ਮੌਸਮ ਵਿਭਾਗ ਵੱਲੋਂ ਪੰਜਾਬ-ਹਿਮਾਚਲ ਚ ਅਲਰਟ ਜਾਰੀ
ਚੰਡੀਗੜ੍ਹ,16 ਅਪ੍ਰੈਲ(ਵਿਸ਼ਵ ਵਾਰਤਾ)- ਚੰਡੀਗੜ੍ਹ ਅਤੇ ਪੰਜਾਬ ਵਿੱਚ ਮੌਸਮ ਵਿਭਾਗ ਨੇ 16 ਅਤੇ 17 ਅਪ੍ਰੈਲ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਤੇਜ ਹਨੇਰੀ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਸਮੇਂ ਹਿਮਾਚਲ ,ਜੰਮੂ-ਕਸ਼ਮੀਰ ਆਦਿ ਹਿਮਾਲਿਆ ਦੇ ਉੱਪਰੀ ਹਿੱਸਿਆਂ ਚ ਪੱਛਮੀ ਗੜਬੜੀ ਕਾਰਨ ਪੰਜਾਬ ਅਤੇ ਇਸ ਦੇ ਨਾਲ ਲੱਗਦੇ ਇਲਾਕੇ ਪ੍ਰਭਾਵਿਤ ਹੋਣਗੇ। ਗੌਰਤਲਬ ਹੈ ਕਿ ਅਪ੍ਰੈਲ ਦੇ ਦੂਜੇ ਹਫ਼ਤੇ ਵਿੱਚ ਤਾਪਮਾਨ 40-41 ਡਿਗਰੀ ਸੈਲਸੀਅਸ ਤੱਕ ਪਹੁੰਚ ਜਾਂਦਾ ਹੈ, ਪਰ ਇਸ ਵਾਰ ਪਹਾੜੀ ਰਾਜਾਂ ਵਿੱਚ ਮੌਸਮੀ ਗੜਬੜੀ ਕਾਰਨ ਤੇਜ ਹਵਾਵਾਂ ਚੱਲ ਰਹੀਆਂ ਹਨ ਜਿਸ ਕਾਰਨ ਦਿਨ ਦਾ ਤਾਪਮਾਨ 35 ਡਿਗਰੀ ਅਤੇ ਰਾਤ ਦਾ ਤਾਪਮਾਨ 20 ਡਿਗਰੀ ਸੈਲਸੀਅਸ ਦੇ ਆਸਪਾਸ ਹੀ ਰਹਿੰਦਾ ਹੈ।