
• ਪਿਛਲੇ ਸਾਲ ਦੇ ਮੁਕਾਬਲੇ 6.81 ਲੱਖ ਮੀਟ੍ਰਿਕ ਟਨ ਵੱਧ ਕਣਕ ਦੀ ਹੋਈ ਆਮਦ
• ਕਿਸਾਨਾਂ ਨੂੰ 17963 ਕਰੋੜ ਰੁਪਏ ਦਾ ਕੀਤਾ ਭੁਗਤਾਨ
ਚੰਡੀਗੜ੍ਹ, 10 ਮਈ (ਵਿਸ਼ਵ ਵਾਰਤਾ) : ਸਰਕਾਰੀ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਵਿੱਚ 9 ਮਈ ਤੱਕ ਕੁੱਲ 124.04 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਵਿੱਚੋਂ ਸਰਕਾਰੀ ਏਜੰਸੀਆਂ ਅਤੇ ਨਿੱਜੀ ਵਪਾਰੀਆਂ ਵੱਲੋਂ ਕ੍ਰਮਵਾਰ 123.48 ਲੱਖ ਮੀਟ੍ਰਿਕ ਟਨ ਅਤੇ 52,918 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ, ਜੋ ਕਿ ਕੁੱਲ ਆਮਦ ਦੀ ਖਰੀਦ ਦਾ 99.5 ਫੀਸਦੀ ਹੈ।
ਉਹਨਾਂ ਅੱਗੇ ਦੱਸਿਆ ਕਿ ਇਸ ਸਾਲ ਪਿਛਲੇ ਸਾਲ ਦੇ ਮੁਕਾਬਲੇ 6.81 ਲੱਖ ਮੀਟ੍ਰਿਕ ਟਨ ਕਣਕ ਦੀ ਵੱਧ ਖਰੀਦ ਹੋਈ ਹੈ, ਜੋ ਕਿ ਬੀਤੇ ਸਾਲ ਇਸੇ ਦਿਨ 2017 ਦੇ ਹਾੜੀ ਸੀਜਨ ਦੌਰਾਨ 117.20 ਲੱਖ ਮੀਟ੍ਰਿਕ ਟਨ ਸੀ।
9 ਮਈ ਤੱਕ ਹੋਈ ਕੁੱਲ ਖਰੀਦ ਦੀ ਬੀਤੇ ਸਾਲ ਨਾਲ ਤੁਲਨਾ ਕਰਦਿਆਂ ਉਹਨਾਂ ਦੱਸਿਆ ਕਿ ਪਨਗ੍ਰੇਨ ਨੇ ਪਿਛਲੇ ਸਾਲ ਦੀ 26.56 ਲੱਖ ਮੀਟ੍ਰਿਕ ਟਨ ਦੇ ਮੁਕਾਬਲੇ 28.63 ਲੱਖ ਮੀਟ੍ਰਿਕ ਟਨ ਦੀ ਖਰੀਦ ਕੀਤੀ ਹੈ। ਇਸ ਤੋਂ ਇਲਾਵਾ ਮਾਰਕਫੈਡ ਨੇ ਪਿਛਲੇ ਸਾਲ ਦੀ 23.89 ਲੱਖ ਮੀਟ੍ਰਿਕ ਟਨ ਦੇ ਮੁਕਾਬਲੇ 27.11 ਲੱਖ ਮੀਟ੍ਰਿਕ ਟਨ, ਪਨਸਪ ਨੇ 21.93 ਲੱਖ ਮੀਟ੍ਰਿਕ ਟਨ ਦੇ ਮੁਕਾਬਲੇ 23.82 ਲੱਖ ਮੀਟ੍ਰਿਕ ਟਨ, ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਨੇ 17.94 ਲੱਖ ਮੀਟ੍ਰਿਕ ਟਨ ਦੇ ਮੁਕਾਬਲੇ16.82 ਲੱਖ ਮੀਟ੍ਰਿਕ ਟਨ, ਪੰਜਾਬ ਐਗਰੋ ਨੇ 9.88 ਲੱਖ ਮੀਟ੍ਰਿਕ ਟਨ ਦੇ ਮੁਕਾਬਲੇ 12.32 ਲੱਖ ਮੀਟ੍ਰਿਕ ਟਨ ਅਤੇ ਐਫ.ਸੀ.ਆਈ. ਨੇ 14.28 ਲੱਖ ਮੀਟ੍ਰਿਕ ਟਨ ਦੇ ਮੁਕਾਬਲੇ14.76 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਹੈ।
ਬੁਲਾਰੇ ਨੇ ਅੱਗੇ ਜਾਣਕਾਰੀ ਦਿੱਤੀ ਕਿ ਸਰਕਾਰੀ ਏਜੰਸੀਆਂ ਵੱਲੋਂ ਖਰੀਦੀ 111.80 ਲੱਖ ਮੀਟ੍ਰਿਕ ਟਨ ਤੋਂ ਵੱਧ ਕਣਕ ਦੀ ਚੁਕਾਈ ਹੋ ਚੁੱਕੀ ਹੈ ਅਤੇ ਕਿਸਾਨਾਂ ਨੂੰ ਸੂਬੇ ਦੇ ਕਮਿਸ਼ਨ ਏਜੰਟਾਂ ਵੱਲੋਂ 17,963 ਕਰੋੜ ਰੁਪਏ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ।






















