ਮਾਮਲੇ ਦੀ ਅਗਲੀ ਸੁਣਵਾਈ 20 ਅਪ੍ਰੈਲ ਨੂੰ ਹੋਵੇਗੀ।