
ਚਨਾਰਥਲ ਕਲਾਂ ਦੀ ਮੰਡੀ ਵਿੱਚ ਮਜ਼ਦੂਰਾਂ ਨੂੰ ਬਿਮਾਰੀ ਤੋਂ ਬਚਾਅ ਸਬੰਧੀ ਦਿੱਤੀ ਜਾਣਕਾਰੀ
ਫਤਹਿਗੜ੍ਹ ਸਾਹਿਬ, 18 ਅਪ੍ਰੈਲ( ਵਿਸ਼ਵ ਵਾਰਤਾ)- ਕੋਰੋਨਾ ਵਾਇਰਸ ਤੋਂ ਬਚਾਅ ਲਈ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਲੇਬਰ ਨੂੰ ਉਚੇਚੇ ਤੌਰ ‘ਤੇ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਸਿਹਤ ਵਿਭਾਗ ਵੱਲੋਂ ਦੱਸੀਆਂ ਗਈਆਂ ਸਾਵਧਾਨੀਆਂ ਰੱਖਣ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ।ਐਸ.ਐਮ.ਓ. ਚਨਾਰਥਲ ਡਾ ਰਮਿੰਦਰ ਕੌਰ ਦੀ ਅਗਵਾਈ ਵਿੱਚ ਚਨਾਰਥਲ ਕਲਾਂ ਦੀ ਮੰਡੀ ਵਿਖੇ ਸਿਹਤ ਵਿਭਾਗ ਦੀ ਟੀਮ ਵੱਲੋਂ ਮਜ਼ਦੂਰਾਂ ਨੂੰ ਜਾਗਰੂਕ ਕੀਤਾ ਗਿਆ।
ਸਿਹਤ ਵਿਭਾਗ ਦੀ ਟੀਮ ਨੇ ਮਜ਼ਦੂਰਾਂ ਨੂੰ ਕਿਹਾ ਕਿ ਉਹ ਹਰ ਵੇਲੇ ਮਾਸਕ ਦੀ ਵਰਤੋਂ ਕਰਨ ਅਤੇ ਹੱਥਾਂ ਦੀ ਸਫਾਈ ਤੇ ਸੈਨੇਟਾਈਜੇਸ਼ਨ ਯਕੀਨੀ ਬਣਾਉਣ, ਜਿਸ ਲਈ ਮੰਡੀਆਂ ਵਿਚ ਪ੍ਰਬੰਧ ਕੀਤੇ ਗਏ ਹਨ, ਨਾਲ ਹੀ ਉਨ੍ਹਾਂ ਨੂੰ ਮੰਡੀਆਂ ਦੇ ਵਿੱਚ ਸਮਾਜਿਕ ਦੂਰੀ ਬਣਾ ਕੇ ਰੱਖਣ ਲਈ ਵੀ ਪ੍ਰੇਰਿਤ ਕੀਤਾ ਗਿਆ। ਸਿਹਤ ਵਿਭਾਗ ਦੀ ਟੀਮ ਨੇ ਦੱਸਿਆ ਕਿ ਕਿ ਸਿਹਤ ਵਿਭਾਗ ਵੱਲੋਂ ਮੰਡੀਆਂ ਵਿੱਚ ਆਉਣ ਵਾਲੇ ਵਿਅਕਤੀਆਂ ਦੀ ਨਿਯਮਤ ਤੌਰ ‘ਤੇ ਸਿਹਤ ਜਾਂਚ ਕੀਤੀ ਜਾ ਰਹੀ ਹੈ। ਸਿਹਤ ਵਿਭਾਗ ਦੀ ਟੀਮ ਵਿੱਚ ਸੁਰਜੀਤ ਸਿੰਘ, ਟੀ.ਲਾਲ ਅਤੇ ਚਰਨਵੀਰ ਸਿੰਘ ਟਿਵਾਣਾ ਸ਼ਾਮਲ ਸਨ।
ਕੈਪਸ਼ਨ- ਮਜ਼ਦੂਰਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਬਾਰੇ ਜਾਗਰੂਕ ਕਰਦੇ ਸਿਹਤ ਵਿਭਾਗ ਦੇ ਅਧਿਕਾਰੀ





















