ਮੱਧ ਪ੍ਰਦੇਸ਼ ਦੇ ਜਬਲਪੁਰ ਸਥਿਤ ਹਸਪਤਾਲ ਵਿੱਚ ਆਕਸੀਜਨ ਦੀ ਭਾਰੀ ਘਾਟ
ਆਕਸੀਜਨ ਦੀ ਘਾਟ ਨਾਲ 5 ਮਰੀਜਾਂ ਦੀ ਹੋਈ ਮੌਤ

ਚੰਡੀਗੜ੍ਹ, 23 ਅਪ੍ਰੈਲ(ਵਿਸ਼ਵ ਵਾਰਤਾ)- ਇਸ ਸਮੇਂ ਇਕ ਦੁਖਦ ਖ਼ਬਰ ਸਾਹਮਣੇ ਆਈ ਹੈ ਕਿ ਮੱਧ ਪ੍ਰਦੇਸ਼ ਦੇ ਜਬਲਪੁਰ ਵਿੱਚ ਸਥਿਤ ਗੈਲੇਕਸੀ ਹਸਪਤਾਲ ਵਿੱਚ ਆਕਸੀਜਨ ਦੀ ਘਾਟ ਕਾਰਨ 5 ਮਰੀਜਾਂ ਦੀ ਮੌਤ ਹੋ ਗਈ ਹੈ। ਪੁਲਿਸ ਨੂੰ ਜਾਂਚ ਦੌਰਾਨ ਪਰਿਵਾਰਕ ਮੈਂਬਰਾਂ ਨੇ ਸ਼ਿਕਾਇਤ ਕੀਤੀ ਹੈ ਕਿ ਸਮੇਂ ਤੇ ਆਕਸੀਜਨ ਨਾ ਮਿਲਣ ਨਾਲ ਮੌਤਾਂ ਹੋਈਆਂ ਹਨ। ਪੁਲਿਸ ਵੱਲੋਂ ਪਰਿਵਾਰਕ ਮੈਂਬਰਾਂ ਦੀਆਂ ਸ਼ਿਕਾਇਤਾਂ ਦਰਜ ਕਰ ਲਈਆਂ ਗਈਆਂ ਹਨ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।






















