ਮੋਹਾਲੀ ਧਮਾਕੇ ਨਾਲ ਜੁੜੀ ਵੱਡੀ ਖਬਰ
ਪੰਜਾਬ ਪੁਲਿਸ ਨੇ ਇੱਕ ਹੋਰ ਮੁਲਜ਼ਮ ਨੂੰ ਕੀਤਾ ਗ੍ਰਿਫਤਾਰ
ਪੰਜਾਬ ਦੇ ਡੀਜੀਪੀ ਵੱਲੋਂ ਥੋੜ੍ਹੀ ਦੇਰ ਵਿੱਚ ਪ੍ਰੈੱਸ ਕਾਨਫਰੰਸ ਰਾਂਹੀਂ ਕੀਤੇ ਜਾਣਗੇ ਹੋਰ ਵੀ ਵੱਡੀ ਖੁਲਾਸੇ
ਚੰਡੀਗੜ੍ਹ,13 ਮਈ(ਵਿਸ਼ਵ ਵਾਰਤਾ)- 9 ਮਈ ਨੂੰ ਮੋਹਾਲੀ ਦੇ ਇੰਟੈਲੀਜੈਂਸ ਵਿੰਗ ਦੇ ਹੈੱਡਕੁਆਰਟਰ ਵਿਖੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਵੱਲੋਂ ਇੱਕ ਹੋਰ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਗ੍ਰਿਫਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਜਗਦੀਪ ਸਿੰਘ ਦੱਸੀ ਜਾ ਰਹੀ ਹੈ। ਇਸ ਮਾਮਲੇ ਵਿੱਚ ਹੋਰ ਜਾਣਕਾਰੀ ਦੇਣ ਲਈ ਪੰਜਾਬ ਦੇ ਡੀਜੀਪੀ ਵੀ ਕੇ ਭਵਰਾ ਵੱਲੋਂ ਅੱਜ ਬਾਅਦ ਦੁਪਹਿਰ 4 ਵਜੇ ਪ੍ਰੈੱਸ ਕਾਨਫਰੰਸ ਕੀਤੀ ਜਾਵੇਗੀ। ਡੀਜੀਪੀ ਵੱਲੋਂ ਗ੍ਰਿਫਤਾਰੀ ਨੂੰ ਲੈ ਕੇ ਹੋਰ ਵੱਡੇ ਖੁਲਾਸੇ ਕੀਤੇ ਜਾ ਸਕਦੇ ਹਨ। ਦੱਸ ਦਈਏ ਕਿ ਧਮਾਕੇ ਤੋਂ ਬਾਅਦ ਪੰਜਾਬ ਪੁਲਿਸ ਨੇ ਨਿਸ਼ਾਨ ਸਿੰਘ ਨੂੰ ਪੰਜਾਬ ਪੁਲਿਸ ਪਹਿਲਾਂ ਹੀ ਗ੍ਰਿਫਤਾਰ ਕਰ ਚੁੱਕੀ ਹੈ।