ਮੌਸਮ ਫਿਰ ਬਦਲ ਰਿਹਾ ਆਪਣਾ ਮਿਜ਼ਾਜ
ਇਨ੍ਹਾਂ ਰਾਜਾਂ ਵਿੱਚ ਪੈ ਸਕਦਾ ਹੈ ਮੀਂਹ
ਚੰਡੀਗੜ੍ਹ, 20 ਫਰਵਰੀ (ਵਿਸ਼ਵ ਵਾਰਤਾ)- ਪੰਜਾਬ, ਚੰਡੀਗੜ੍ਹ-ਹਰਿਆਣਾ, ਦਿੱਲੀ ਅਤੇ ਉੱਤਰੀ ਰਾਜਸਥਾਨ ਦੇ ਕਈ ਹਿੱਸਿਆਂ ਵਿੱਚ ਮੌਸਮ ਇੱਕ ਵਾਰ ਫਿਰ ਕਰਵਟ ਲੈ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਇਨ੍ਹਾਂ ਰਾਜਾਂ ਵਿੱਚ 22 ਤੋਂ 23 ਫਰਵਰੀ ਦਰਮਿਆਨ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।