ਸਿੰਘੂ ਕਤਲਕਾਂਡ ਨਾਲ ਜੁੜੀ ਵੱਡੀ ਖਬਰ
ਮ੍ਰਿਤਕ ਲਖਬੀਰ ਸਿੰਘ ਦੇ ਪਿੰਡ ਪਹੁੰਚੀ ਐਸਆਈਟੀ,ਪਰਿਵਾਰਕ ਮੈਂਬਰਾਂ ਕੋਲੋਂ ਕੀਤੀ ਗਈ ਪੁੱਛਗਿੱਛ
ਚੰਡੀਗੜ੍ਹ,23 ਅਕਤੂਬਰ(ਵਿਸ਼ਵ ਵਾਰਤਾ) ਦਿੱਲੀ ਦੇ ਸਿੰਘੂ ਬਾਰਡਰ ਤੇ ਨਿਹੰਗਾਂ ਦੁਆਰਾ ਕਤਲ ਕੀਤੇ ਗਏ ਲਖਬੀਰ ਸਿੰਘ ਦੇ ਕਤਲਕਾਂਡ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਐਸਆਈਟੀ ਅੱਜ ਮ੍ਰਿਤਕ ਲਖਬੀਰ ਸਿੰਘ ਦੇ ਪਿੰਡ ਚੀਮਾ ਖੁਰਦ ਪਹੁੰਚੀ। ਇਸ ਦੌਰਾਨ ਟੀਮ ਨੇ ਲਖਬੀਰ ਸਿੰਘ ਦੇ ਪਰਿਵਾਰ ਕੋਲੋਂ ਪੁੱਛਗਿੱਛ ਕੀਤੀ ਹੈ।