ਮੋਹਾਲੀ ਵਿੱਚ ਕੋਰੋਨਾ ਦਾ ਕਹਿਰ
24 ਘੰਟੇ ਵਿੱਚ 8 ਲੋਕਾਂ ਦੀ ਮੌਤ
ਚੰਡੀਗੜ੍ਹ ,7ਅਪ੍ਰੈਲ(ਵਿਸ਼ਵ ਵਾਰਤਾ)- ਪੰਜਾਬ ਦੇ ਮੋਹਾਲੀ ਜ਼ਿਲ੍ਹੇ ਵਿਚ ਪਿਛਲੇ 24 ਘੰਟੇ ਵਿੱਚ ਕੋਰੋਨਾ ਨਾਲ ਪ੍ਰਭਾਵਿਤ 8 ਲੋਕਾਂ ਦੀ ਮੌਤ ਹੋ ਗਈ ਹੈ। ਇਹ ਇਕ ਦਿਨ ਵਿਚ ਕੋਰੋਨਾ ਨਾਲ ਮਰਨ ਵਾਲੇ ਮਰੀਜਾਂ ਦਾ ਸਭ ਤੋਂ ਵੱਡਾ ਅੰਕੜਾ ਹੈ। ਇਸ ਦੇ ਚਲਦੇ ਹੀ 326 ਹੋਰ ਨਵੇਂ ਕੇਸ ਮਿਲੇ। ਜ਼ਿਲ੍ਹੇ ਵਿਚ ਹੁਣ 3913 ਐਕਟਿਵ ਕੇਸ ਹਨ।