ਮੋਹਾਲੀ ਧਮਾਕੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ
ਸ਼ਾਮ ਤੱਕ ਹੋ ਜਾਵੇਗਾ ਸਭ ਕੁੱਝ ਸਾਫ-ਸੀਐਮ ਮਾਨ
ਚੰਡੀਗੜ੍ਹ, 10 ਮਈ(ਵਿਸ਼ਵ ਵਾਰਤਾ)-ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੀਤੀ ਸ਼ਾਮ ਮੋਹਾਲੀ ਵਿਖੇ ਹੋਏ ਮੋਹਾਲੀ ਵਿੱਚ ਹੋਏ ਧਮਾਕੇ ਨੂੰ ਲੈ ਕੇ ਅੱਜ ਡੀਜੀਪੀ ਸਮੇਤ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਇਸ ਮਾਮਲੇ ਵਿੱਚ ਕਈ ਗ੍ਰਿਫਤਾਰੀਆਂ ਹੋਈਆਂ ਹਨ, ਕੁਝ ਹੋ ਜਾਣਗੀਆਂ। ਇਸ ਦੇ ਨਾਲ ਹੀ ਪੰਜਾਬ ਪੁਲਿਸ ਵੱਲੋਂ ਕਈ ਲੋਕਾਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਨੂੰ ਲੈ ਕੇ ਪੰਜਾਬ ਪੁਲਿਸ ਸ਼ਾਮ ਤੱਕ ਕੋਈ ਵੱਡਾ ਖੁਲਾਸਾ ਕਰ ਸਕਦੀ ਹੈ।