ਬਲਾਚੌਰ, 11 ਜੁਲਾਈ (ਵਿਸ਼ਵ ਵਾਰਤਾ)-
ਅੱਜ ਇੱਥੇ ਜਾਰੀ ਬਿਆਨ ਵਿੱਚ ਪੰਜਾਬ ਸੀਟੂ ਦੇ ਜਨਰਲ ਸਕੱਤਰ ਕਾਮਰੇਡ ਰਘੁਨਾਥ ਸਿੰਘ ਨੇ ਦੱਸਿਆ ਕਿ ਸੀਟੂ ਆਲ ਇੰਡੀਆ ਕਿਸਾਨ ਸਭਾ ਅਤੇ ਆਲ ਇੰਡੀਆ ਐਗਰੀਕਲਚਰ ਵਰਕਰਜ਼ ਯੂਨੀਅਨ ਦੇ ਸਾਂਝੇ ਸੱਦੇ ਉੱਤੇ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਕੈਪਟਨ ਸਰਕਾਰ ਦੀਆਂ ਲੋਕ ਮਾਰੂ, ਰਾਸ਼ਟਰ ਵਿਰੋਧੀ, ਮਜ਼ਦੂਰ ਅਤੇ ਕਿਸਾਨ ਵਿਰੋਧੀ ਨੀਤੀਆਂ ਦੇ ਵਿਰੋਧ ਵਿੱਚ 23 ਜੁਲਾਈ ਨੂੰ ਬਲਾਕ ਵਿਕਾਸ ਅਫਸਰਾਂ ਦੇ ਦਫਤਰਾਂ ਦਾ ਘਿਰਾਓ ਕਰਨ ਅਤੇ 9 ਅਗਸਤ ਨੂੰ ਜਿਲ੍ਹਾ ਕੇਂਦਰਾਂ ਉੱਤੇ ਚੱਕਾ ਜਾਮ ਅਤੇ ਜਲ੍ਹੇ ਭਰੋ ਅੰਦੋਲਨ ਨੂੰ ਸਫਲ ਬਣਾਉਣ ਲਈ ਪੂਰੀ ਸ਼ਕਤੀ ਨਾਲ ਸ਼ਾਮਲ ਹੋਵੇਗੀ। ਰਘੁਨਾਥ ਸਿੰਘ ਨੇ ਸੀਟੂ ਦੀਆਂ ਸਾਰੀਆਂ ਜਿਲ੍ਹਾ ਕਮੇਟੀਆਂ ਅਤੇ ਸੂਬਾਈ ਯੂਨੀਅਨਾਂ ਨੂੰ ਅਪੀਲ ਕੀਤੀ ਕਿ ਜਿਲ੍ਹਾ ਪੱਧਰ ਤੋਂ ਲੈ ਕੇ ਪਿੰਡ ਪੱਧਰ ਤੱਕ ਆਲ ਇੰਡੀਆ ਕਿਸਾਨ ਸਭਾ ਅਤੇ ਆਲ ਇੰਡੀਆ ਐਗਰੀਕਲਚਰ ਵਰਕਰਜ਼ ਯੂਨੀਅਨ ਨਾਲ ਤਾਲਮੇਲ ਕਰਕੇ 23 ਜੁਲਾਈ ਨੂੰ ਬਲਾਕ ਵਿਕਾਸ ਅਫਸਰਾਂ ਦੇ ਦਫਤਰਾਂ ਅੱਗ ਧਰਨੇ ਦੇਣ ਅਤੇ 9 ਅਗਸਤ ਨੂੰ ਜਿਲ੍ਹਾ ਕੇਂਦਰਾਂ ਤੇ ਜੇਲ੍ਹ ਭਰੋ ਅੰਦੋਲਨ ਦੇ ਐਕਸ਼ਨਾਂ ਨੂੰ ਸਫਲ ਬਣਾਉਣ ਲਈ ਜੋਰਦਾਰ ਸਾਂਝੀ ਜਨਤਕ ਮੁਹਿੰਮ ਚਲਾਈ ਜਾਵੇ। ਪੇਂਡੂ ਖੇਤਰ ਵਿੱਚ ਕੰਮ ਕਰ ਰਹੀਆਂ ਸੀਟੂ ਨਾਲ ਸਬੰਧਤ ਯੂਨੀਅਨਾਂ ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ, ਮਨਰੇਗਾ ਮਜ਼ਦੂਰ ਯੂਨੀਅਨ, ਆਂਗਨਵਾੜੀ ਮੁਲਾਜ਼ਮ ਯੂਨੀਅਨ, ਆਸ਼ਾ ਵਰਕਰਜ਼ ਐਂਡ ਐਫੀਸੀਲੀਟੇਟਰਜ਼ ਯੂਨੀਅਨ, ਲਾਲ ਝੰਡਾ ਪੇਂਡੂ ਚੌਕੀਦਾਰ ਯੂਨੀਅਨ, ਲਾਲ ਝੰਡਾ ਪੰਜਾਬ ਭੱਠਾ ਮਜ਼ਦੂਰ ਯੂਨੀਅਨ, ਮਿਡ ਡੇ ਮੀਲ ਵਰਕਰਜ਼ ਯੂਨੀਅਨ ਅਤੇ ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਦੇ ਆਗੂਆਂ ਨੂੰ ਪਹਿਲ ਕਦਮੀ ਕਰਕੇ ਕਿਸਾਨ ਸਭਾ ਅਤੇ ਖੇਤ ਮਜ਼ਦੂਰ ਯੂਨੀਅਨ ਦੇ ਆਗੂਆਂ ਅਤੇ ਵਰਕਰਾਂ ਨਾਲ ਤਾਲਮੇਲ ਕਰਕੇ ਪਿੰਡਾਂ ਕਸਬਿਆਂ ਵਿੱਚ ਸਾਂਝੀਆਂ ਮੀਟਿੰਗਾਂ ਆਯੋਜਿਤ ਕਰਕੇ ਮਜ਼ਦੂਰਾਂ, ਕਿਸਾਨਾਂ ਅਤੇ ਖੇਤ ਮਜ਼ਦੂਰਾਂ ਸਮੇਤ ਸਮੁੱਚੇ ਮਿਹਨਤਕਸ਼ ਲੋਕਾਂ ਦੀ 23 ਜੁਲਾਈ ਅਤੇ 9 ਅਗਸਤ ਦੇ ਐਕਸ਼ਨਾਂ ਵਿੱਚ ਸਮੂਲੀਅਤ ਕਰਵਾਉਣ ਲਈ ਲਾਮਬੰਦ ਕਰਨ ਲਈ ਜ਼ੋਰਦਾਰ ਜਨਤਕ ਤਿਆਰੀ ਅਰੰਭ ਕਰਨ ਲਈ ਅਗੇ ਆਉਣਾ ਚਾਹੀਦਾ ਹੈ। ਰਘੁਨਾਥ ਸਿੰਘ ਨੇ ਦੱਸਿਆ ਕਿ ਇਹਨਾਂ ਐਕਸ਼ਨਾਂ ਵਿੱਚ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਜਾਵੇਗੀ ਕਿ :
ਲਾਕਡਾਊਨ ਸਮੇਂ ਦੀਆਂ ਸਾਰੇ ਮਜ਼ਦੂਰਾਂ ਨੂੰ ਪੂਰੀਆਂ ਉੱਜਰਤਾਂ ਦਿੱਤੀਆਂ ਜਾਣ ਅਤੇ ਛਾਂਟੀਆਂ ਉੱਤੇ ਰੋਕ ਲਗਾਏ ਜਾਵੇ। ਆਮਦਨ ਟੈਕਸ ਦੇ ਘੇਰੇ ਤੋਂ ਬਾਹਰ ਸਾਰੇ ਲੋਕਾਂ ਨੂੰ ਹਰ ਮਹੀਨੇ 7500/- ਰੁਪਏ ਨਕਦ ਦਿੱਤਾ ਜਾਵੇ ਅਤੇ ਹਰ ਵਿਅਕਤੀ ਨੂੰ 10 ਕਿਲੋ ਅਨਾਜ, ਹੋਰ ਜ਼ਰੂਰੀ ਵਸਤਾਂ ਅਤੇ ਸੇਵਾਵਾਂ 6 ਮਹੀਨੇ ਲਈ ਮੁਫਤ ਦਿੱਤੀਆਂ ਜਾਣ। ਮਨਰੇਗਾ ਵਰਕਰਾਂ ਨੂੰ ਸਾਲ ਵਿੱਚ 200 ਦਿਨ ਕੰਮ ਦਿੱਤਾ ਜਾਵੇ। ਮਨਰੇਗਾ ਦਾ ਘੇਰਾ ਸ਼ਹਿਰਾਂ ਤੱਕ ਵਧਾਇਆ ਜਾਵੇ ਅਤੇ ਉੱਜਰਤ 600/- ਰੁਪਏ ਦਿਹਾੜੀ ਕੀਤੀ ਜਾਵੇ। ਸਾਰੇ ਲੋਕਾਂ ਦੇ ਕਰੋਨਾ ਟੈਸਟ ਅਤੇ ਇਲਾਜ ਮੁਫਤ ਕੀਤੇ ਜਾਣ ਅਤੇ ਮਜ਼ਦੂਰਾਂ ਦੀ ਘੱਟੋ ਘੱਟ ਉੱਜਰਤ 21 ਹਜ਼ਾਰ ਰੁਪਏ ਮਹੀਨਾ ਕੀਤੀ ਜਾਵੇ। ਜਿਨ੍ਹਾਂ ਲੋਕਾਂ ਦੇ ਨੀਲੇ ਕਾਰਡ ਕੱਟੇ ਗਏ ਹਨ, ਉਹ ਬਹਾਲ ਕੀਤੇ ਜਾਣ ਅਤੇ ਬਾਕੀ ਰਹਿੰਦੇ ਲੋੜਵੰਦ ਲੋਕਾਂ ਦੇ ਵੀ ਨੀਲੇ ਕਾਰਡ ਵੀ ਬਣਾਏ ਜਾਣ। ਕਰੋਨਾ ਮਹਾਂਮਾਰੀ ਵਿਰੁੱਧ ਫਰੰਟ ਲਾਈਨ ਤੇ ਜੰਗ ਲੜਨ ਵਾਲੇ ਹਰ ਕਾਮੇ ਦੀ ਸਿਹਤ ਸੁਰੱਖਿਆ ਯਕੀਨੀ ਬਣਾਈ ਜਾਵੇ ਅਤੇ 50 ਲੱਖ ਰੁਪਏ ਬੀਮਾ ਯੋਜਨਾ ਵਿੱਚ ਕਵਰ ਕੀਤਾ ਜਾਵੇ। ਕਰੋਨਾ ਵਿਰੁੱਧ ਡਿਊਟੀ ਕਰਦੇ ਸਮੇਂ ਕਿਸੇ ਵੀ ਕਾਰਨ ਮੌਤ ਹੋਣ ਦੀ ਹਾਲਤ ਵਿੱਚ 50 ਲੱਖ ਰੁਪਏ ਬੀਮਾ ਯੋਜਨਾ ਵਿੱਚ ਕਵਰ ਕੀਤਾ ਜਾਵੇ। ਕਿਰਤ ਕਾਨੂੰਨਾਂ ਵਿੱਚ ਮਜ਼ਦੂਰਾਂ ਵਿਰੋਧੀ ਸੋਧਾਂ ਰੱਦ ਕੀਤੀਆਂ ਜਾਣ। ਬਿਜਲੀ ਬਿੱਲ 2020 ਵਾਪਿਸ ਲਿਆ ਜਾਵੇ ਅਤੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਵਿਰੋਧੀ ਆਰਡੀਨੈਂਸ ਰੱਦ ਕੀਤੇ ਜਾਣ ।
Punjab: ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਦੀ 350 ਸਾਲਾ ਸ਼ਤਾਬਦੀ ਨਵੰਬਰ 2025 ’ਚ ਵੱਡੇ ਪੱਧਰ ’ਤੇ ਮਨਾਈ ਜਾਵੇਗੀ- ਐਡਵੋਕੇਟ ਧਾਮੀ
Punjab: ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਦੀ 350 ਸਾਲਾ ਸ਼ਤਾਬਦੀ ਨਵੰਬਰ 2025 ’ਚ ਵੱਡੇ ਪੱਧਰ ’ਤੇ ਮਨਾਈ ਜਾਵੇਗੀ- ਐਡਵੋਕੇਟ...