ਚੰਡੀਗੜ, 20 ਦਸੰਬਰ:(ਵਿਸ਼ਵ ਵਾਰਤਾ ) ਪਰਾਲੀ ਸਾੜਨ ਅਤੇ ਪ੍ਰਦੂਸ਼ਣ ਦੀ ਰੋਕਥਾਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਅਮਲ ਵਿੱਚ ਲਿਆਉਣ ਲਈ ਪੰਜਾਬ ਮੰਤਰੀ ਮੰਡਲ ਨੇ ਅੱਜ ਸੂਬੇ ਵਿੱਚ ਵਾਤਾਵਰਣ ਅਤੇ ਮੌਸਮੀ ਬਦਲਾਅ ਸਬੰਧੀ ਡਾਇਰੈਕਟੋਰੇਟ ਦੀ ਸਥਾਪਨਾ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਡਾਇਰੈਕਟੋਰੇਟ ਬਣਨ ਨਾਲ ਸਨਅਤਾਂ ਨੂੰ ਵਾਤਾਵਰਣ ਸਬੰਧੀ ਪ੍ਰਵਾਨਗੀਆਂ ਦੇਣ ਦੀ ਪ੍ਰਣਾਲੀ ਹੋਰ ਮਜ਼ਬੂਤ ਹੋਵੇਗੀ ਅਤੇ ਇਸ ਪ੍ਰਕਿਰਿਆ ਵਿੱਚ ਹੋਰ ਵਧੇਰੇ ਜਵਾਬਦੇਹੀ ਲਿਆਂਦੀ ਜਾ ਸਕੇਗੀ। ਇਸ ਤਜਵੀਜ਼ਤ ਡਾਇਰੈਕਟੋਰੇਟ ਨਾਲ ਪੰਜਾਬ ਰਾਜ ਵਿਗਿਆਨ ਤੇ ਤਕਨੀਕੀ ਕੌਂਸਲ ਵੱਲੋਂ ਤਿਆਰ ਕੀਤੇ ਜੀਵ-ਤਕਨਾਲੋਜੀ/ਜੀਵ-ਵਿਭਿੰਨਤਾ ਅਤੇ ਖੋਜ/ਸਿਫਾਰਸ਼ ਨਾਲ ਸਬੰਧਤ ਮੁੱਦਿਆਂ ਨੂੰ ਸੁਲਝਾਉਣ ਤੋਂ ਇਲਾਵਾ ਸਾਫ-ਸੁਥਰੇ ਵਾਤਾਵਰਣ ਨੂੰ ਵੀ ਯਕੀਨੀ ਬਣਾਇਆ ਜਾ ਸਕੇਗਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਮੰਤਰੀ ਮੰਡਲ ਵੱਲੋਂ ਲਏ ਫੈਸਲੇ ਬਾਰੇ ਇਕ ਸਰਕਾਰੀ ਬੁਲਾਰੇ ਨੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਡਾਇਰੈਕਟੋਰੇਟ ਵਿਗਿਆਨ, ਤਕਨਾਲੋਜੀ ਤੇ ਵਾਤਾਵਰਣ ਵਿਭਾਗ ਵਿੱਚ ਸਥਾਪਿਤ ਕੀਤਾ ਜਾਵੇਗਾ ਅਤੇ ਇਸ ਦਾ ਕੰਮ-ਕਾਜ ਪ੍ਰਦੂਸ਼ਣ ਦੇ ਖਤਰਿਆਂ ਨੂੰ ਖਤਮ ਕਰਨ ਸਬੰਧੀ ਤਕਨੀਕੀ ਮਾਮਲਿਆਂ ’ਤੇ ਕੇਂਦਰਿਤ ਹੋਵੇਗਾ। ਇਸ ਡਾਇਰੈਕਟੋਰੇਟ ਦੀਆਂ ਦੋ ਵੱਖ-ਵੱਖ ਡਵੀਜ਼ਨਾਂ-ਵਾਤਾਵਰਣ ਤੇ ਮੌਸਮੀ ਬਦਲਾਅ ਅਤੇ ਪ੍ਰਦੂਸ਼ਣ ਕੰਟਰੋਲ-ਹੋਣਗੀਆਂ ਜੋ ਸਬੰਧਤ ਮੁੱਦਿਆਂ ਬਾਰੇ ਰਣਨੀਤੀ ਤੇ ਨੀਤੀਕਰਨ ਅਤੇ ਪ੍ਰਦੂਸ਼ਣ ਸਬੰਧੀ ਕਾਨੂੰਨਾਂ ਨੂੰ ਸਖਤੀ ਨਾਲ ਅਮਲ ਵਿੱਚ ਲਿਆਉਣ ਵੱਲ ਧਿਆਨ ਦੇਣਗੀਆਂ। ਸੂਬੇ ਦਾ ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ ਭਾਰਤ ਸਰਕਾਰ, ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ, ਡਿਪਟੀ ਕਮਿਸ਼ਨਰਾਂ, ਸਨਅਤਾਂ, ਪੂੰਜੀਕਾਰਾਂ,ਕਿਸਾਨਾਂ, ਸ਼ਹਿਰੀਆਂ ਅਤੇ ਮੀਡੀਆ ਨਾਲ ਤਾਲਮੇਲ ਕਰਕੇ ਪ੍ਰਦੂਸ਼ਣ ਦੀ ਰੋਕਥਾਮ ਲਈ ਨੀਤੀਆਂ ਅਤੇ ਪ੍ਰੋਗਰਾਮ ਬਣਾਉਣ ਲਈ ਵਿਉਂਤਬੰਦੀ ਕਰੇਗਾ।
ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਜੇਲ੍ਹਾਂ ਦਾ ਦੌਰਾ ਮਹਿਲਾ ਕੈਦੀਆਂ ਦੇ ਜੀਵਨ ਵਿੱਚ ਵੱਡਾ ਬਦਲਾਅ ਲਿਆਵੇਗਾ: ਰਾਜ ਲਾਲੀ ਗਿੱਲ
ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਜੇਲ੍ਹਾਂ ਦਾ ਦੌਰਾ ਮਹਿਲਾ ਕੈਦੀਆਂ ਦੇ ਜੀਵਨ ਵਿੱਚ ਵੱਡਾ ਬਦਲਾਅ ਲਿਆਵੇਗਾ: ਰਾਜ ਲਾਲੀ ਗਿੱਲ...