ਮੰਤਰੀ ਮੰਡਲ ਵਿੱਚ ਫੇਰਬਦਲ ਅੱਜ

ਚੰਡੀਗੜ੍ਹ, 21ਨਵੰਬਰ(ਵਿਸ਼ਵ ਵਾਰਤਾ)- ਅੱਜ ਰਾਜਸਥਾਨ ਦੀ ਮੰਤਰੀ ਮੰਡਲ ਵਿੱਚ ਫੇਰਬਦਲ ਕੀਤਾ ਜਾਣਾ ਹੈ। ਸਹੁੰ ਚੁੱਕ ਸਮਾਗਮ ਸ਼ਾਮ 4 ਵਜੇ ਹੋਵੇਗਾ। ਇਸ ਤੋਂ ਪਹਿਲਾਂ ਸਾਰੇ ਵਿਧਾਇਕਾਂ ਨੂੰ ਦੁਪਹਿਰ 2 ਵਜੇ ਪ੍ਰਦੇਸ਼ ਕਾਂਗਰਸ ਦਫਤਰ ਬੁਲਾਇਆ ਗਿਆ ਹੈ। ਇਸ ਦੇ ਮੱਦੇਨਜ਼ਰ ਬੀਤੇ ਦਿਨੀਂ ਰਾਜਸਥਾਨ ਦੀ ਪੂਰੀ ਕੈਬਨਿਟ ਨੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੇ ਘਰ ਹੋਈ ਮੀਟਿੰਗ ਦੇ ਦੌਰਾਨ ਆਪਣੇ ਅਸਤੀਫੇ ਮੁੱਖ ਮੰਤਰੀ ਨੂੰ ਸੌਂਪ ਦਿੱਤੇ ਹਨ।






















