ਮ੍ਰਿਤਕ ਮਹਿੰਦਰ ਸਿੰਘ ਦੀ ਲਾਸ਼ ਨੂੰ ਧਰਨੇ ਵਾਲੀ ਜਗ੍ਹਾ ਤੇ ਰੱਖ ਕੇ ਕੀਤਾ ਪ੍ਰਦਰਸ਼ਨ ਪਰਿਵਾਰਕ ਮੈਂਬਰਾਂ ਨੇ ਕਿਹਾ ਜਿਨ੍ਹਾਂ ਚਿਰ ਕਾਤਲ ਨਹੀਂ ਫੜੇ ਜਾਣਗੇ ਸਸਕਾਰ ਨਹੀਂ ਹੋਵੇਗਾ
ਧਰਨਾ ਦੂਸਰੇ ਦਿਨ ਵਿੱਚ ਸ਼ਾਮਲ ਮ੍ਰਿਤਕ ਮਹਿੰਦਰ ਸਿੰਘ ਦੇ ਕਾਤਲਾਂ ਨੂੰ ਗ੍ਰਿਫਤਾਰ ਕਰਾਕੇ ਹੀ ਉੱਠਾਂਗੇ-ਨੋਨੀ ਮਾਨ

ਗੁਰੂਹਰਸਹਾਏ 16 ਅਪਰੈਲ :ਸ਼ਹਿਰ ਦੇ ਨਾਲ ਲੱਗਦੇ ਪਿੰਡ ਚੱਕ ਪੰਜੇ ਕੇ ਵਿਖੇ ਪਿਛਲੇ ਦਿਨੀਂ ਅਕਾਲੀ ਵਰਕਰ ਮਹਿੰਦਰ ਸਿੰਘ ਅਤੇ ਉਸ ਦੇ ਪੁੱਤਰ ਗੁਰਚਰਨ ਸਿੰਘ ਤੇ ਕਈ ਲੋਕਾਂ ਨੇ ਹਮਲਾ ਕਰਕੇ ਉਨ੍ਹਾਂ ਤੇ ਗੋਲੀਆਂ ਚਲਾਈਆਂ ਜਿਸ ਦੌਰਾਨ ਮਹਿੰਦਰ ਸਿੰਘ ਦੀ ਮੌਤ ਹੋ ਗਈ ਅਤੇ ਉਸ ਦਾ ਪੁੱਤਰ ਗੁਰਚਰਨ ਸਿੰਘ ਜੋ ਕਿ ਗੰਭੀਰ ਜ਼ਖ਼ਮੀ ਹੋ ਗਿਆ।ਇਸ ਦੌਰਾਨ ਅੱਜ ਦੇਰ ਸ਼ਾਮ ਮ੍ਰਿਤਕ ਮਹਿੰਦਰ ਸਿੰਘ ਦੀ ਲਾਸ਼ ਨੂੰ ਧਰਨੇ ਵਾਲੀ ਜਗ੍ਹਾ ਤੇ ਰੱਖ ਕੇ ਪੁਲੀਸ ਪ੍ਰਸ਼ਾਸਨ ਅਤੇ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਪਰਿਵਾਰਿਕ ਮੈਂਬਰਾਂ ਨੇ ਕਿਹਾ ਕਿ ਜਿੰਨਾ ਚਿਰ ਮਹਿੰਦਰ ਸਿੰਘ ਦੇ ਕਾਤਲ ਫੜੇ ਨਹੀਂ ਜਾਣਗੇ ਸਸਕਾਰ ਨਹੀਂ ਕੀਤਾ ਜਾਵੇਗਾ ਅਤੇ ਧਰਨੇ ਵਾਲੀ ਜਗ੍ਹਾ ਤੋਂ ਲਾਸ਼ ਨੂੰ ਨਹੀਂ ਚੁੱਕੀਆ ਜਾਵੇਗਾ।ਇਸ ਦੌਰਾਨ ਪੁਲਸ ਨੇ ਕਾਰਵਾਈ ਕਰਦੇ ਹੋਏ ਕਈ ਲੋਕਾਂ ਤੇ ਕਤਲ ਦਾ ਮਾਮਲਾ ਦਰਜ ਕਰ ਦਿੱਤਾ ਹੈ ਲੇਕਿਨ ਪੁਲਸ ਵੱਲੋਂ ਦੋਸ਼ੀ ਅਜੇ ਤੱਕ ਫੜੇ ਨਹੀਂ ਗਏ ਹਨ ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਗੁਰੂਹਰਸਹਾਏ ਦੇ ਹਲਕਾ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ ਅਤੇ ਵਰਕਰਾਂ ਨੇ ਮਿ੍ਰਤਕ ਮਹਿੰਦਰ ਸਿੰਘ ਦੇ ਕਾਤਲਾਂ ਨੂੰ ਫੜਨ ਲਈ ਫਰੀਦਕੋਟ ਰੋਡ ਵਿਖੇ ਧਰਨਾ ਲਗਾ ਰੱਖਿਆ ਹੈ ਜੋ ਕਿ ਧਰਨਾ ਦੂਸਰੇ ਦਿਨ ਵਿੱਚ ਸ਼ਾਮਲ ਹੋ ਗਿਆ ਹੈ। ਨੋਨੀ ਮਾਨ ਨੇ ਦੱਸਿਆ ਕਿ ਮ੍ਰਿਤਕ ਮਹਿੰਦਰ ਸਿੰਘ ਤੇ ਪਹਿਲਾਂ ਵੀ ਕਈ ਵਾਰ ਕਾਤਲਾਨਾ ਹਮਲੇ ਹੋ ਚੁੱਕੇ ਹਨ।ਅਤੇ ਜਿਨ੍ਹਾਂ ਲੋਕਾਂ ਨੇ ਮਹਿੰਦਰ ਸਿੰਘ ਤੇ ਹਮਲੇ ਕੀਤੇ ਸਨ ਉਨ੍ਹਾਂ ਤੇ 307 ਦੇ ਪਰਚੇ ਦਰਜ ਹਨ ਲੇਕਿਨ ਪੁਲਸ ਵੱਲੋਂ ਉਨ੍ਹਾਂ ਤੇ ਕੋਈ ਵੀ ਕਾਰਵਾਈ ਨਹੀਂ ਕੀਤੀ ਨਾ ਹੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਤੇ ਨਾ ਹੀ ਉਨ੍ਹਾਂ ਦੇ ਅਸਲੇ ਜ਼ਬਤ ਕੀਤੇ ਗਏ ਤੇ ਨਾ ਹੀ ਲਾਇਸੈਂਸ ਰੱਦ ਕੀਤਾ ਗਿਆ ਜਿਸ ਦੇ ਨਤੀਜੇ ਵਜੋਂ ਖੁੱਲ੍ਹੇਆਮ ਘੁੰਮ ਰਹੇ ਦੋਸ਼ੀਆਂ ਨੇ ਮਹਿੰਦਰ ਸਿੰਘ ਨੂੰ ਗੋਲੀਆਂ ਮਾਰ ਕੇ ਮਾਰ ਦਿੱਤਾ।ਉਨ੍ਹਾਂ ਨੇ ਕਿਹਾ ਕਿ ਮਹਿੰਦਰ ਸਿੰਘ ਦਾ ਕਤਲ ਜ਼ਮੀਨੀ ਵਿਵਾਦ ਕਰਕੇ ਨਹੀਂ ਬਲਕਿ ਸਿਆਸੀ ਸ਼ਹਿ ਕਰਕੇ ਹੋਇਆ ਹੈ। ਧਰਨੇ ਵਾਲੀ ਥਾਂ ਤੇ ਪਹੁੰਚੇ ਐੱਸ ਪੀ ਫਿਰੋਜ਼ਪੁਰ ਚੀਮਾ ਵਰਦੇਵ ਸਿੰਘ ਨੋਨੀ ਮਾਨ ਨਾਲ ਗੱਲ ਕੀਤੀ ਅਤੇ ਕਿਹਾ ਕਿ ਦੋਸ਼ੀਆਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਦੋਸ਼ੀ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।ਮ੍ਰਿਤਕ ਮਹਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਜਿਨ੍ਹਾਂ ਚਿਰ ਦੋਸ਼ੀਆਂ ਨੂੰ ਫੜਿਆ ਨਹੀਂ ਜਾਂਦਾ ਸਸਕਾਰ ਨਹੀਂ ਕੀਤਾ ਜਾਵੇਗਾ।






















