ਲਵਪ੍ਰੀਤ ਖੁਦਕੁਸ਼ੀ ਮਾਮਲਾ
ਮ੍ਰਿਤਕ ਲਵਪ੍ਰੀਤ ਦੀ ਪਤਨੀ ਬੇਅੰਤ ਕੌਰ ਖਿਲਾਫ਼ ਐਫ.ਆਈ.ਆਰ ਦਰਜ
ਚੰਡੀਗੜ੍ਹ, 28ਜੁਲਾਈ(ਵਿਸ਼ਵ ਵਾਰਤਾ)- ਲਵਪ੍ਰੀਤ ਖੁਦਕੁਸ਼ੀ ਮਾਮਲੇ ਨੇ ਇਕ ਵੱਡਾ ਮੋੜ ਲਿਆ ਹੈ। ਹੁਣ ਬਰਨਾਲਾ ਪੁਲਿਸ ਵੱਲੋਂ ਮ੍ਰਿਤਕ ਨੌਜਵਾਨ ਲਵਪ੍ਰੀਤ ਦੀ ਕੈਨੇਡੀਅਨ ਪਤਨੀ ਬੇਅੰਤ ਕੌਰ ਖਿਲਾਫ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਮ੍ਰਿਤਕ ਨੌਜਵਾਨ ਲਵਪ੍ਰੀਤ ਦੀ ਕੈਨੇਡੀਅਨ ਪਤਨੀ ਬੇਅੰਤ ਕੌਰ ਖਿਲਾਫ ਥਾਣਾ ਧਨੌਲਾ ਵਿਖੇ ਐਫਆਈਆਰ ਨੰਬਰ ਸੈਕਸ਼ਨ 97 ਦੀ ਧਾਰਾ 420 ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਹ ਮਾਮਲਾ ਮ੍ਰਿਤਕ ਨੌਜਵਾਨ ਲਵਪ੍ਰੀਤ ਦੇ ਪਿਤਾ ਬਲਵਿੰਦਰ ਸਿੰਘ ਦੇ ਬਿਆਨਾਂ ਦੇ ਅਧਾਰ ਤੇ ਕੀਤਾ ਹੈ।ਇਸ ਮਾਮਲੇ ਦੀ ਪੁਲਿਸ ਵੱਲੋਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
ਦੱਸ ਦੱਈਏ ਕਿ ਬਰਨਾਲਾ ਜ਼ਿਲੇ ਦੇ ਕਸਬਾ ਧਨੌਲਾ ਦੇ ਕੋਠੇ ਗੋਬਿੰਦਪੁਰਾ ਦੇ ਰਹਿਣ ਵਾਲੇ ਨੌਜਵਾਨ ਲਵਪ੍ਰੀਤ ਸਿੰਘ ਦੀ ਮੌਤ ਸ਼ੋਸ਼ਲ ਮੀਡੀਆ ਤੇ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ਮਾਮਲੇ ਵਿੱਚ ਮ੍ਰਿਤਕ ਲੜਕੇ ਦੀ ਪਤਨੀ ਵੱਲੋਂ ਵਿਦੇਸ਼ ਵਿੱਚ ਜਾ ਕੇ ਉਸ ਨਾਲ ਧੋਖਾ ਕਰਨ ਦਾ ਦੋਸ਼ ਲਾਇਆ ਗਿਆ ਹੈ।