ਮੋਹਾਲੀ ਵਿੱਚ ਕੋਰੋਨਾ ਦਾ ਵਿਸਫੋਟ
ਲਗਾਤਾਰ ਵੱਧ ਰਹੇ ਹਨ ਕੋਰੋਨਾ ਦੇ ਕੇਸ
ਜ਼ਿਲ੍ਹੇ ਵਿੱਚ ਕੋਰੋਨਾ ਦੇ 496 ਪਾਜ਼ੀਟਿਵ ਕੇਸ ਆਏ ਸਾਹਮਣੇ
4 ਦੀ ਮੌਤ
ਚੰਡੀਗੜ੍ਹ, 3 ਅਪ੍ਰੈਲ(ਵਿਸ਼ਵ ਵਾਰਤਾ)- ਪੰਜਾਬ ਦੇ ਮੋਹਾਲੀ ਜ਼ਿਲੇ ਵਿਚ ਕੋਰੋਨਾ ਦੇ ਲਗਾਤਾਰ ਵੱਧਦੇ ਮਾਮਲਿਆਂ ਤੇ ਰੋਕ ਲਈ ਲੱਗ ਰਹੀ ਹੈ। ਪਿਛਲੇ 24 ਘੰਟਿਆਂ ਵਿੱਚ ਜ਼ਿਲ੍ਹੇ ਵਿੱਚ ਕੋਰੋਨਾ ਦੇ 496 ਪਾਜ਼ੀਟਿਵ ਕੇਸ ਮਿਲੇ ਹਨ। ਕੋਰੋਨਾ ਦੇ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ ਹੈ। ਹੁਣ ਜ਼ਿਲ੍ਹੇ ਵਿਚ ਕੁੱਲ ਪਾਜ਼ੀਟਿਵ ਮਰੀਜਾਂ ਦੀ ਸੰਖਿਆ 27521 ਹੋ ਗਈ ਹੈ, ਜਦੋਂ ਕਿ 23667 ਮਰੀਜਾਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ। ਜ਼ਿਲ੍ਹੇ ਵਿੱਚ ਐਕਟਿਵ ਕੋਰੋਨਾ ਮਾਮਲੇ 3414 ਹਨ। ਹੁਣ ਤੱਕ ਕੋਰੋਨਾ ਨਾਲ 440 ਲੋਕਾਂ ਦੀ ਮੌਤ ਹੋ ਚੁੱਕੀ ਹੈ।