ਵੱਡੀ ਖਬਰ
ਪੀਏਸੀ ਦੇ ਮੈਂਬਰਾਂ ਨਾਲ ਮੀਟਿੰਗ ਤੋਂ ਬਾਅਦ ਮੱਤੇਵਾੜਾ ਪ੍ਰਾਜੈਕਟ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ
ਚੰਡੀਗੜ੍ਹ,11ਜੁਲਾਈ(ਵਿਸ਼ਵ ਵਾਰਤਾ)-ਇਸ ਸਮੇਂ ਦੀ ਵੱਡੀ ਖਬਰ ਇਹ ਸਾਹਮਣੇ ਆ ਰਹੀ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੱਤੇਵਾੜਾ ਪ੍ਰਾਜੈਕਟ ਨੂੰ ਰੱਦ ਕਰਨ ਦਾ ਐਲਾਨ ਕਰ ਦਿੱਤਾ ਹੈ। ਇਸ ਦੇ ਨਾਲ ਹੀ ਇਹ ਵੀ ਜਿਕਰ ਕਰਨਾ ਬਣਦਾ ਹੈ ਕਿ ਮੁੱਖ ਮੰਤਰੀ ਦੀ ਪੀਏਸੀ ਦੇ ਮੈਂਬਰਾਂ ਨਾਲ ਮੀਟਿੰਗ ਇਸ ਸਮੇਂ ਜਾਰੀ ਹੈ। ਇਸ ਮੀਟਿੰਗ ਵਿੱਚ ਕੋਈ ਹੋਰ ਵੀ ਵੱਡਾ ਫੈਸਲਾ ਲਿਆ ਜਾ ਸਕਦਾ ਹੈ। ਇਸ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਦੇ ਮੀਡੀਆ ਡਾਈਰੈਕਟਰ ਬਲਤੇਜ ਪੰਨੂੰ ਨੇ ਟਵੀਟ ਕਰਦਿਆਂ ਦਿੱਤੀ ਹੈ।
ਮੱਤੇਵਾੜਾ ਪ੍ਰਾਜੈਕਟ ਰੱਦ ਹੋਵੇਗਾ
ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਜੀ ਦਾ ਐਲਾਨ
PAC ਦੇ ਮੈਂਬਰਾਂ ਨਾਲ ਮੀਟਿੰਗ ਜਾਰੀ— Baltej Pannu (@BaltejPannu) July 11, 2022