ਯੁਕਰੇਨ ਵਿੱਚ ਫਸੇ ਜਿਲ੍ਹੇ ਨਾਲ ਸਬੰਧਤ ਵਿਅਕਤੀਆਂ ਦੀ ਸੂਚਨਾ ਲਈ 24 ਘੰਟੇ ਕੰਮ ਕਰੇਗਾ ਕੰਟਰੋਲ ਰੂਮ
ਅੰਮ੍ਰਿਤਸਰ, 26 ਫਰਵਰੀ(ਵਿਸ਼ਵ ਵਾਰਤਾ)-ਯੁਕਰੇਨ ਵਿੱਚ ਫੱਸੇ ਜਿਲ੍ਹੇ ਨਾਲ ਸਬੰਧਤ ਵਿਦਿਆਰਥੀਆਂ ਅਤੇ ਹੋਰ ਵਿਅਕਤੀਆਂ ਦੀ ਜਾਣਕਾਰੀ ਇਕੱਠੀ ਕਰਨ ਲਈ ਜਿਲ੍ਹਾ ਪ੍ਰਸ਼ਾਸਨ ਵਲੋਂ ਰੈਡ ਕਰਾਸ ਵਿਖੇ ਸ਼ੁਰੂ ਕੀਤੀ ਗਈ ਹੈਲਪਲਾਈਨ ਨੂੰ ਡਿਪਟੀ ਕਮਿਸ਼ਨਰ ਸ ਗੁਰਪ੍ਰੀਤ ਸਿੰਘ ਖਹਿਰਾ ਨੇ ਜਿਲਾ ਪ੍ਰਬੰਧਕੀ ਕੰਪਲੈਕਸ ਵਿੱਚ ਤਬਦੀਲ ਕਰਕੇ ਇਸਨੂੰ 24 ਘੰਟੇ ਕੰਮ ਕਰਨ ਵਾਲੇ ਕੰਟਰੋਲ ਰੂਮ ਵਿੱਚ ਤਬਦੀਲ ਕਰ ਦਿੱਤਾ ਹੈ।
ਡਿਪਟੀ ਕਮਿਸ਼ਨਰ ਸ: ਗੁਰਪ੍ਰੀਤ ਸਿੰਘ ਖਹਿਰਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਜਿਲ੍ਹੇ ਨਾਲ ਸਬੰਧਤ ਯੁਕਰੇਨ ਵਿੱਚ ਫੱਸੇ ਹੋਏ ਵਿਅਕਤੀਆਂ ਦੀ ਸੂਚਨਾ ਇਸ ਲਈ ਇਕੱਤਰ ਕੀਤੀ ਜਾ ਰਹੀ ਹੈ ਤਾਂ ਜੋ ਰਾਜ ਸਰਕਾਰ ਰਾਹੀਂ ਵਿਦੇਸ਼ ਮੰਤਰਾਲੇ ਨੂੰ ਭੇਜ ਕੇ ਉਨ੍ਹਾਂ ਦੀ ਵਾਪਸੀ ਦੇ ਪ੍ਬੰਧ ਕੀਤੇ ਜਾ ਸਕਣ।
ਉਨ੍ਹਾਂ ਕਿਹਾ ਕਿ ਇਸ ਸਬੰਧੀ ਸੂਚਨਾ ਫੋਨ ਨੰਬਰ
0183-2560398, 0183-2560498 ਅਤੇ























