ਚੰਡੀਗੜ, 16 ਅਕਤੂਬਰ (ਵਿਸ਼ਵ ਵਾਰਤਾ)-ਕਿਸਾਨਾਂ ਨੂੰ ਸਿੰਚਾਈ ਲਈ ਕਿਸੇ ਹੋਰ ਦੀ ਮਲਕੀਅਤ ਵਾਲੀਆਂ ਜ਼ਮੀਨਾਂ ਰਾਹੀਂ ਜ਼ਮੀਨਦੋਜ਼ ਪਾਈਪਾਂ ਵਿਛਾਉਣ ਦਾ ਹੱਕਦਿੰਦਿਆਂ ਪੰਜਾਬ ਮੰਤਰੀ ਮੰਡਲ ਨੇ ਅੱਜ ‘ਰਾਹ ਦੇ ਅਧਿਕਾਰ’ (ਰਾਈਟ ਆਫ ਵੇਅ) ਲਈ ਮੌਜੂਦਾ ਕਾਨੂੰਨ ਵਿੱਚ ਸੋਧ ਕਰਨ ਦੀਪ੍ਰਵਾਨਗੀ ਦੇ ਦਿੱਤੀ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨਪੰਜਾਬ ਲੈਂਡ ਇੰਪਰੂਵਮੈਂਟ ਸਕੀਮਜ਼ ਐਕਟ-1963 ਵਿੱਚ ਸੋਧ ਕਰਕੇ ਨਵੀਂ ਧਾਰਾ 14-ਏ ਇਸ ਐਕਟ ਦੇ ਅਧਿਆਏ-3 ਵਿੱਚ ਜੋੜਨਦੀ ਸਹਿਮਤੀ ਦੇ ਦਿੱਤੀ ਹੈ।
ਇਸ ਬਾਰੇ ਵਿਸਥਾਰ ਵਿੱਚ ਦੱਸਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਸੋਧ ਨਾਲ ਭੂਮੀ ਤੇ ਜਲ ਸੰਭਾਲਵਿਭਾਗ ਨੂੰ ‘ਰਾਹ ਦਾ ਅਧਿਕਾਰ’ ਦੇਵੇਗੀ ਅਤੇ ਕਿਸਾਨਾਂ ਨੂੰ ਉਨਾਂ ਦੀ ਫਸਲ ਜਾਂ ਢਾਂਚੇ ਵਿੱਚ ਕਿਸੇ ਕਿਸਮ ਦਾ ਨੁਕਸਾਨ ਹੋਣ ਦੀਸੂਰਤ ਵਿੱਚ ਮੌਜੂਦਾ ਮਾਰਕੀਟ ਕੀਮਤਾਂ ਮੁਤਾਬਕ ਮੁਆਵਜ਼ਾ ਅਦਾ ਕੀਤਾ ਜਾਵੇਗਾ।
ਇਸ ਕਦਮ ਨਾਲ ਵਿਭਾਗ ਜਾਂ ਸਬੰਧਤ ਕਿਸਾਨ ਹੋਰ ਮਲਕੀਅਤ ਵਾਲੀ ਜ਼ਮੀਨ ਵਿੱਚ ਸਿੰਚਾਈ ਲਈ ਜ਼ਮੀਨਦੋਜ਼ਪਾਈਪਾਂ ਨਿਸ਼ਾਨਦੇਹੀ ਅਨੁਸਾਰ ਜ਼ਮੀਨ ਦੇ ਪੱਧਰ ਤੋਂ ਘੱਟੋ-ਘੱਟ ਤਿੰਨ ਫੁੱਟ ਹੇਠਾਂ ਵਿਛਾ ਸਕੇਗਾ।
ਬੁਲਾਰੇ ਨੇ ਦੱਸਿਆ ਕਿ ਇਹ ਸੋਧ ਇਸ ਲਈ ਜ਼ਰੂਰੀ ਸੀ ਕਿ ਜ਼ਮੀਨ ਮਾਲਕ ਜਾਂ ਏਜੰਸੀਆਂ ਆਪਣੀ ਜ਼ਮੀਨ ਵਿੱਚੋਂਜ਼ਮੀਨਦੋਜ਼ ਪਾਈਪਾਂ ਲੰਘਣ ਦੀ ਇਜਾਜ਼ਤ ਨਹੀਂ ਦਿੰਦੀਆਂ ਸਨ ਜਿਸ ਨਾਲ ਕਿਸਾਨ ਕਿਸੇ ਹੋਰ ਪਾਸੇ ਪੈਂਦੀ ਜ਼ਮੀਨ ਨੂੰ ਸਿੰਚਾਈਸਹੂਲਤ ਦੇਣ ਤੋਂ ਵਾਂਝਾ ਰਹਿ ਜਾਂਦਾ ਹੈ। ਮੌਜੂਦਾ ਕਾਨੂੰਨ ਦੀ ਅਣਹੋਂਦ ਕਾਰਨ ਜਿਨਾਂ ਕਿਸਾਨਾਂ ਕੋਲ ਸਿੰਚਾਈ ਦਾ ਇਕ ਹੀ ਵਸੀਲਾ ਹੈਜਾਂ ਫਿਰ ਉਨਾਂ ਦੀ ਜ਼ਮੀਨ ਵੱਖ-ਵੱਖ ਥਾਈਂ ਹੈ, ਨੂੰ ਬਹੁਤ ਜ਼ਿਆਦਾ ਮਾਰ ਪੈ ਰਹੀ ਹੈ। ਇਸ ਕਾਨੂੰਨ ਦੇ ਨਾ ਹੋਣ ਕਾਰਨ ਹੀ ਸਰਕਾਰੀਫੰਡਾਂ ਵਾਲੇ ਪ੍ਰਾਜੈਕਟਾਂ ’ਤੇ ਵੀ ਅਸਰ ਪੈਂਦਾ ਹੈ।
ਇਸ ਸਕੀਮ ਨੂੰ ਅਮਲ ਵਿੱਚ ਲਿਆਉਣ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜ਼ਿਲਾਪੱਧਰ ’ਤੇ ਕਮੇਟੀ ਦਾ ਗਠਨ ਕੀਤਾ ਜਾਵੇਗਾ ਜਿਸ ਵਿੱਚ ਮਾਲ ਵਿਭਾਗ, ਖੇਤੀਬਾੜੀ ਵਿਭਾਗ, ਜੰਗਲਾਤ, ਲੋਕ ਨਿਰਮਾਣ ਅਤੇ ਭੂਮੀਤੇ ਜਲ ਸੰਭਾਲ ਵਿਭਾਗ ਦੇ ਨੁਮਾਇੰਦੇ ਸ਼ਾਮਲ ਹੋਣਗੇ। ਇਸ ਪ੍ਰਸਤਾਵਿਤ ਕਮੇਟੀ ਨੂੰ ਜ਼ਮੀਨ ਮਾਲਕ ਨੂੰ ਦਿੱਤਾ ਜਾਣ ਵਾਲਾਮੁਆਵਜ਼ਾ ਤੈਅ ਕਰਨ ਦਾ ਜ਼ਿੰਮਾ ਸੌਂਪਿਆ ਜਾਵੇਗਾ।
ਇਹ ਜ਼ਿਕਰਯੋਗ ਹੈ ਕਿ ਸਿੰਚਾਈ ਲਈ ਜ਼ਮੀਨਦੋਜ਼ ਪਾਈਪਾਂ ਵਿਛਾਉਣ ਨਾਲ ਸੂਬੇ ਵਿੱਚ ਜਲ ਵਸੀਲਿਆਂ ਦੀ ਸੁਚੱਜੀਵਰਤੋਂ ਕੀਤੀ ਜਾ ਸਕਦੀ ਹੈ ਅਤੇ ਸੂਬੇ ਦਾ ਭੂਮੀ ਤੇ ਜਲ ਸੰਭਾਲ ਵਿਭਾਗ ਇਸ ਪਾਸੇ ਵੱਲ ਪਹਿਲਾਂ ਹੀ ਵੱਡੇ ਪੱਧਰ ’ਤੇ ਕੰਮ ਕਰਰਿਹਾ ਹੈ। ਰਾਜਸਥਾਨ ਸਰਕਾਰ ਨੇ ਸਾਲ 2010 ਵਿੱਚ ਰਾਜਸਥਾਨ ਲੈਂਡ ਟੀਨੈਂਸੀ ਐਕਟ ਵਿੱਚ ਅਜਿਹੀ ਸੋਧ ਕੀਤੀ ਹੋਈ ਹੈ।