ਮੋਹਾਲੀ ਧਮਾਕੇ ਨੂੰ ਲੈ ਕੇ ਡੀਜੀਪੀ ਪੰਜਾਬ ਵੱਲੋਂ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ
ਮੀਟਿੰਗ ਤੋਂ ਬਾਅਦ ਮੀਡੀਆ ਨਾਲ ਕੀਤੀ ਗੱਲਬਾਤ,ਦਿੱਤਾ ਇਹ ਵੱਡਾ ਬਿਆਨ
ਪੜ੍ਹੋ ਪੂਰੀ ਖਬਰ
ਚੰਡੀਗੜ੍ਹ,10 ਮਈ(ਵਿਸ਼ਵ ਵਾਰਤਾ)- ਬੀਤੇ ਕੱਲ੍ਹ ਮੋਹਾਲੀ ਦੇ ਇੰਟੈਲੀਜੈਂਸ ਵਿੰਗ ਹੈੱਡਕੁਆਰਟਰ ਵਿਖੇ ਹੋਏ ਧਮਾਕੇ ਨੂੰ ਲੈ ਕੇ ਪੰਜਾਬ ਦੇ ਡੀਜੀਪੀ ਵੀ.ਕੇ ਭਵਰਾ ਨੇ ਅੱਜ ਮੁਹਾਲੀ ਵਿਖੇ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਹੈ। ਇਸ ਦੇ ਨਾਲ ਹੀ ਉਹਨਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਡੇ ਕੋਲ ਵੱਡੀ ਲੀਡ ਹੈ ਅਤੇ ਮਾਮਲੇ ਨੂੰ ਜਲਦੀ ਹੀ ਸੁਲਝਾ ਲਿਆ ਜਾਵੇਗਾ ਅਤੇ ਸਾਰੇ ਦੋਸ਼ੀਆਂ ਨੂੰ ਵੀ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਇਸ ਮੀਟਿੰਗ ਵਿੱਚ ਮੋਹਾਲੀ ਦੇ ਐਸਐਸਪੀ ਵਿਵੇਕਸ਼ੀਲ ਸੋਨੀ ਅਤੇ ਰੂਪਨਗਰ ਰੇਂਜ ਦੇ ਡੀਆਈਜੀ ਗੁਰਪ੍ਰੀਤ ਸਿੰਘ ਭੁੱਲਰ ਵੀ ਮੌਜੂਦ ਸਨ। ਇਸ ਦੇ ਨਾਲ ਹੀ ਡੀਜੀਪੀ ਨੇ ਇਹ ਵੀ ਕਿਹਾ ਹੈ ਕਿ ਅਜੇ ਤੱਕ ਕੋਈ ਵੀ ਗ੍ਰਿਫਤਾਰੀ ਨਹੀਂ ਕੀਤੀ ਗਈ ਹੈ।