
ਨਵੀਂ ਦਿੱਲੀ 15 ਜੂਨ – ਪੰਜਾਬ ਵਿਚ ਇੱਕ-ਦੋ ਦਿਨਾਂ ਵਿਚ ਤੂਫਾਨ ਆਉਣ ਦੇ ਆਸਾਰ ਹਨ। ਇਸ ਸਬੰਧੀ ਮੌਸਮ ਵਿਭਾਗ ਨੇ ਸੰਭਾਵਨਾ ਜ਼ਾਹਿਰ ਕੀਤੀ ਹੈ ਕਿ ਪੰਜਾਬ ਉੱਤਰ ਪ੍ਰਦੇਸ਼ ਅਤੇ ਹਰਿਆਣਾ ਵਿਚ ਤੂਫਾਨ ਆ ਸਕਦਾ ਹੈ ਜਿਸ ਤੋਂ ਬਾਅਦ ਇਹਨਾਂ ਇਲਾਕਿਆਂ ਵਿਚ ਉਡ ਰਹੀ ਧੂੜ ਤੋਂ ਲੋਕਾਂ ਨੂੰ ਰਾਹਤ ਮਿਲੇਗੀ।
ਇਸ ਦੌਰਾਨ ਮੌਸਮ ਵਿਭਾਗ ਨੇ ਅੱਜ ਪੰਜਾਬ ਵਿਚ ਬਾਰਿਸ਼ ਦੀ ਵੀ ਸੰਭਾਵਨਾ ਪ੍ਰਗਟ ਕੀਤੀ ਹੈ।

ਦੱਸਣਯੋਗ ਹੈ ਕਿ ਪੰਜਾਬ ਵਿਚ ਪਿਛਲੇ ਕੁਝ ਦਿਨਾਂ ਤੋਂ ਧੂੜ ਦੀ ਚਾਦਰ ਆਸਮਾਨ ਤੇ ਚੜੀ ਹੋਈ ਹੈ ਜਿਸ ਕਾਰਨ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਰਾਜਸਥਾਨ ਤੋਂ ਆਈ ਇਸ ਧੂੜ ਕਾਰਨ ਕੁਝ ਲੋਕਾਂ ਨੂੰ ਸਾਹ ਲੈਣ ਵਿਚ ਦਿੱਕਤਾਂ ਆ ਰਹੀਆਂ ਹਨ।
ਇਸ ਦੌਰਾਨ ਇਸ ਧੂੜ ਦਾ ਅਸਰ ਆਵਾਜਾਈ ਉਤੇ ਵੀ ਪਿਆ ਹੈ। ਇਸ ਤੋਂ ਇਲਾਵਾ ਕਈ ਉਡਾਨਾਂ ਨੂੰ ਰੱਦ ਕਰਨਾ ਪਿਆ ਹੈ। ਚੰਡੀਗੜ ਹਵਾਈ ਅੱਡੇ ਤੋਂ ਅੱਜ 11 ਫਲਾਈਟਾਂ ਨੂੰ ਰੱਦ ਕਰ ਦਿਤਾ ਗਿਆ।






















