ਪ੍ਰਸ਼ਾਸਨ ਵੱਲੋਂ ਤਿਆਰੀਆਂ ਮੁਕੰਮਲ
ਮੰਡੀਆਂ ਵਿੱਚ ਉਮੀਦ ਤੋਂ ਘੱਟ ਹੋ ਰਹੀ ਹੈ ਝੋਨੇ ਦੀ ਆਮਦ
ਮਾਨਸਾ, 3 ਅਕਤੂਬਰ(ਵਿਸ਼ਵ ਵਾਰਤਾ)- ਕੇਂਦਰ ਸਰਕਾਰ ਵਲੋਂ ਝੋਨੇ ਦੀ ਖਰੀਦ 3 ਅਕਤੂਬਰ ਤੋਂ ਆਰੰਭ ਕਰਨ ਦੇ ਕੀਤੇ ਐਲਾਨ ਦੇ ਬਾਵਜੂਦ ਮਾਨਸਾ ਸਮੇਤ ਇਸ ਇਲਾਕੇ ਦੀਆਂ ਅਨੇਕਾਂ ਅਨਾਜ ਮੰਡੀਆਂ ਅਤੇ ਖ਼ਰੀਦ ਕੇਂਦਰਾਂ ਵਿੱਚ ਅੱਜ ਪਹਿਲੇ ਦਿਨ ਝੋਨਾ ਵਿਕਣ ਲਈ ਨਹੀਂ ਆਇਆ ਹੈ।
ਮਾਨਸਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਮਹਿੰਦਰ ਪਾਲ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਸਾਰੇ ਪ੍ਰਬੰਧਾਂ ਨੂੰ ਪੂਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਾਰਕਿਟ ਕਮੇਟੀਆਂ ਪਾਸੇ ਮਿਲੀਆਂ ਰਿਪੋਰਟਾਂ ਅਨੁਸਾਰ ਅੱਜ ਕੋਈ ਢੇਰੀ ਵਿਕਣ ਲਈ ਨਹੀਂ ਪੁੱਜੀ ਹੈ।

ਖੇਤੀ ਵਿਭਾਗ ਦੇ ਜ਼ਿਲਾ ਮੁੱਖੀ ਮਨਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਖੇਤਰ ਵਿਚ ਝੋਨੇ ਦੀ ਲਵਾਈ ਕੁਝ ਲੇਟ ਹੁੰਦੀ ਹੈ, ਜਿਸ ਕਰਕੇ ਮੰਡੀਆਂ ਵਿੱਚ ਲੇਟ ਹੀ ਝੋਨਾ ਆਉਂਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਅਜੇ ਕੰਬਾਈਨਾਂ ਨਾਲ ਵਾਢੀ ਆਰੰਭ ਵੀ ਨਹੀਂ ਹੋਈ ਹੈ।






















