ਯੂਕਰੇਨ ਵਿੱਚ ਫਸੇ ਵਿਦਿਆਰਥੀਆਂ ਦੀ ਮਦਦ ਲਈ ਅੱਗੇ ਨਾ ਆਉਣ ‘ਤੇ ਮਨੀਸ਼ ਤਿਵਾੜੀ ਨੇ ਆਪਣੀ ਹੀ ਪਾਰਟੀ ਦੇ ਆਗੂਆਂ ਨੂੰ ਲਿਆ ਨਿਸ਼ਾਨੇ ‘ਤੇ
ਵਿਧਾਨ ਸਭਾ ਚੋਣਾਂ ਲੜਨ ਵਾਲੀਆਂ ਬਾਕੀ ਪਾਰਟੀਆਂ ਨੂੰ ਵੀ ਕੀਤਾ ਸਵਾਲ
ਚੰਡੀਗੜ੍ਹ,3 ਮਾਰਚਾ(ਵਿਸ਼ਵ ਵਾਰਤਾ)- ਯੂਕਰੇਨ ਵਿੱਚ ਫਸੇ ਭਾਰਤੀ ਵਿਦਿਆਰਥੀਆਂ ਨੂੰ ਸੁਰੱਖਿਅਤ ਉੱਥੋਂ ਕੱਢਣ ਲਈ ਕੇਂਦਰ ਸਰਕਾਰ ਵੱਲੋਂ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਵਿਚਾਲੇ ਹੀ ਪੰਜਾਬ ਤੋਂ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਪੰਜਾਬਾ ਕਾਂਗਰਸ ਦੇ ਆਗੂਆਂ ਨੂੰ ਨਿਸ਼ਾਨੇ ਤੇ ਲੈਂਦੇ ਹੋਏ ਟਵੀਟ ਕੀਤਾ ਹੈ ਕਿ ਜਿਸ ਵੇਲੇ ਹਜ਼ਾਰਾਂ ਦੀ ਗਿਣਤੀ ਵਿੱਚ ਭਾਰਤੀ ਵਿਦਿਆਰਥੀ ਯੁੱਧ ਦੇ ਖਤਰੇ ਵਿੱਚ ਫਸੇ ਹੋਏ ਹਨ ਤਾਂ ਪੰਜਾਬ ਦੇ ਆਗੂ ਕਿੱਥੇ ਗਾਇਬ ਹਨ। ਇਸ ਦੇ ਨਾਲ ਹੀ ਉਹਨਾਂ ਨੇ ਮੁੱਖ ਮੰਤਰੀ ਚੰਨੀ,ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਅਤੇ ਕਾਂਗਰਸ ਦੇ ਪੰਜਾਬ ਇੰਚਾਰਜ ਹਰੀਸ਼ ਚੌਧਰੀ ਨੂੰ ਵੀ ਟੈਗ ਕੀਤਾ ਹੈ। ਇਸਤੋਂ ਇਲਾਵਾ ਤਿਵਾੜੀ ਨੇ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਹਿੱਸਾ ਲੈਣ ਵਾਲੀਆਂ ਬਾਕੀ ਪਾਰਟੀਆਂ ਨੂੰ ਵੀ ਖੁੱਲ੍ਹ ਕੇ ਮਦਦ ਨਾ ਕਰਨ ਲਈ ਨਿਸ਼ਾਨੇ ਤੇ ਲਿਆ ਹੈ।
https://twitter.com/ManishTewari/status/1499047424094269442?s=20&t=0E4jc3S4U8baY9F_5lKnFQ