ਮੋਹਾਲੀ ਧਮਾਕਾ-ਪੁਲਿਸ ਨੇ ਇੱਕ ਹੋਰ ਦੋਸ਼ੀ ਨੂੰ ਕੀਤਾ ਕਾਬੂ
ਚੰਡੀਗੜ੍ਹ,11 ਮਈ(ਵਿਸ਼ਵ ਵਾਰਤਾ)- ਮੋਹਾਲੀ ਧਮਾਕੇ ਨਾਲ ਵਿੱਚ ਇੱਕ ਹੋਰ ਗ੍ਰਿਫਤਾਰੀ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਭਾਰਤ-ਪਾਕਿ ਸਰਹੱਦ ਤੇ ਸਥਿਤ ਪਿੰਡ ਮਹਿੰਦੀਪੁਰ ਵਾਸੀ ਜਗਰੂਪ ਸਿੰਘ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਇਸ ਤੋਂ ਪਹਿਲਾਂ ਪੁਲਿਸ ਨੇ ਤਰਨਤਾਰਨ ਦੇ ਹੀ ਨਿਸ਼ਾਨ ਸਿੰਘ ਨੂੰ ਗ੍ਰਿਫਤਾਰ ਕੀਤਾ ਸੀ।ਇਸ ਦੇ ਨਾਲ ਹੀ ਇਹ ਵੀ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਹੁਣ ਤੱਕ ਪੁਲਿਸ ਵੱਲੋਂ 20 ਦੇ ਕਰੀਬ ਸ਼ੱਕੀ ਲੋਕਾਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।