• Latest
  • Trending

ਮੰਤਰੀ ਮੰਡਲ ਵੱਲੋਂ ਆਟਾ-ਦਾਲ ਸਕੀਮ ਦੇ ਨੀਲੇ ਕਾਰਡਾਂ ਨੂੰ ਸਮਾਰਟ ਕਾਰਡਾਂ ’ਚ ਤਬਦੀਲ ਕਰਨ ਨੂੰ ਮਨਜ਼ੂਰੀ

9 years ago
Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

30 minutes ago
Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

48 minutes ago
National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

1 hour ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

1 hour ago
ਮਿਸਰ ਵਿੱਚ ਰੇਲ ਹਾਦਸੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 7, 112 ਜ਼ਖ਼ਮੀ

ਮਿਸਰ ਵਿੱਚ ਰੇਲ ਹਾਦਸੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 7, 112 ਜ਼ਖ਼ਮੀ

2 hours ago
ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

2 hours ago
ਦੀਵਾਲੀ ਤੋਂ ਬਾਅਦ ਪੰਜਾਬ ਵਿੱਚ ਵਧਿਆ ਪ੍ਰਦੂਸ਼ਣ ਦਾ ਪੱਧਰ ; ਕਈ ਜ਼ਿਲ੍ਹਿਆਂ ਵਿੱਚ AQI 300 ਤੋਂ ਪਾਰ

ਦੀਵਾਲੀ ਤੋਂ ਬਾਅਦ ਪੰਜਾਬ ਵਿੱਚ ਵਧਿਆ ਪ੍ਰਦੂਸ਼ਣ ਦਾ ਪੱਧਰ ; ਕਈ ਜ਼ਿਲ੍ਹਿਆਂ ਵਿੱਚ AQI 300 ਤੋਂ ਪਾਰ

2 hours ago
ਓਮਾਨ ਸਾਗਰ ਵਿੱਚ ਮਾਲਵਾਹਕ ਜਹਾਜ਼ ਨੂੰ ਅੱਗ ਲੱਗੀ; ਸਵਾਰ 22 ਲੋਕਾਂ ਨੂੰ ਸੁਰੱਖਿਅਤ ਬਚਾਇਆ ਗਿਆ

ਓਮਾਨ ਸਾਗਰ ਵਿੱਚ ਮਾਲਵਾਹਕ ਜਹਾਜ਼ ਨੂੰ ਅੱਗ ਲੱਗੀ; ਸਵਾਰ 22 ਲੋਕਾਂ ਨੂੰ ਸੁਰੱਖਿਅਤ ਬਚਾਇਆ ਗਿਆ

3 hours ago
ਬੰਗਲਾਦੇਸ਼ ਦਾ ਵਪਾਰ ਘਾਟਾ 31 ਫੀਸਦੀ ਵਧਿਆ

ਬੰਗਲਾਦੇਸ਼ ਦਾ ਵਪਾਰ ਘਾਟਾ 31 ਫੀਸਦੀ ਵਧਿਆ

3 hours ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

3 hours ago
Hukamnama Sri Darbar Sahib Today – 09 November 2026 | Ang 673 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 09 November 2026 | Ang 673 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
Hindi News
English News
Monday, November 9, 2026
No Result
View All Result
25 °c
Chandigarh
22 ° Tue
23 ° Wed
22 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੰਤਰੀ ਮੰਡਲ ਵੱਲੋਂ ਆਟਾ-ਦਾਲ ਸਕੀਮ ਦੇ ਨੀਲੇ ਕਾਰਡਾਂ ਨੂੰ ਸਮਾਰਟ ਕਾਰਡਾਂ ’ਚ ਤਬਦੀਲ ਕਰਨ ਨੂੰ ਮਨਜ਼ੂਰੀ

November 17, 2017
in ਪੰਜਾਬ

   

ਚੰਡੀਗੜ, 17 ਨਵੰਬਰ:(ਵਿਸ਼ਵ ਵਾਰਤਾ )ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਆਟਾ ਦਾਲ ਸਕੀਮ ਦੀ ਵੰਡ ਲਈ ਨੀਲੇ ਕਾਰਡਾਂ ਨੂੰ ਨਵੇਂ ਸਮਾਰਟ ਕਾਰਡਾਂ ਨਾਲ ਬਦਲਣ ਦੀ ਪ੍ਰਿਆ ਨੂੰ ਹਰੀ ਝੰਡੀ ਦਿੰਦਿਆਂ ਕੰਪਿੳੂਟ੍ਰੀਕਰਨ ਲਈ ਕੇਂਦਰ ਸਰਕਾਰ ਦੇ ਤਿੰਨ ਜਨਤਕ ਖੇਤਰ ਦੇ ਅਦਾਰਿਆਂ ਨੂੰ ਸੂਬੇ ਅੰਦਰ ਮਿੱਥੀ ਲੋਕ ਵੰਡ ਪ੍ਰਣਾਲੀ ਦਾ ਕੰਮ ਸੌਂਪਣ ਦਾ ਫੈਸਲਾ ਕੀਤਾ ਹੈ।ਮੰਤਰੀ ਮੰਡਲ ਨੇ ਇਹ ਫੈਸਲਾ ਆਟਾ-ਦਾਲ ਸਕੀਮ ਦੀ ਜਨਤਕ ਵੰਡ ਪ੍ਰਣਾਲੀ ਰਾਹੀਂ ਯੋਗ ਲਾਭਪਾਤਰੀਆਂ ਨੂੰ ਲਾਭ ਦੇਣ ਨੂੰ ਯਕੀਨੀ ਬਣਾਉਣ ਲਈ ਕੀਤਾ ਹੈ।ਮੰਤਰੀ ਮੰਡਲ ਨੇ ਭਾਰਤ ਸਰਕਾਰ ਦੀਆਂ ਤਿੰਨ ਲੋਕ ਖੇਤਰੀ ਕੰਪਨੀਆਂ ਭਾਰਤ ਇਲੈਕਟ੍ਰੋਨਿਕਸ ਲਿਮਟਿਡ, ਬਰਾਡਕਾਸਟ ਇੰਜੀਨੀਅਰਿੰਗ ਕੰਸਲਟੈਂਟਸ ਇੰਡੀਆ ਲਿਮਟਿਡ ਅਤੇ ਇਲੈਕਟ੍ਰੋਨਿਕਸ ਕਾਰਪੋਰੇਸ਼ਨ ਇੰਡੀਆ ਲਿਮਟਡ ਵੱਲੋਂ ਦੇਸ਼ ਦੇ ਹੋਰ ਸੂਬਿਆਂ ਵਿੱਚ ਲੋਕ ਵੰਡ ਪ੍ਰਣਾਲੀ ਦੀ ਕੰਪਿੳੂਟ੍ਰਾਈਜੇਸ਼ਨ ਦੇ ਆਧਾਰ ’ਤੇ ਕੀਤੇ ਜਾ ਰਹੇ ਕੰਮ ਸਦਕਾ ਸੂਬੇ ਵਿੱਚ ਇਨਾਂ ਤਿੰਨਾਂ ਕੰਪਨੀਆਂ ਨੂੰ ਇਕ ਸਫਲ ਪਾਇਲਟ ਪ੍ਰਾਜੈਕਟ ਉਪਰੰਤ ਸਹੀ ਕੀਮਤ ਦੀ ਖੋਜ ਕਰਕੇ ਉਕਤ ਕੰਮ ਕਰਨ ਦਾ ਮੌਕਾ ਪ੍ਰਦਾਨ ਕੀਤਾ ਹੈ।ਮੁੱਖ ਮੰਤਰੀ ਦਫਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਟੀਚੇ ਮਿੱਥੀ ਲੋਕ ਵੰਡ ਪ੍ਰਣਾਲੀ ਅਧੀਨ ਮਿਲਣ ਵਾਲੇ ਲਾਭਾਂ ਨੂੰ ਇਕ ਅਧਿਕਾਰ ਵਜੋਂ ਸਥਾਪਤ ਕਰਨ ਲਈ ਕੌਮੀ ਖੁਰਾਕ ਸੁਰੱਖਿਆ ਐਕਟ-2013 ਲਾਗੂ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਨਵੀਂ ਆਟਾ ਦਾਲ ਸਕੀਮ ਨੂੰ ਇਸ ਐਕਟ ਅਧੀਨ ਲਿਆਂਦਾ ਗਿਆ ਹੈ। ਸੂਬਾ ਸਰਕਾਰ ਦੇ ਹੁਕਮਾਂ ਅਨੁਸਾਰ ਨਵੀਂ ਆਟਾ ਦਾਲ ਦਾ ਨਾਮ ਬਦਲ ਕੇ ਸਮਾਰਟ ਰਾਸ਼ਨ ਕਾਰਡ ਸਕੀਮ ਰੱਖ ਦਿੱਤਾ ਗਿਆ ਹੈ।ਪੰਜਾਬ ਸਰਕਾਰ ਵੱਲੋਂ ਇਸ ਸਕੀਮ ਲਈ ਲੋੜੀਂਦੀ ਕਣਕ ਦੇ ਵਿਕੇਂਦਰੀਕਰਨ ਖਰੀਦ ਸਕੀਮ ਅਧੀਨ ਖਰੀਦ ਕੇ 269 ਖਾਸ ਗੁਦਾਮਾਂ ਵਿੱਚ ਭੰਡਾਰ ਕੀਤੀ ਜਾਂਦੀ ਹੈ।  16738ਰਾਸ਼ਨ ਡਿਪੂਆਂ ਰਾਹੀਂ ਬਾਰਤ ਸਰਕਾਰ ਦੀ ਪ੍ਰਵਾਨਗੀ ਅਨੁਸਾਰ ਛਿਮਾਹੀ ਮਾਡਲ ਅਧੀਨ ਹਰ ਲਾਭਪਾਤਰ ਨੂੰ 30 ਕਿਲੋ ਦੀਆਂ ਬੰਦ ਬੋਰੀਆਂ ਵਿੱਚ ਦੋ ਰੁਪਏ ਕਿਲੋ ਦੀ ਦਰ’ਤੇ ਸਾਲ ਵਿੱਚ ਦੋ ਵਾਰ ਵੰਡੀ ਜਾਂਦੀ ਹੈ। ਤਰਜੀਹੀ ਪਰਿਵਾਰ ਦੀ ਕੈਟਾਗਰੀ ਦੇ ਲਾਭਪਾਤਰੀ ਨੂੰ ਪੰਜ ਕਿਲੋ ਕਣਕ ਪ੍ਰਤੀ ਮਹੀਨਾ ਮਿਲਦੀ ਹੈ ਜਦੋਂ ਕਿ ਅੰਨਾ ਅੰਨਤੋਦਿਆ ਯੋਜਨਾ ਸ਼ੇ੍ਰਣੀ ਦੇ ਪਰਿਵਾਰਾਂ ਨੂੰ ਪ੍ਰਤੀ ਮਹੀਨਾ 35 ਕਿਲੋ ਕਣਕ ਮਿਲਦੀ ਹੈ। ਸਾਲਾਨਾ ਪੱਧਰ ’ਤੇ ਸੂਬਾ ਸਰਕਾਰ ਵੱਲੋਂ 8.70 ਲੱਖ ਟਨ ਕਣਕ ਦੀ ਵੰਡ ਕੀਤੀ ਜਾਂਦੀ ਹੈ।ਇਸ ਅਧੀਨ ਲਾਭਪਾਤਰੀਆਂ ਅਤੇ ਸਪਲਾਈ ਲੜੀ ਨਾਲ ਸਬੰਧਤ ਸਾਰੇ ਨੁਕਤਿਆਂ ਦੇ ਵੇਰਵੇ ਡਿਜ਼ੀਟਾਈਜ਼ ਕੀਤੇ ਜਾ ਚੁੱਕੇ ਹਨ ਅਤੇ ਸਾਰੇ ਰਾਸ਼ਨ ਕਾਰਡਾਂ ਦੀ ਆਧਾਰ ਰਾਹੀਂ ਪ੍ਰਮਾਣਿਕਤਾ ਕੀਤੀ ਗਈ ਹੈ ਜਿਸ ਦੇ ਵੇਰਵੇ ਸੂਬੇ ਦੇ ਖੁਰਾਕ ਤੇ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲਿਆਂ ਬਾਰੇ ਵਿਭਾਗ ਦੇ ਪਾਰਦਰਸ਼ਤਾ ਪੋਰਟਲ (://..) ’ਤੇ ਉਪਲਬਧ ਹਨ। ਸੂਬਾ ਸਰਕਾਰ ਦੇ ਹੁਕਮਾਂ ਅਨੁਸਾਰ ਇਸ ਸਕੀਮ ਦੇ ਲਾਭਪਾਤਰੀਆਂ ਦੇ ਵੇਰਵਿਆਂ ਦੇ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਦੀ ਅਗਵਾਈ ਹੇਠ ਮੁੜ ਤੋਂ ਪੜਤਾਲ ਕੀਤੀ ਗਈ ਹੈ। ਸਪਲਾਈ ਲੜੀ ਦੇ ਕੰਪਿੳੂਟਰਾਈਜੇਸ਼ਨ ਕਰਦੇ ਸਮੇਂ ਮੰਡੀਆਂ ਵਿੱਚ, ਗੁਦਾਮਾਂ ਵਿੱਚ ਅਤੇ ਗੁਦਾਮਾਂ ’ਤੇ ਖਪਤਕਾਰਾਂ ਦੀਆਂ ਉਂਗਲਾਂ/ਅੰਗੂਠਿਆਂ ਦੇ ਨਿਸ਼ਾਨਾਂ ਨੂੰ ਆਧਾਰ ਨੰਬਰਾਂ ਨਾਲ ਮਿਲਾਨ ਕਰਕੇ ਬਾਇਓ-ਮੀਟਿ੍ਰਕ ਪਹਿਚਾਣ ਕਰਨ ਅਤੇ ਲੈਣ ਦੀ ਕਾਰਵਾਈ ਨੂੰ ਦਰਜ ਕਰਨ ਵਾਲੀਆਂ ਈ-ਪੌਸ ਮਸ਼ੀਨਾਂ ਲਾਈਆਂ ਜਾਣਗੀਆਂ ਜਿਨਾਂ ਨਾਲ ਭਾਰ ਤੋਲਣ ਵਾਲੀਆਂਮਸ਼ੀਨਾਂ ਅਤੇ ਅੱਖਾਂ ਦੀ ਪੁਤਲੀ ਨੂੰ ਸਕੇਨ ਕਰਨ ਵਾਲੀਆਂ ਮਸ਼ੀਨਾਂ ਜੋੜੀਆਂ ਜਾਣਗੀਆਂ। ਅਨਾਜ ਦੀ ਵੰਡ ਦੇ ਹੁਕਮ ਆਨਲਾਈਨ ਜਾਰੀ ਕੀਤੇ ਜਾਣਗੇ। ਵਿਭਾਗ ਵੱਲੋਂ ਪਹਿਲਾਂ ਹੀ ਲਾਭਪਾਤਰੀਆਂ ਦੀਆਂ ਸ਼ਿਕਾਇਤਾਂ ਦੇ ਨਿਵਾਰਨ ਲਈ ਤਿੰਨ ਪੱਧਰੀ ਸ਼ਿਕਾਇਤ ਨਿਵਾਰਨ ਕਾਰਜ ਵਿਧੀ ਸਥਾਪਤ ਕੀਤੀ ਗਈ ਹੈ।ਲਾਭਪਾਤਰੀਆਂ ਲਈ ਮੁਫਤ ਹੈਲਪ-ਲਾਈਨ 1800-3006-1313 ’ਤੇ ਸਥਾਪਤ ਕੀਤੀ ਗਈ ਹੈ। ਭਾਰਤ ਸਰਕਾਰ ਦੇ ਨਿਰਦੇਸ਼ਾਂ ’ਤੇ ਰਾਜ ਪੱਧਰੀ ਉਚ ਕਮੇਟੀ ਅਤੇ ਸੂਬਾ ਪ੍ਰਾਜੈਕਟ ਈ-ਮਿਸ਼ਨ ਟੀਮ ਗਠਿਤ ਕੀਤੀ ਜਾ ਚੁੱਕੀ ਹੈ। ਭਾਰਤ ਸਰਕਾਰ ਵੱਲੋਂ ਉਕਤ ਸਕੀਮ ਲਈ 7.79 ਕਰੋੜ ਰੁਪਏ ਦੀ ਆਰਥਿਕ ਸਹਾਇਤਾ ਦੀ ਪਹਿਲੀ ਕਿਸ਼ਤ ਜਾਰੀ ਕੀਤੀ ਜਾ ਚੁੱਕੀ ਹੈ ਜੋ ਕਿ ਵਿੱਤ ਵਿਭਾਗ ਪੰਜਾਬ ਕੋਲ ਮੌਜੂਦਾ ਹੈ। ਸੂਬਾ ਸਰਕਾਰ ਵੱਲੋਂ ਆਪਣੇ 50 ਫੀਸਦੀ ਸ਼ੇਅਰ ਅਧੀਨ ਪੰਜ ਕਰੋੜ ਰੁਪਏ ਦਾ ਉਪਬੰਧ ਵੀ ਕੀਤਾ ਗਿਆ ਹੈ।

ਉਕਤ ਕਾਰਵਾਈ ਦੌਰਾਨ ਲਾਭਪਾਤਰੀਆਂ ਦੇ ਵੇਰਵਿਆਂ ਦਾ ਡਿਜੀਟਾਈਜੇਸ਼ਨ ਕਰਨ ਨਾਲ ਜਾਅਲੀ ਰਾਸ਼ਨ ਕਾਰਡਾਂ ਨੂੰ ਪਹਿਚਾਣ ਕੇ ਨਸ਼ਟ ਕਰਨ ਅਤੇ ਸਬਸਿਡੀਆਂ ਨੂੰ ਬਿਹਤਰ ਢੰਗ ਨਾਲ ਪਹੁੰਚਾਉਣ ਵਿੱਚ ਮਦਦ ਮਿਲੇਗੀ। ਇਸ ਅਧੀਨ ਬਣਨ ਵਾਲੇ ਪਾਰਦਰਸ਼ੀ ਪੋਰਟਲ ਤੇ ਲਾਭਪਾਤਰੀਆਂ ਦੇ ਵੇਰਵੇ ਪਾਰਦਰਸ਼ੀ ਢੰਗ ਨਾਲ ਨੁਮਾਇਆ ਕਰਨ ਅਤੇ ਸਮਾਜਿਕ ਲੇਖਾ ਨਾਲ ਰਾਸ਼ਨ ਡਿਪੂਆਂ ਦੀ ਕਾਰਜਪ੍ਰਣਾਲੀ ਦੇ ਬਿਹਤਰ ਢੰਗਨਾਲ ਜੁਆਬਦੇਹੀ ਸੁਨਿਸ਼ਚਤ ਕੀਤੀ ਜਾ ਸਕੇਗੀ। ਸਪਲਾਈ ਲੜੀ ਦੇ ਕੰਪਿੳੂਟਰਾਈਜੇਸ਼ਨ ਨਾਲ ਮੰਡੀ ਤੋਂ ਗੁਦਾਮਾਂ ਤੱਕ ਅਤੇ ਗੁਦਾਮਾਂ ਤੋਂ ਰਾਸ਼ਨ ਡਿਪੂ ਤੱਕ ਰਾਸ਼ਨ ਦੀ ਪਹੁੰਚ ਨੂੰ ਬਿਹਤਰ ਢੰਗ ਨਾਲ ਟਰੈਕ ਕੀਤਾ ਜਾ ਸਕਦਾ ਹੈ ਜਿਸ ਨਾਲ ਘਪਲੇ ਤੇ ਚੋਰੀ ਦੀ ਸ਼ਿਕਾਇਤ ਦੂਰ ਕੀਤੀ ਜਾ ਸਕਦੀ ਹੈ।ਰਾਜ ਸਰਕਾਰ ਦੇ ਗੁਦਾਮ ਤੋਂ ਰਾਸ਼ਨ ਪ੍ਰਾਪਤ ਕਰਨ ਲਈ ਰਾਸ਼ਨ ਡਿਪੂ ਹੋਲਡਰ ਨੂੰ ਦੋ ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਕੇਂਦਰੀ ਇਸ਼ੂ ਪਰਾਈਸ ਰਾਜ ਸਰਕਾਰ ਪਾਸ ਜਮਾਂ ਕਰਵਾਉਣੀ ਪੈਦੀ ਹੈ। ਰਾਸ਼ਨ ਦੀ ਵੰਡ ਦਾ ਕੰਮ ਖਤਮ ਹੋਣ ਉਪਰੰਤ ਰਾਸ਼ਨ ਡਿਪੂ ਨੂੰ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਦੇ ਉਪਬੰਧਾਂ ਅਤੇ ਭਾਰਤ ਸਰਕਾਰ ਦੇ ਹੁਕਮਾਂ ਅਨੁਸਾਰ ਕਮਿਸ਼ਨ ਦਿੱਤਾ ਜਾਂਦਾ ਹੈ। ਲੋਕ ਵੰਡ ਪ੍ਰਣਾਲੀ ਅਧੀਨ ਵੰਡੀ ਜਾਣ ਵਾਲੀ ਕਣਕ ਨੂੰ ਰਾਜ ਸਰਕਾਰ ਦੇ ਗੁਦਾਮਾਂ ਤੋਂ ਚੁੱਕ ਕੇ ਰਾਸ਼ਨ ਡਿਪੂਆਂ ਤੱਕ ਪਹੰੁਚਾਉਣ ਲਈ ਰਾਸ਼ਨ ਡਿਪੂ ਹੋਲਡਰਾਂ ਨੂੰ ਹੀ ਛੋਟੇ ਠੇਕੇਦਾਰ ਵੱਜੋਂ ਨਿਯੁਕਤ ਕਰਦੇ ਹੋਏ ਸਾਰੇ ਪੰਜਾਬ ਰਾਜ ਵਿੱਚ ਇਕੋ ਮਿਆਰ ਤੇ ਨਿਸਚਿਤ ਕੀਤਾ ਗਿਆ ਮਿਹਨਤਾਨਾ ਅਦਾ ਕੀਤਾ ਜਾਵੇਗਾ। ਇਯ ਨਾਲ ਭਾਰਤ ਸਰਕਾਰ ਪਾਸ ਕਲੇਮ ਮਿਆਰੀ ਅਤੇ ਸਹੀ ਢੰਗ ਨਾਲ ਦਾਇਰ ਕੀਤੇ ਜਾ ਸਕਣਗੇ। ਇਸ ਨਾਲ ਰਾਸ਼ਨ ਡਿਪੂ ਹੋਰਡਰਾਂ ਦੇ ਆਰਥਿਕ ਪੱਖ ਤੋਂ ਵੀ ਹੱਥ ਮਜ਼ਬੂਤ ਹੋਣਗੇ ਅਤੇ ਕਾਰਜ ਪ੍ਰਣਾਲੀ ਵਿੱਚ ਸੁਧਾਰ ਆਵੇਗਾ ਕਿਉਂਕਿ ਸਰਕਾਰ ਦੀ ਰੈਗੂਲਰ ਲੇਬਰ/ਟਰਾਂਸਪੋਰਟ ਠੇਕੇਦਾਰਾਂ ਤੇ ਨਿਰਭਰਤਾ ਘਟੇਗੀ। ਇਸ ਨਾਲ ਵਿਭਾਗ ਦੇ ਨਿਰੀਖਕਾਂ ਦੇ ਠੇਕੇਦਾਰਾਂ ਦਾ ਪ੍ਰਬੰਧ ਕਰਨ ਦੀ ਸਿਰਦਰਦੀ ਵੀ ਘਟੇਗੀ। ਜਿਵੇਂ ਕਿ ਪਹਿਲਾਂ ਹੀ ਦੱਸਿਆ ਗਿਆ ਹੈ ਕਿ ਪੰਜਾਬ ਰਾਜ ਵਿੱਚ ਲੋਕ ਵੰਡ ਪ੍ਰਣਾਲੀ ਅਧੀਨ ਸਲਾਨਾਂ 8.70 ਲੱਖ ਟਨ ਕਣਕ ਦੀ ਵੰਡ ਕੀਤੀ ਜਾਂਦੀ ਹੈ। ਭਾਰਤ ਸਰਕਾਰ ਵੱਲੋਂ ਲੋਕ ਵੰਡ ਪ੍ਰਣਾਲੀ ਦੀ ਕੰਪਿਊਟਰਾਈਜੇਸ਼ਨ ਉਪਰੰਤ ਈ-ਪੌਸ ਮਸੀਨਾਂ ਰਾਂਹੀ ਕਣਕ ਦੀ ਵੰਡ ਕਰਨ ਤੇ 17/- ਰੁਪਏ ਪ੍ਰਤੀ ਕੁਇੰਟਲ ਦਾ ਵਾਧੂ ਮਾਰਜ਼ਨ ਦੇਣ ਦੀ ਪੇਸ਼ਕਸ਼ ਕੀਤੀ ਗਈ ਹੈ ਜਿਸ ਦਾ ਖਰਚਾ ਭਾਰਤ ਸਰਕਾਰ ਅਤੇ ਰਾਜ ਸਰਕਾਰ ਵੱਲੋਂ 50-50 ਪ੍ਰਤੀਸ਼ਤ ਦੀ ਦਰ ਨਾਲ ਚੁੱਕਿਆ ਜਾਵੇਗਾ। ਇਸ ਤਰਾਂ ਸਲਾਨਾਂ 14.79 ਕਰੋੜ ਰੁਪਏ ਲਗਭਗ ਦਾ ਵਾਧੂ ਮਾਰਜ਼ਨ ਪ੍ਰਾਪਤ ਹੋਵੇਗਾ, ਜਿਸ ਵਿੱਚੋਂ 7.395 ਕਰੋੜ ਰੁਪਏ ਦੀ ਰਾਸ਼ੀ ਰਾਜ ਸਰਕਾਰ ਨੂੰ ਆਪਣੇ 50 ਪ੍ਰਤੀਸ਼ਤ ਹਿੱਸੇ ਵੱਜੋਂ ਹਰ ਸਾਲ ਦੇਣੀ ਪਵੇਗੀ। ਇਸ ਤੋਂ ਇਲਾਵਾ ਭਾਰਤ ਸਰਕਾਰ ਵੱਲੋਂ ਉਕਤ ਸਕੀਮ ਲਾਗੂ ਕਰਨ ਲਈ ਸਾਲ 2017-18 ਦੌਰਾਨ ਇਕ ਵਾਰ ਦੀ ਸਹਾਇਤਾ ਵੱਜੋਂ 25.96 ਕਰੋੜ ਰੁਪਏ ਦਾ ਉਪਬੰਧ ਵੀ ਕੀਤਾ ਗਿਆ ਹੈ, ਜਿਸ ਵਿੱਚੋਂ ਰਾਜ ਸਰਕਾਰ ਨੂੰ ਆਪਣੇ 50 ਪ੍ਰਤੀਸ਼ਤ ਹਿੱਸੇ ਵੱਜੋਂ 12.98 ਕਰੋੜ ਰੁਪਏ ਅਦਾ ਕਰਨੇ ਪੇਣਗੇ। ਇਸ ਤਰਾਂ ਮਾਨਯੋਗ ਸੁਪਰੀਮ ਕੋਰਟ ਅਤੇ ਭਾਰਤ ਸਰਕਾਰ ਦੇ ਹੁਕਮਾਂ ਅਨੁਸਾਰ ਲੋਕ ਵੰਡ ਪ੍ਰਣਾਲੀ ਦੇ ਲਾਜ਼ਮੀ ਕੰਪਿਊਟਰਾਈਜ਼ੇਸ਼ਨ ਲਈ ਰਾਜ ਸਰਕਾਰ ਨੂੰ ਵਿੱਤੀ ਸਾਲ 2017-18 ਦੌਰਾਨ ਲਾਜ਼ਮੀ ਤੌਰ ਤੇ 20.38 ਕਰੋੜ ਰੁਪਏ ਜਾਰੀ ਕਰਨੇ ਪੈਣਗੇ। ਇਸ ਤੋਂ ਇਲਾਵਾ ਭਾਰਤ ਸਰਕਾਰ ਤੋਂ ਹਰ ਵਿੱਤੀ ਸਾਲ ਦੌਰਾਨ ਵਾਧੂ ਮਾਰਜ਼ਨ ਕਲੇਮ ਕਰਨ ਲਈ ਰਾਜ ਸਰਕਾਰ ਨੂੰ 7.395 ਕਰੋੜ ਰੁਪਏ ਸਲਾਨਾਂ ਲਾਜ਼ਮੀ ਤੌਰ ਤੇ ਜਾਰੀ ਕਰਨੇ ਪੈਣਗੇ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

by Ranjit Singh
November 9, 2026
0

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ - 85 ਸਾਲ ਦੀ ਉਮਰ ਵਿੱਚ ਲਏ ਆਖਰੀ ਸਾਹ...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

by Navjot
November 9, 2026
0

ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ) ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..   Hukamnama Sri...

ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

by Navjot
November 9, 2026
0

  ਅਹਿਮਦਾਬਾਦ, 9 ਨਵੰਬਰ (ਵਿਸ਼ਵ ਵਾਰਤਾ)  ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸੋਮਵਾਰ ਨੂੰ ਗੁਜਰਾਤ ਦੇ ਅਹਿਮਦਾਬਾਦ ਵਿੱਚ ਕਈ ਉਦਘਾਟਨੀ ਅਤੇ...

ਦੀਵਾਲੀ ਤੋਂ ਬਾਅਦ ਪੰਜਾਬ ਵਿੱਚ ਵਧਿਆ ਪ੍ਰਦੂਸ਼ਣ ਦਾ ਪੱਧਰ ; ਕਈ ਜ਼ਿਲ੍ਹਿਆਂ ਵਿੱਚ AQI 300 ਤੋਂ ਪਾਰ

ਦੀਵਾਲੀ ਤੋਂ ਬਾਅਦ ਪੰਜਾਬ ਵਿੱਚ ਵਧਿਆ ਪ੍ਰਦੂਸ਼ਣ ਦਾ ਪੱਧਰ ; ਕਈ ਜ਼ਿਲ੍ਹਿਆਂ ਵਿੱਚ AQI 300 ਤੋਂ ਪਾਰ

by Navjot
November 9, 2026
0

  ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ) ਅੱਜ (ਸੋਮਵਾਰ) ਨੂੰ ਸੂਬੇ ਵਿੱਚ ਮੌਸਮ ਖੁਸ਼ਕ ਰਹੇਗਾ ਅਤੇ ਮੀਂਹ ਪੈਣ ਦੀ ਕੋਈ ਸੰਭਾਵਨਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

by Ranjit Singh
November 9, 2026
0

Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ - ਕਾਰੀਗਰ ਆਪਣੇ ਔਜ਼ਾਰਾਂ ਦੀ ਕਰਦੇ ਨੇ...

Most Popular

Punjab Weather: ਅੱਜ ਤੋਂ ਸੂਬੇ ‘ਚ ਮੀਂਹ ਦੀ ਸੰਭਾਵਨਾ

Punjab Weather: ਅੱਜ ਤੋਂ ਸੂਬੇ ‘ਚ ਮੀਂਹ ਦੀ ਸੰਭਾਵਨਾ

by Ranjit Singh
2 weeks ago
0

Punjab Weather: ਅੱਜ ਤੋਂ ਸੂਬੇ 'ਚ ਮੀਂਹ ਦੀ ਸੰਭਾਵਨਾ ਚੰਡੀਗੜ੍ਹ, 29 ਅਕਤੂਬਰ (ਵਿਸ਼ਵ ਵਾਰਤਾ): ਅੱਜ 29 ਅਕਤੂਬਰ ਤੋਂ ਪੰਜਾਬ ਅਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 

No Result
View All Result
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA