
ਸਰਕਾਰੀ ਦਫ਼ਤਰਾਂ ਵਿਚ ਲੋਕਾਂ ਨੂੰ ਖੱਜਲ-ਖੁਆਰ ਨਹੀਂ ਹੋਣ ਦਿਤਾ ਜਾਵੇਗਾ-ਮੱਛਲੀ ਕਲਾਂ
ਲੋਕਾਂ ਨੇ ਕੀਤਾ ਮੱਛਲੀ ਕਲਾਂ ਦਾ ਧੰਨਵਾਦ
ਐਸ.ਏ.ਐਸ ਨਗਰ, 13 ਜੁਲਾਈ (ਵਿਸ਼ਵ ਵਾਰਤਾ)- ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ
ਦੇ ਸਿਆਸੀ ਸਕੱਤਰ ਅਤੇ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ
ਕਲਾਂ ਨੇ ਅੱਜ ਜ਼ਿਲ•ਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ ਵੱਖ ਪਿੰਡਾਂ ਦੇ ਲੋਕਾਂ ਦੀਆਂ
ਮੁਸ਼ਕਲਾਂ ਸੁਣੀਆਂ ਅਤੇ ਮੌਕੇ ‘ਤੇ ਹੀ ਅਧਿਕਾਰੀਆਂ ਕੋਲੋਂ ਮੁਸ਼ਕਲਾਂ ਦਾ ਹੱਲ ਕਰਵਾਇਆ।
ਮੱਛਲੀ ਕਲਾਂ ਨੇ ਕਿਹਾ ਕਿ ਸਰਕਾਰੀ ਦਫ਼ਤਰਾਂ ਵਿਚ ਲੋਕਾਂ ਨੂੰ ਅਪਣੇ ਕੰਮ ਕਰਵਾਉਣ ਵਿਚ
ਕਿਸੇ ਵੀ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿਤੀ ਜਾਵੇਗੀ ਅਤੇ ਸਰਕਾਰੀ ਦਫ਼ਤਰਾਂ ਵਿਚ
ਭ੍ਰਿਸ਼ਟਾਚਾਰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸ੍ਰੀ ਸ਼ਰਮਾ ਨੇ ਵਧੀਕ ਡਿਪਟੀ
ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨਾਲ ਮੁਲਾਕਾਤ ਕਰਕੇ ਅਤੇ ਜ਼ਿਲ•ਾ ਸਮਾਜਕ ਸੁਰੱਖਿਆ
ਵਿਭਾਗ ਅਤੇ ਪੇਂਡੂ ਤੇ ਪੰਚਾਇਤ ਵਿਕਾਸ ਵਿਭਾਗ ਦੇ ਦਫ਼ਤਰ ਵਿਚ ਜਾ ਕੇ ਲੋਕਾਂ ਦੇ ਬਕਾਇਆ
ਕੰਮਾਂ ਦਾ ਨਿਪਟਾਰਾ ਕਰਵਾਇਆ, ਜਿਸ ਸਬੰਧੀ ਲੋਕਾਂ ਨੇ ਉਨ•ਾਂ ਦਾ ਉਚੇਚੇ ਤੌਰ ਉਤੇ
ਧੰਨਵਾਦ ਕੀਤਾ।
ਇਸ ਮੌਕੇ ਸ਼੍ਰੀ ਮੱਛਲੀ ਕਲਾਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ
ਭ੍ਰਿਸ਼ਟਾਚਾਰ ਮੁਕਤ ਮਾਹੌਲ ਮੁਹੱਈਆ ਕਰਵਾ ਰਹੀ ਹੈ। ਇਸ ਦੇ ਨਾਲ ਨਾਲ ਇਹ ਵੀ ਯਕੀਨੀ
ਬਣਾਇਆ ਜਾ ਰਿਹਾ ਹੈ ਕਿ ਲੋਕ ਜਿਹੜੇ ਵੀ ਕੰਮਾਂ ਲਈ ਸਰਕਾਰੀ ਦਫ਼ਤਰਾਂ ਤੱਕ ਪਹੁੰਚ ਕਰਦੇ
ਹਨ, ਉਹ ਫੌਰੀ ਮੁਕੰਮਲ ਹੋਣ ਤੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਵੇ। ਉਨ•ਾਂ
ਆਖਿਆ ਕਿ ਜੇ ਕੋਈ ਸਰਕਾਰੀ ਅਧਿਕਾਰੀ ਜਾਂ ਕਰਮਚਾਰੀ ਭ੍ਰਿਸ਼ਟਾਚਾਰ ਕਰੇਗਾ ਜਾਂ ਕਿਸੇ ਵੀ
ਢੰਗ ਨਾਲ ਲੋਕਾਂ ਨੂੰ ਪ੍ਰੇਸ਼ਾਨ ਕਰੇਗਾ, ਉਸ ਖ਼ਿਲਾਫ਼ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਅਮਲ
ਵਿੱਚ ਲਿਆਂਦੀ ਜਾਵੇਗੀ। ਮੱਛਲੀਕਲਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜੋ ਵੀ ਵਾਅਦੇ
ਲੋਕਾਂ ਨਾਲ ਕੀਤੇ ਹਨ, ਉਹ ਪੜਾਅਵਾਰ ਪੂਰੇ ਕੀਤੇ ਜਾ ਰਹੇ ਹਨ। ਉਨ•ਾਂ ਕਿਹਾ ਕਿ ਲੋਕਾਂ
ਦੀਆਂ ਮੁਸ਼ਕਲਾਂ ਦੇ ਹੱਲ ਲਈ ਸਰਕਾਰ ਵਚਨਬੱਧ ਹੈ, ਜਿਸ ਲਈ ਸਰਕਾਰ ਬਹੁਤ ਹੀ ਮਿਹਨਤ ਅਤੇ
ਸੂਝਬੂਝ ਨਾਲ ਦਿਨ ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ ਤੇ ਸੂਬੇ ਨੂੰ ਮੁੜ ਅੱਵਲ ਦਰਜੇ
ਦਾ ਸੂਬਾ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
Hukamnama Sri Darbar Sahib Today – 18 November 2026 | Ang 609 I ਅੱਜ ਦਾ ਹੁਕਮਨਾਮਾ
ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 18-11-2026 |...






















